Manmohan Singh: ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਦੇ ਸਭ ਤੋਂ ਵੱਡੇ ਸਮਰਥਕਾਂ ’ਚੋਂ ਇਕ ਸਨ ਡਾ. ਮਨਮੋਹਨ ਸਿੰਘ : ਅਮਰੀਕਾ

ਏਜੰਸੀ

ਖ਼ਬਰਾਂ, ਕੌਮਾਂਤਰੀ

Manmohan Singh: ਅਮਰੀਕਾ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ ਪ੍ਰਗਟਾਇਆ ਦੁੱਖ

Dr. Manmohan Singh was one of the greatest supporters of the India-US strategic partnership: America

Manmohan Singh: ਅਮਰੀਕਾ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਡਾ. ਮਨਮੋਹਲ ਸਿੰਘ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਦੇ ਸਭ ਤੋਂ ਵੱਡੇ ਸਮਰਥਕਾਂ ’ਚੋਂ ਇਕ ਸਨ ਅਤੇ ਉਨ੍ਹਾਂ ਦੇ ਕੰਮਾਂ ਨੇ ਪਿਛਲੇ ਦੋ ਦਹਾਕਿਆਂ ਵਿਚ ਦੋਵਾਂ ਦੇਸ਼ਾਂ ਵਲੋਂ ਮਿਲ ਕੇ ਹਾਸਲ ਕੀਤੀਆਂ ਗਈਆਂ ਜ਼ਿਆਦਾਤਰ ਉਪਲੱਬਧੀਆਂ ਦੀ ਨੀਂਹ ਰੱਖੀ।’ 

ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਭਾਰਤ ਦੇ ਲੋਕਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਅਮਰੀਕਾ-ਭਾਰਤ ਸਿਵਲ ਪਰਮਾਣੂ ਸਹਿਯੋਗ ਸਮਝੌਤੇ ਨੂੰ ਅੱਗੇ ਵਧਾਉਣ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਅਗਵਾਈ ਅਮਰੀਕਾ-ਭਾਰਤ ਸਬੰਧਾਂ ਦੀ ਸਮਰਥਾ ਵਿਚ ਵੱਡੇ ਨਿਵੇਸ਼ ਨੂੰ ਦਰਸਾਉਂਦੀ ਹੈ। ਬਲਿੰਕਨ ਨੇ ਕਿਹਾ, ‘ਡਾ. ਸਿੰਘ ਨੂੰ ਉਨ੍ਹਾਂ ਦੇ ਆਰਥਕ ਸੁਧਾਰਾਂ ਲਈ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਭਾਰਤ ਦੇ ਤੇਜ਼ ਆਰਥਕ ਵਿਕਾਸ ਨੂੰ ਵਧਾਇਆ। ਅਸੀਂ ਡਾ. ਸਿੰਘ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਦੇ ਹਾਂ ਅਤੇ ਅਮਰੀਕਾ ਅਤੇ ਭਾਰਤ ਨੂੰ ਇਕ ਦੂਜੇ ਦੇ ਨੇੜੇ ਲਿਆਉਣ ਲਈ ਉਨ੍ਹਾਂ ਦੇ ਸਮਰਪਤ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਾਂਗੇ।’

ਭਾਰਤ ਵਿਚ ਆਰਥਕ ਸੁਧਾਰਾਂ ਦੇ ਮੋਢੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਚ ਦੇਹਾਂਤ ਹੋ ਗਿਆ। ਉਹ 92 ਸਾਲ ਦੇ ਸਨ।