International terrorist Abdul Rehman Makki dies: ਮੁੰਬਈ ਹਮਲੇ ਦੇ ਦੋਸ਼ੀ ਤੇ ਅੰਤਰਰਾਸ਼ਟਰੀ ਅਤਿਵਾਦੀ ਅਬਦੁਲ ਰਹਿਮਾਨ ਮੱਕੀ ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

International terrorist Abdul Rehman Makki dies: ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਹਾਈ ਸ਼ੂਗਰ ਕਾਰਨ ਹਸਪਤਾਲ ’ਚ ਸੀ ਦਾਖ਼ਲ

International terrorist Abdul Rehman Makki dies

 

International terrorist Abdul Rehman Makki dies: ਮੁੰਬਈ ਹਮਲਿਆਂ ਦੇ ਦੋਸ਼ੀ ਅਤੇ ਅੰਤਰਰਾਸ਼ਟਰੀ ਅਤਿਵਾਦੀ ਹਾਫਿਜ਼ ਅਬਦੁਲ ਰਹਿਮਾਨ ਮੱਕੀ ਦੀ ਅੱਜ ਮੌਤ ਹੋ ਗਈ। ਜਮਾਤ-ਉਦ-ਦਾਵਾ (ਜੇਯੂਡੀ) ਅਨੁਸਾਰ, ਅਬਦੁਲ ਰਹਿਮਾਨ ਮੱਕੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਲਾਹੌਰ ਦੇ ਇਕ ਨਿਜੀ ਹਸਪਤਾਲ ਵਿਚ ਹਾਈ ਸ਼ੂਗਰ ਦਾ ਇਲਾਜ ਕਰਵਾ ਰਿਹਾ ਸੀ।

ਜੇਯੂਡੀ ਦੇ ਇਕ ਅਧਿਕਾਰੀ ਅਨੁਸਾਰ, ‘ਮੱਕਾ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਉਸ ਨੇ ਹਸਪਤਾਲ ਵਿਚ ਆਖ਼ਰੀ ਸਾਹ ਲਿਆ।’ ਅਬਦੁਲ ਰਹਿਮਾਨ ਮੱਕੀ ਪਾਕਿਸਤਾਨ ਵਿਚ ਅਤਿਵਾਦ ਦਾ ਸਮਰਥਨ ਕਰਨ ਵਾਲਾ ਇਕ ਵੱਡਾ ਨੇਤਾ ਸੀ। ਉਹ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐਲਈਟੀ) ਅਤੇ ਇਸ ਦੇ ਸਿਆਸੀ ਵਿੰਗ ਜਮਾਤ-ਉਦ-ਦਾਵਾ (ਜੇਯੂਡੀ) ਨਾਲ ਜੁੜਿਆ ਹੋਇਆ ਸੀ।

ਮੱਕੀ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦਾ ਜੀਜਾ ਹੈ। ਹਾਫਿਜ਼ ਸਈਦ ਨੂੰ 2008 ਦੇ ਮੁੰਬਈ ਹਮਲਿਆਂ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਭਾਰਤ ਹੀ ਨਹੀਂ ਸੰਯੁਕਤ ਰਾਸ਼ਟਰ ਸਮੇਤ ਕਈ ਦੇਸ਼ ਮੱਕੀ ਨੂੰ ਅਤਿਵਾਦੀ ਐਲਾਨ ਚੁੱਕੇ ਹਨ। ਮੱਕੀ ’ਤੇ ਭਾਰਤ ’ਚ ਅਤਿਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਅਤੇ ਅਤਿਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਉਹ ਭਾਰਤੀ ਸੁਰੱਖਿਆ ਏਜੰਸੀਆਂ ਦੀ ‘ਮੋਸਟ ਵਾਂਟੇਡ’ ਅਤਿਵਾਦੀਆਂ ਦੀ ਸੂਚੀ ’ਚ ਸ਼ਾਮਲ ਹੈ।