ਪਾਕਿਸਤਾਨ 'ਚ ਵਾਪਰੀ ਵੱਡੀ ਘਟਨਾ

ਏਜੰਸੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਲਾਹੌਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।

Photo

ਲਾਹੌਰ: ਪੰਜਾਬ ਤੋਂ ਭੱਜ ਕੇ ਪਾਕਿਸਤਾਨ ਵਿਚ ਲੰਬੇ ਸਮੇਂ ਤੋਂ ਖੂਫੀਆ ਏਜੰਸੀਆਂ ਦੀ ਸ਼ੈਅ ‘ਤੇ ਰਹਿ ਰਹੇ ਖਾਲਿਸਤਾਨੀ ਆਗੂ ਹਰਮੀਤ ਸਿੰਘ ਉਰਫ ਹੈਪੀ ਪੀਐਚਡੀ ਦੀ ਪਾਕਿਸਤਾਨ ਦੇ ਲਾਹੌਰ ਦੇ ਗੁਰਦਵਾਰਾ ਸਾਹਿਬ ਕੋਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਇਸ ਮਾਮਲੇ ਵਿਚ ਪਾਕਿਸਤਾਨ ਦੇ ਸਥਾਨਕ ਗੈਂਗ ਦੇ ਕੁਝ ਮੈਂਬਰਾਂ ਦਾ ਹੱਥ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਦੇ ਪੈਸਿਆਂ ਦੇ ਵਿਵਾਦ ਤੋਂ ਬਾਅਦ ਹਰਮੀਤ ਸਿੰਘ ਉਰਫ ਹੈਪੀ ਪੀਐਚਡੀ ਦੀ ਹੱਤਿਆ ਕਰ ਦਿੱਤੀ ਗਈ।

ਦੱਸ ਦਈਏ ਕਿ ਹਰਮੀਤ ਪੰਜਾਬ ਪੁਲਿਸ ਦੀ ਮੋਸਟ ਵਾਂਟੇਡ ਲਿਸਟ ਵਿਚ ਸ਼ਾਮਲ ਹਨ। ਉਹਨਾਂ ‘ਤੇ ਅੰਮ੍ਰਿਤਸਰ ਵਿਚ ਹੈਂਡ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਅਤੇ ਪੰਜਾਬ ਵਿਚ ਆਰਐਸਐਸ ਅਤੇ ਸ਼ਿਵਸੈਨਾ ਆਗੂਆਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਵੀ ਇਲਜ਼ਾਮ ਹੈ।

ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਪਾਕਿਸਤਾਨ ਵਿਚ ਬੈਠ ਕੇ ਭਾਰਤ ਵਿਚ ਨਸ਼ਿਆਂ ਦੀ ਸਪਲਾਈ ਕਰਦੇ ਸਨ। ਹਰਮੀਤ ਸਿੰਘ PhD ਅਪਣੇ ਆਪ ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਦੱਸਦੇ ਸਨ ਅਤੇ ਆਈਐਸਆਈ ਦੇ ਇਸ਼ਾਰਿਆਂ ‘ਤੇ ਉਹ ਲਗਾਤਾਰ ਕਈ ਸਾਲਾਂ ਤੋਂ ਪਾਕਿਸਤਾਨ ਵਿਚ ਰਹਿ ਰਿਹਾ ਸੀ।