ਕੀਵ ਵਿੱਚ ਹਟਾਇਆ ਵੀਕੈਂਡ ਕਰਫਿਊ, ਵਿਦਿਆਰਥੀਆਂ ਨੂੰ ਵਿਸ਼ੇਸ਼ ਟਰੇਨਾਂ ਰਾਹੀਂ ਕੱਢਿਆ ਜਾਵੇਗਾ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਲਈ ਭਾਰਤ ਸਰਕਾਰਚਲਾ ਰਹੀ ਆਪਰੇਸ਼ਨ ਗੰਗਾ

Photo

 

ਕੀਵ: ਰੂਸੀ ਹਮਲੇ ਨਾਲ ਜੂਝ ਰਹੇ ਯੂਕਰੇਨ ਦੇ ਕੀਵ 'ਚ ਫਸੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਦਰਅਸਲ, ਇੱਥੇ ਕਰਫਿਊ ਹਟਾਇਆ ਗਿਆ ਹੈ। ਅਜਿਹੇ 'ਚ ਉੱਥੇ ਫਸੇ ਭਾਰਤੀ ਵਿਦਿਆਰਥੀ ਹੁਣ ਰੇਲਵੇ ਸਟੇਸ਼ਨ 'ਤੇ ਜਾ ਕੇ ਸ਼ਹਿਰ ਤੋਂ ਬਾਹਰ ਨਿਕਲ ਸਕਦੇ ਹਨ। ਯੂਕਰੇਨ ਰੇਲਵੇ ਨੇ ਸਪੈਸ਼ਲ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ। ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਲਈ ਭਾਰਤ ਸਰਕਾਰ ਆਪਰੇਸ਼ਨ ਗੰਗਾ ਚਲਾ ਰਹੀ ਹੈ। ਹੁਣ ਤੱਕ 1100 ਤੋਂ ਵੱਧ ਵਿਦਿਆਰਥੀ ਯੂਕਰੇਨ ਤੋਂ ਭਾਰਤ ਆ ਚੁੱਕੇ ਹਨ।

 

ਕੀਵ ਵਿੱਚ ਕਰਫਿਊ ਦੌਰਾਨ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਦਾ ਹੁਕਮ ਦਿੱਤਾ ਗਿਆ ਸੀ, ਕਿਉਂਕਿ ਰੂਸੀ ਬਲਾਂ ਨੇ ਸ਼ਹਿਰ ਦੇ ਬਾਹਰੀ ਹਿੱਸੇ ਵਿੱਚ ਗੋਲੀਬਾਰੀ ਕੀਤੀ ਸੀ। ਹਾਲਾਂਕਿ ਕਰਫਿਊ ਤੋਂ ਬਾਅਦ ਵੀ ਕੁਝ ਲੋਕ ਸ਼ਹਿਰ ਛੱਡਣ ਦੀ ਕੋਸ਼ਿਸ਼ ਕਰ ਰਹੇ ਸਨ। ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਪੰਜਵਾਂ ਦਿਨ ਹੈ। ਰੂਸੀ ਫੌਜ ਨੇ ਵੀਰਵਾਰ ਸਵੇਰੇ ਯੂਕਰੇਨ ਦੇ ਕੁਝ ਹਿੱਸਿਆਂ 'ਤੇ ਹਮਲਾ ਕਰਕੇ ਜੰਗ ਦਾ ਐਲਾਨ ਕਰ ਦਿੱਤਾ ਸੀ। ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਤਣਾਅ ਚੱਲ ਰਿਹਾ ਸੀ।

 

ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਆਪਣੇ 4 ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਮੁਲਕਾਂ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਕਦਮ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਚੁੱਕਿਆ ਹੈ।  ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਹਰਦੀਪ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ ਵੀਕੇ ਸਿੰਘ ਨੂੰ ਉਨ੍ਹਾਂ ਚਾਰ ਮੰਤਰੀਆਂ ਵਿੱਚ ਸ਼ਾਮਲ ਹਨ ਜੋ ਗੁਆਂਢੀ ਦੇਸ਼ ਯੂਕਰੇਨ ਜਾਣਗੇ।