ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਕੁਝ ਦਿਨ ਬਾਅਦ ਆਉਣਾ ਸੀ ਭਾਰਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਭਾਰਤ ਦੀ ਤੈਅ ਯਾਤਰਾ ਤੋਂ ਕੁਝ ਦਿਨ ਪਹਿਲਾਂ ਉਹਨਾਂ ਦਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ

Israeli PM Bennett tests positive for Covid



ਯੇਰੂਸ਼ਲਮ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਭਾਰਤ ਦੀ ਤੈਅ ਯਾਤਰਾ ਤੋਂ ਕੁਝ ਦਿਨ ਪਹਿਲਾਂ ਉਹਨਾਂ ਦਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।  ਨਫਤਾਲੀ ਬੇਨੇਟ ਦੇ ਦਫ਼ਤਰ ਨੇ ਆਪਣੇ ਸਿਹਤ ਅਪਡੇਟ ਵਿਚ ਕਿਹਾ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਠੀਕ ਮਹਿਸੂਸ ਕਰ ਰਹੇ ਹਨ ਅਤੇ ਉਹਨਾਂ ਨੇ ਘਰ ਵਿਚ ਹੀ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਹ ਘਰ ਤੋਂ ਕੰਮ ਕਰਨਾ ਜਾਰੀ ਰੱਖਣਗੇ।

Naftali Bennett

ਇਸ ਮਹੀਨੇ ਦੀ ਸ਼ੁਰੂਆਤ ਵਿਚ ਨਫਤਾਲੀ ਬੇਨੇਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਭਾਰਤ ਦੀ ਆਪਣੀ ਪਹਿਲੀ ਅਧਿਕਾਰਤ ਯਾਤਰਾ ਦਾ ਐਲਾਨ ਕੀਤਾ ਸੀ। ਆਪਣੀ ਯਾਤਰਾ ਦੌਰਾਨ ਬੇਨੇਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕਰਨੀ ਸੀ ਅਤੇ ਦੇਸ਼ ਦੇ ਯਹੂਦੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਨੀ ਸੀ।