ਐਡੀਲੇਡ ਦੇ ਗੁਰਦੁਆਰਿਆਂ ਵਿੱਚ ਬੰਦੀ ਛੋੜ ਦਿਵਸ ਮਨਾਇਆ ਗਿਆ
ਰਾਗੀ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ
ਐਡੀਲੇਡ, (ਪਿਆਰਾ ਸਿੰਘ ਨਾਭਾ) : ਗੁਰਦੁਆਰਾ ਸਿੰਘ ਸਭਾ ਨੌਰਥ ਪਲਿੰਮਟਨ ਐਡਿਲੇਡ ਵਿਖੇ ਬੰਦੀ ਛੋੜ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਰੱਖੇ ਗਏ ਸਨ। ਜਿਸ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਗਿਆਨੀ ਹਰਜੀਤ ਸਿੰਘ ਤਰਨ ਤਾਰਨ ਵਾਲਿਆਂ ਨੇ ਗੁਰਬਾਣੀ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲੇ ਨਾਲ ਸਬੰਧਤ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥਾ ਐਡੀਲੇਡ, ਰਾਗੀ ਜਥਾ ਭਾਈ ਜਸਬੀਰ ਸਿੰਘ ਅਤੇ ਰਾਗੀ ਜਥਾ ਕਮਲਜੀਤ ਸਿੰਘ ਆਦਿ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਉੱਤੇ ਚੱਲਣ ਦਾ ਉਪਦੇਸ਼ ਦਿੱਤਾ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਅਖੰਡ ਕੀਰਤਨੀ ਜਥਾ ਐਡੀਲੇਡ, ਰਾਗੀ ਜਥਾ ਭਾਈ ਜਸਬੀਰ ਸਿੰਘ ਅਤੇ ਰਾਗੀ ਜਥਾ ਕਮਲਜੀਤ ਸਿੰਘ ਆਦਿ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਗੁਰਸੰਗੀ ਜੀ ਨੂੰ ਸਨਮਾਨ ਭੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਐਡੀਲੇਡ ਦੇ ਗੁਰਦੁਆਰਾ ਸਰਬੱਤ ਖਾਲਸਾ ਪ੍ਰਾਸਪੈਕਟਸ, ਗੁਰਦੁਆਰਾ ਗਲੀਨ ਓਸਮੰਡ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨ ਵਿਖੇ ਵੀ ਬੰਦੀ ਛੋੜ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਨਤਮਸਤਕ ਹੋਏ ਸ਼ਰਧਾਲੂਆਂ ਨੇ ਦੀਵੇ ਜਗਾਏ ਅਤੇ ਆਪਣੇ ਪਰਿਵਾਰਾਂ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰੂ ਘਰਾਂ ਵਿੱਚ ਅਟੁੱਟ ਲੰਗਰ ਵਰਤਾਏ ਗਏ ।