ਮੈਕਸੀਕੋ: ਪ੍ਰਵਾਸੀ ਨਜ਼ਰਬੰਦੀ ਕੇਂਦਰ 'ਚ ਲੱਗੀ ਅੱਗ, 40 ਲੋਕਾਂ ਦੀ ਮੌਤ ਅਤੇ ਕਈ ਗੰਭੀਰ ਜ਼ਖਮੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ

Fire at migrant detention facility in Mexico kills 40



ਮੈਕਸੀਕੋ ਦੇ ਇਕ ਪ੍ਰਵਾਸੀ ਨਜ਼ਰਬੰਦੀ ਕੇਂਦਰ 'ਚ ਐਤਵਾਰ ਨੂੰ ਲੱਗੀ ਅੱਗ 'ਚ ਮਰਨ ਵਾਲਿਆਂ ਦੀ ਗਿਣਤੀ ਮੰਗਲਵਾਰ ਨੂੰ ਵਧ ਕੇ 40 ਹੋ ਗਈ। ਇਹ ਮਾਈਗ੍ਰੇਸ਼ਨ ਕੇਂਦਰ ਮੈਕਸੀਕੋ-ਅਮਰੀਕਾ ਸਰਹੱਦ ਦੇ ਬਹੁਤ ਨੇੜੇ ਹੈ। ਪੁਲਿਸ ਮੁਤਾਬਕ ਹਾਦਸੇ 'ਚ ਝੁਲਸ ਗਏ ਕੁਝ ਲੋਕਾਂ ਦੀ ਹਾਲਤ ਅਜੇ ਵੀ ਕਾਫੀ ਗੰਭੀਰ ਬਣੀ ਹੋਈ ਹੈ। ਇਸ ਲਈ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਇਲਾਜ 'ਚ ਮਦਦ ਲਈ ਅਮਰੀਕੀ ਡਾਕਟਰਾਂ ਦੀ ਟੀਮ ਵੀ ਪਹੁੰਚੀ ਹੈ।

ਇਹ ਵੀ ਪੜ੍ਹੋ: ਰਿਵਾਲਵਰ ਨਾਲ ਸੈਲਫੀ ਲੈਂਦੇ ਸਮੇਂ ਚੱਲੀ ਗੋਲੀ, 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਫੌਕਸ ਨਿਊਜ਼ ਦੀ ਰਿਪੋਰਟ ਮੁਤਾਬਕ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ ਦੀ ਇਮਾਰਤ 'ਚ ਐਤਵਾਰ ਦੁਪਹਿਰ ਨੂੰ ਅੱਗ ਲੱਗ ਗਈ। ਇਹ ਕੇਂਦਰ ਅਮਰੀਕਾ ਦੇ ਟੈਕਸਾਸ ਸੂਬੇ ਤੋਂ ਕੁਝ ਦੂਰੀ 'ਤੇ ਐਲ ਪਾਸੋ ਸ਼ਹਿਰ ਵਿਚ ਸਥਿਤ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਡਾਕਟਰਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਹਸਪਤਾਲਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਦਾਖਲ ਹੋਣ ਵਾਲੇ ਪ੍ਰਵਾਸੀਆਂ ਲਈ ਸਿਊਦਾਦ ਇਕ ਮੁੱਖ ਲਾਂਘਾ ਹੈ।