ਵਿਦੇਸ਼ੀ ਵਿਦਿਆਰਥੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਕੈਨੇਡਾ ਦੇ ਕਾਲਜਾਂ ’ਚ ਲਾਗੂ ਹੋਣਗੇ ਨਵੇਂ ਨਿਯਮ

ਏਜੰਸੀ

ਖ਼ਬਰਾਂ, ਕੌਮਾਂਤਰੀ

ਓਨਟਾਰੀਓ ਦੇ ਸਰਕਾਰੀ ਕਾਲਜ ਨਵੇਂ ਨਿਯਮ ਬਣਾਉਣ ਜਾ ਰਹੇ ਹਨ।

Image: For representation purpose only

 

ਓਨਟਾਰੀਓ: ਕੈਨੇਡਾ 'ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ 'ਚ ਧੋਖਾਧੜੀ ਦੇ ਖੁਲਾਸੇ ਤੋਂ ਬਾਅਦ ਓਨਟਾਰੀਓ ਦੇ ਸਰਕਾਰੀ ਕਾਲਜ ਨਵੇਂ ਨਿਯਮ ਬਣਾਉਣ ਜਾ ਰਹੇ ਹਨ। ਇਸ ਦਾ ਉਦੇਸ਼ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਪੜ੍ਹਾਈ ਅਤੇ ਬਿਹਤਰ ਕਰੀਅਰ ਦੀ ਭਾਲ ਵਿਚ ਇੱਥੇ ਦਾਖਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਨਿਯਮ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ਦੇਣ ਅਤੇ ਕਾਲਜਾਂ ਦੀ ਮਾਰਕੀਟਿੰਗ ਅਤੇ ਦਾਖਲਾ ਪ੍ਰਕਿਰਿਆ 'ਤੇ ਲਾਗੂ ਹੋਣਗੇ। ਨਵੇਂ ਨਿਯਮਾਂ ਨੂੰ ਜੂਨ 2024 ਤੱਕ ਲਾਗੂ ਕਰਨ ਦੀ ਯੋਜਨਾ ਹੈ।

ਇਹ ਵੀ ਪੜ੍ਹੋ: ਕੈਨੇਡਾ ਵਿਚ ਬਿਮਾਰੀ ਦੇ ਚਲਦਿਆਂ ਪੰਜਾਬੀ ਦੀ ਮੌਤ, ਬਾਘਾਪੁਰਾਣਾ ਨਾਲ ਸਬੰਧਤ ਸੀ ਪੰਜਾਬੀ

ਇਹ ਫੈਸਲਾ ਅਜਿਹੇ ਸਮੇਂ 'ਚ ਲਿਆ ਗਿਆ ਹੈ ਜਦੋਂ ਕੈਨੇਡਾ 'ਚ 700 ਭਾਰਤੀ ਵਿਦਿਆਰਥਣਾਂ ਦੇ ਵਿਦਿਆਰਥੀ ਵੀਜ਼ੇ ਫਰਜ਼ੀ ਪਾਏ ਜਾਣ ਤੋਂ ਬਾਅਦ ਵਾਪਸ ਭੇਜੇ ਜਾਣ ਦੀਆਂ ਖਬਰਾਂ ਹਨ। ਇਹਨਾਂ ਵਿਦਿਆਰਥੀਆਂ ਨੇ ਜਲੰਧਰ ਸਥਿਤ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਰਾਹੀਂ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ ਸੀ। ਇਹ ਵਿਦਿਆਰਥੀ 3 ਤੋਂ 4 ਸਾਲ ਪਹਿਲਾਂ ਵਿਦਿਆਰਥੀ ਵੀਜ਼ੇ 'ਤੇ ਗਏ ਸਨ। ਜਾਅਲਸਾਜ਼ੀ ਦਾ ਉਦੋਂ ਪਤਾ ਲੱਗਿਆ ਜਦੋਂ ਉਸ ਨੇ ਨੌਕਰੀ ਲਈ ਅਪਲਾਈ ਕੀਤਾ। ਓਨਟਾਰੀਓ ਕਾਲਜਿਜ਼ ਦੀ ਪ੍ਰੈਜ਼ੀਡੈਂਟ ਅਤੇ ਸੀਈਓ ਲਿੰਡਾ ਫਰੈਂਕਲਿਨ ਨੇ ਕਿਹਾ ਕਿ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲੇ ਸਮੇਂ ਸਹੀ ਜਾਣਕਾਰੀ ਦੇਣ ਦੀ ਲੋੜ ਹੁੰਦੀ ਹੈ। ਇਸ ਦੇ ਲਈ ਠੋਸ ਨਿਯਮ ਬਣਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ: ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕਸ਼ੀ 

ਜਿਹੜੇ ਕਾਲਜ ਨਵੇਂ ਨਿਯਮਾਂ ਅਤੇ ਮਾਪਦੰਡਾਂ 'ਤੇ ਸਾਈਨ ਅੱਪ ਕਰਦੇ ਹਨ, ਉਹਨਾਂ ਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੁੰਦੀ ਹੈ ਕਿ ਉਹਨਾਂ ਦੀ ਮਾਰਕੀਟਿੰਗ ਸਮੱਗਰੀ ਕਾਨੂੰਨ ਦੀ ਪਾਲਣਾ ਕਰਦੀ ਹੈ। ਇਸ ਵਿਚ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ਦੇਣ ਦੇ ਨਾਲ-ਨਾਲ ਰੁਜ਼ਗਾਰ ਦੀ ਗਰੰਟੀ ਵਰਗੇ ਬੇਬੁਨਿਆਦ ਵਾਅਦੇ ਨਾ ਕਰਨ ਦੀਆਂ ਸ਼ਰਤਾਂ ਲਾਗੂ ਹੋਣਗੀਆਂ। ਕਾਲਜ ਮੈਨੇਜਮੈਂਟ ਨੂੰ ਆਪਣੇ ਏਜੰਟਾਂ 'ਤੇ ਵੀ ਨਜ਼ਰ ਰੱਖਣੀ ਪਵੇਗੀ ਤਾਂ ਜੋ ਉਹ ਕੋਈ ਗਲਤ ਸੂਚਨਾ ਦੇ ਕੇ ਦਾਖਲਾ ਨਾ ਲੈ ਲੈਣ।

ਇਹ ਵੀ ਪੜ੍ਹੋ: WHO ਨੇ ਬਦਲੀਆਂ ਕੋਵਿਡ-19 ਵੈਕਸੀਨ ਦੀਆਂ ਸਿਫ਼ਾਰਸ਼ਾਂ

ਅਜਿਹਾ ਕਰਨ ਵਾਲੇ ਏਜੰਟ ਦਾ ਲਾਇਸੈਂਸ ਰੱਦ ਕਰਨ ਦਾ ਵੀ ਪ੍ਰਬੰਧ ਹੋਵੇਗਾ। ਇਹ ਨਿਯਮ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਅਤੇ ਪੀਪੀਪੀ ਮੋਡ ਕਾਲਜਾਂ 'ਤੇ ਵੀ ਲਾਗੂ ਹੋਣਗੇ। ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ ਅਨੁਸਾਰ ਪਿਛਲੇ ਸਾਲ ਕੈਨੇਡਾ ਵਿਚ 8,07,750 ਵਿਦੇਸ਼ੀ ਵਿਦਿਆਰਥੀ ਸਨ। ਇਹ 5 ਸਾਲ ਪਹਿਲਾਂ ਨਾਲੋਂ 43% ਵੱਧ ਹੈ। ਇਹਨਾਂ ਵਿਚੋਂ 40% ਭਾਰਤੀ ਹਨ। ਇਸ ਤੋਂ ਬਾਅਦ 12% ਚੀਨੀ ਵਿਦਿਆਰਥੀ ਹਨ। ਇਹਨਾਂ ਵਿਚੋਂ ਅੱਧੇ ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਓਨਟਾਰੀਓ ਵਿਚ ਪੜ੍ਹਦੇ ਹਨ।