ਕੈਨੇਡਾ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ 

ਏਜੰਸੀ

ਖ਼ਬਰਾਂ, ਕੌਮਾਂਤਰੀ

ਵੈਨਕੂਵਰ ਦੇ ਕੌਂਸਲ ਜਨਰਲ ਨੇ ਕੀਤੀ ਘਟਨਾ ਦੀ ਨਿਖੇਧੀ 

Representational Image

ਬ੍ਰਿਟਿਸ਼ ਕੋਲੰਬੀਆ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇੱਕ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਸੂਚਨਾ ਮਿਲੀ ਹੈ। ਇੱਕ ਮਹੀਨੇ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜਨ ਦੀ ਇਹ ਦੂਜੀ ਘਟਨਾ ਹੈ। 

ਇਸ ਤੋਂ ਪਹਿਲਾਂ ਓਨਟਾਰੀਓ ਸੂਬੇ ਵਿੱਚ ਵੀ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਜਿਸ ਦਾ ਇਲਜ਼ਾਮ ਗਰਮਖਿਆਲੀ ਸਮਰਥਕਾਂ 'ਤੇ  ਲਗਾਇਆ ਗਿਆ ਸੀ। 

ਇਹ ਵੀ ਪੜ੍ਹੋ:  ਦਿੱਗਜ਼ ਕੰਪਨੀ ਵਾਲਟ ਡਿਜ਼ਨੀ ਨੇ ਵੀ ਸ਼ੁਰੂ ਕੀਤੀ ਛਾਂਟੀ, ਇਸ ਹਫ਼ਤੇ ਪਹਿਲੇ ਦੌਰ 'ਚ 7 ਹਜ਼ਾਰ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ

ਬ੍ਰਿਟਿਸ਼ ਕੋਲੰਬੀਆ ਵਿੱਚ ਸਥਿਤ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਬਰਨਬੀ ਕੈਂਪਸ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਵੈਨਕੂਵਰ ਦੇ ਕੌਂਸਲ ਜਨਰਲ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਦੀ ਸ਼ਨਾਖਤ ਕਰ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। 

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਇਸ 'ਤੇ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਜਲਦ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।