Afghanistan Earthquake: ਮਿਆਂਮਾਰ ਤੋਂ ਬਾਅਦ ਅਫ਼ਗਾਨਿਸਤਾਨ 'ਚ ਵੀ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

Afghanistan Earthquake: ਰਿਕਟਰ ਪੈਮਾਨੇ 'ਤੇ 4.3 ਮਾਪੀ ਗਈ ਤੀਬਰਤਾ

Afghanistan Earthquake news in punjabi

Afghanistan Earthquake News in punjabi: ਮਿਆਂਮਾਰ ਤੋਂ ਬਾਅਦ ਸ਼ਨੀਵਾਰ ਸਵੇਰੇ ਅਫ਼ਗਾਨਿਸਤਾਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।   ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਥਾਨਕ ਸਮੇਂ ਮੁਤਾਬਕ ਸਵੇਰੇ 5.16 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਨ੍ਹਾਂ ਝਟਕਿਆਂ ਦੀ ਤੀਬਰਤਾ 4.7 ਮਾਪੀ ਗਈ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੁਪਹਿਰ ਤੋਂ ਦੇਰ ਰਾਤ ਤੱਕ ਮਿਆਂਮਾਰ ਵਿੱਚ ਇੱਕ ਤੋਂ ਬਾਅਦ ਇੱਕ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। 7.7 ਦੀ ਤੀਬਰਤਾ ਵਾਲੇ ਭੂਚਾਲ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਭਾਰੀ ਤਬਾਹੀ ਮਚਾਈ। ਭੂਚਾਲ ਕਾਰਨ ਬਹੁਮੰਜ਼ਿਲਾ ਇਮਾਰਤਾਂ ਤਾਸ਼ ਦੇ ਪੱਤਿਾਂ ਦੀ ਤਰ੍ਹਾਂ ਢਹਿ ਗਈਆਂ।

ਮਿਆਂਮਾਰ 'ਚ 144 ਲੋਕਾਂ ਦੀ ਮੌਤ ਹੋ ਗਈ, ਜਦਕਿ 730 ਲੋਕ ਜ਼ਖ਼ਮੀ ਹੋ ਗਏ। ਹਰ ਪਾਸੇ ਤਬਾਹੀ ਨਜ਼ਰ ਆ ਰਹੀ ਹੈ। ਲੋਕ ਮਲਬੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਲੱਭ ਰਹੇ ਹਨ। ਭੂਚਾਲ ਕਾਰਨ ਮਿਆਂਮਾਰ 'ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।