Myanmar Thailand Earthquake Update News: ਮਿਆਂਮਾਰ 'ਚ ਭੂਚਾਲ ਕਾਰਨ ਹੁਣ ਤੱਕ 704 ਲੋਕਾਂ ਦੀ ਹੋਈ ਮੌਤ, 1600 ਲੋਕ ਜ਼ਖ਼ਮੀ
ਜੰਗੀ ਪੱਧਰ 'ਤੇ ਰਾਹਤ ਕਾਰਜ ਜਾਰੀ
Myanmar Thailand Earthquake latest Update News in punjabi
Myanmar Thailand Earthquake latest Update News in punjabi : ਮਿਆਂਮਾਰ 'ਚ ਸ਼ੁੱਕਰਵਾਰ ਨੂੰ ਆਏ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 1 ਹਜ਼ਾਰ ਤੋਂ ਪਾਰ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਨੇ ਪ੍ਰਗਟਾਇਆ ਹੈ।
ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਆਂਮਾਰ ਦੀ ਫ਼ੌਜੀ ਸਰਕਾਰ ਨੇ ਘੱਟੋ-ਘੱਟ 694 ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ 1,670 ਲੋਕ ਜ਼ਖ਼ਮੀ ਹਨ। ਦੂਜੇ ਪਾਸੇ ਥਾਈਲੈਂਡ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਹੁਣ ਤੱਕ ਇਸ ਤਬਾਹੀ ਵਿੱਚ 700 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਮਿਆਂਮਾਰ 'ਚ ਸ਼ੁੱਕਰਵਾਰ ਸਵੇਰੇ 11:50 ਵਜੇ 7.7 ਤੀਬਰਤਾ ਦਾ ਭੂਚਾਲ ਆਇਆ। ਮਿਆਂਮਾਰ ਅਤੇ ਥਾਈਲੈਂਡ ਵਿੱਚ 200 ਸਾਲਾਂ ਵਿੱਚ ਇਹ ਸਭ ਤੋਂ ਵੱਡਾ ਭੂਚਾਲ ਹੈ। ਭਾਰੀ ਤਬਾਹੀ ਕਾਰਨ ਮਿਆਂਮਾਰ ਦੇ 6 ਰਾਜਾਂ ਅਤੇ ਪੂਰੇ ਥਾਈਲੈਂਡ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।