ਫਰਾਂਸ 'ਚ ਵਧਿਆ ਕੋਰੋਨਾ ਦਾ ਕਹਿਰ, ਰਾਸ਼ਟਰਪਤੀ ਨੇ ਕੀਤਾ ਦੂਜੇ ਲੌਕਡਾਊਨ ਦਾ ਐਲਾਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਵਧ ਰਹੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦਿਆਂ ਫਰਾਂਸ ਦੇ ਰਾਸ਼ਟਰਪਤੀ ਇਮਾਨੁਅਲ ਮੈਕਰੋਨ ਨੇ ਕੀਤਾ ਐਲਾਨ

France Announces Second Lockdown

ਪੈਰਿਸ: ਦੇਸ਼ ਵਿਚ ਵਧ ਰਹੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦਿਆਂ ਫਰਾਂਸ ਦੇ ਰਾਸ਼ਟਰਪਤੀ ਇਮਾਨੁਅਲ ਮੈਕਰੋਨ ਨੇ ਦੂਜੇ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਖਤਰਨਾਕ ਹੋ ਸਕਦੀ ਹੈ, ਜੇਕਰ ਸਖ਼ਤ ਉਪਾਅ ਨਹੀਂ ਕੀਤੇ ਗਏ ਤਾਂ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 4 ਲੱਖ ਤੱਕ ਪਹੁੰਚ ਸਕਦਾ ਹੈ।

ਫਰਾਂਸ ਦੇ ਰਾਸ਼ਟਰਪਤੀ ਨੇ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦੂਜੇ ਲੌਕਡਾਊਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਨਵੇਂ ਨਿਰਦੇਸ਼ਾਂ ਮੁਤਾਬਕ ਲੋਕਾਂ ਨੂੰ ਬਹੁਤ ਜ਼ਰੂਰ ਕੰਮ ਜਾਂ ਸਿਹਤ ਸਬੰਧੀ ਕਾਰਨਾਂ ਲਈ ਹੀ ਘਰੋਂ ਬਾਹਰ ਜਾਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਰੈਸਟੋਰੈਂਟ ਅਤੇ ਬਾਰ ਆਦਿ ਗੈਰ-ਜ਼ਰੂਰੀ ਕਾਰੋਬਾਰ ਬੰਦ ਰਹਿਣਗੇ।

ਹਾਲਾਂਕਿ ਦੇਸ਼ ਵਿਚ ਸਕੂਲ ਅਤੇ ਫੈਕਟਰੀਆਂ ਸਮੇਤ ਜ਼ਰੂਰੀ ਦਫ਼ਤਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਮਿਲੀ ਹੈ। ਲੌਕਡਾਊਨ ਦੇ ਦੂਜੇ ਦੌਰ ਦੌਰਾਨ ਪੁਲਿਸ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾਵੇਗੀ। 

ਦੱਸ ਦਈਏ ਕਿ ਫਰਾਂਸ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਬੀਤੇ 24 ਘੰਟਿਆਂ ਵਿਚ ਫਰਾਂਸ਼ 'ਚ 523 ਲੋਕਾਂ ਦੀ ਮੌਤ ਹੋ ਗਈ ਹੈ, ਜੋ ਅਪ੍ਰੈਤ ਤੋਂ ਬਾਅਦ ਸਭ ਤੋਂ ਜ਼ਿਆਦਾ ਹੈ। ਫਰਾਂਸ ਵਿਚ ਪਿਛਲੇ 24 ਘੰਟਿਆਂ ਦੌਰਾਨ 33,147 ਨਵੇਂ ਮਾਮਲੇ ਸਾਹਮਣੇ ਆਏ।