ਲੌਂਗੋਵਾਲ ਅਤੇ ਸਿੱਧੂ ਖਾਲਿਸਤਾਨ ਸਮਰਥਕ ਨਾਲ ਆਏ ਨਜ਼ਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਬੀਤੇ ਦਿਨੀ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਤੋਂ ਬਾਅਦ ਵਾਇਰਲ ਹੋਈਆਂ ਨਵਜੋਤ ਸਿੰਘ ਸਿੱਧੂ ਅਤੇ ਗੋਪਾਲ...

ਬਲਬੀਰ ਸਿਧੂ ਨਾਲ ਗੋਪਾਲ ਚਾਵਲਾ

ਕਰਤਾਰਪੁਰ ਸਾਹਿਬ (ਭਾਸ਼ਾ) : ਬੀਤੇ ਦਿਨੀ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਤੋਂ ਬਾਅਦ ਵਾਇਰਲ ਹੋਈਆਂ ਨਵਜੋਤ ਸਿੰਘ ਸਿੱਧੂ ਅਤੇ ਗੋਪਾਲ ਚਾਵਲਾ ਦੀਆਂ ਤਸਵੀਰਾਂ ਨੂੰ ਲੈ ਕੇ ਇੱਕ ਨਵਾਂ ਵਿਵਾਦ ਛਿੜ ਗਿਆ ਹੈ ਅਤੇ ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਤੋਂ ਬਾਅਦ ਦਿੱਲੀ ਦੇ ਵਿਧਾਇਕ ਅਤੇ ਅਕਾਲੀ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਦਰਅਸਲ ਇਨ੍ਹਾਂ ਤਸਵੀਰਾਂ ਵਿਚ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਖਾਲਿਸਤਾਨ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਖੜੇ ਦਿਖਾਈ ਦਿੰਦੇ ਹਨ।

ਇਨ੍ਹਾਂ ਤਸਵੀਰਾਂ ਦੇ ਅਧਾਰ 'ਤੇ ਮਨਜਿੰਦਰ ਸਿਰਸਾ ਨੇ ਟਵੀਟ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪਰ ਸ਼ਾਇਦ ਮਨਜਿੰਦਰ ਸਿੰਘ ਸਿਰਸਾ ਇਨ੍ਹਾਂ ਤਸਵੀਰਾਂ ਦੇ ਨਾਲ ਵਾਇਰਲ ਹੋਈ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਤਸਵੀਰ ਨੂੰ ਅਣਦੇਖਿਆ ਕਰ ਗਏ। ਕਿਉਂ ਕਿ ਜਿਸ ਗੋਪਾਲ ਸਿੰਘ ਚਾਵਲਾ ਨੂੰ ਅਧਾਰ ਬਣਾ ਕੇ ਸਿਰਸਾ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮੰਗ ਰਹੇ ਹਨ, ਗੋਬਿੰਦ ਸਿੰਘ ਲੌਂਗੋਵਾਲ ਵੀ ਪਾਕਿਸਤਾਨ ਵਿਚ ਆਯੋਜਿਤ ਇਸ ਸਮਾਗਮ ਦੌਰਾਨ ਉਸੇ ਗੋਪਾਲ ਸਿੰਘ ਚਾਵਲਾ ਨਾਲ ਬੈਠੇ ਨਜ਼ਰ ਆਏ ਹਨ।

ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ਵਿਚ ਗੋਪਾਲ ਸਿੰਘ ਚਾਵਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਬਾਰਾ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਖੱਬੇ ਪਾਸੇ ਬੈਠਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕੈਬਿਨਟ ਮੰਤਰੀ ਦੇ ਅਸਤੀਫੇ ਦੀ ਮੰਗ ਤਾਂ ਕਰ ਲਈ ਹੈ ਪਰ ਗੋਬਿੰਦ ਸਿੰਘ ਲੌਂਗੋਵਾਲ ਦੀ ਇਸ ਤਸਵੀਰ 'ਤੇ ਕੋਈ ਟਿੱਪਣੀ ਨਹੀਂ ਕੀਤੀ। ਸਿਰਸਾ ਨੇ ਆਪਣੇ ਟਵੀਟ ਵਿਚ ਕਿਹਾ ਹੈ ਕਿ  ਨਵਜੋਤ ਸਿੱਧੂ ਪੰਜਾਬ ਦੇ ਖਿਲਾਫ ਹੋਣ ਵਾਲਿਆਂ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ।

 ਪਰ ਸਵਾਲ ਇਹ ਉੱਠਦਾ ਹੈ ਕਿ ਜਿਸ ਗੋਪਾਲ ਸਿੰਘ ਚਾਵਲਾ ਨਾਲ ਸਿੱਧੂ ਨਜ਼ਰ ਆਏ ਗੋਬਿੰਦ ਸਿੰਘ ਲੌਂਗੋਵਾਲ ਵੀ ਉਸੇ ਖਾਲਿਸਤਾਨੀ ਸਮਰਥਕ ਨਾਲ ਬੈਠੇ ਸਨ ਤੇ ਕੀ ਗੋਬਿੰਦ ਸਿੰਘ ਲੌਂਗੋਵਾਲ ਵੱਲ ਪੰਜਾਬ ਵਿਰੋਧੀ ਤਾਕਤਾਂ ਦਾ ਸਾਥ ਦਿੰਦੇ ਹਨ ? ਹੁਣ ਦੇਖਣਾ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਵਿਧਾਇਕ ਸਿਰਸਾ ਵੱਲੋਂ ਕੀਤੀ ਗਈ ਮੰਗ 'ਤੇ ਕੀ ਪ੍ਰਤੀਕਰਮ ਦਿੰਦੇ ਹਨ ਅਤੇ ਗੋਬਿੰਦ ਸਿੰਘ ਲੌਂਗੋਵਾਲ ਦੀ ਇਸ ਤਸਵੀਰ ਦਾ ਕੀ ਨਤੀਜਾ ਨਿਕਲਦਾ ਹੈ ?