ਤਾਲਿਬਾਨ ਵੱਲੋਂ ਸਾਬਕਾ ਅਫ਼ਗ਼ਾਨ ਫ਼ੌਜੀ 'ਤੇ ਕੀਤੇ ਤਸ਼ੱਦਦ ਦਾ ਵੀਡੀਓ ਹੋਇਆ ਵਾਇਰਲ

ਏਜੰਸੀ

ਖ਼ਬਰਾਂ, ਕੌਮਾਂਤਰੀ

ਵੀਡੀਓ 'ਚ ਤਾਲਿਬਾਨੀ ਫ਼ੌਜ ਦੇ ਦੋ ਅਧਿਕਾਰੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। 

Video of Taliban torture of former Afghan soldier goes viral

ਕਾਬੁਲ : ਅਫ਼ਗ਼ਾਨਿਸਤਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਤਾਲਿਬਾਨ ਦੇ ਜ਼ੁਲਮ ਜਾਰੀ ਹਨ। ਕਾਬੁਲ ਤੋਂ ਹਰ ਰੋਜ਼ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਵਿਚ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।

ਇਸ ਦੌਰਾਨ ਤਾਲਿਬਾਨ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵੀਡੀਓ 'ਚ ਤਾਲਿਬਾਨ ਨੇ ਇਕ ਸਾਬਕਾ ਫ਼ੌਜੀ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ ਨਾਂ ਰਹਿਮਤੁੱਲ੍ਹਾ  ਹੈ। ਵੀਡੀਓ 'ਚ ਤਾਲਿਬਾਨੀ ਫ਼ੌਜ ਦੇ ਦੋ ਅਧਿਕਾਰੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। 

ਜਿਵੇਂ ਹੀ ਸੋਸ਼ਲ ਮੀਡੀਆ 'ਤੇ ਤਾਲਿਬਾਨ ਦਾ ਇਹ ਵੀਡੀਓ ਵਾਇਰਲ ਹੋਇਆ ਤਾਂ ਲੋਕ ਗੁੱਸੇ 'ਚ ਆ ਗਏ। ਲੋਕਾਂ ਨੇ ਕਿਹਾ ਕਿ ਕਾਬੁਲ ਵਿਚ ਤਾਲਿਬਾਨ ਨੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਇਹ ਐਲਾਨ ਕੀਤਾ ਸੀ ਕਿ ਉਹ ਸਾਬਕਾ ਸਰਕਾਰ ਦੇ ਸੈਨਿਕਾਂ ਨੂੰ ਮੁਆਫ ਕਰ ਦੇਵੇਗਾ ਅਤੇ ਅਫ਼ਗ਼ਾਨਿਸਤਾਨ ਦੇ ਲੋਕ ਇਕ ਨਵਾਂ ਤਾਲਿਬਾਨ ਦੇਖਣਗੇ।

ਪ੍ਰੋਫ਼ੈਸਰ ਹੇਕਮਤੁੱਲ੍ਹਾ  ਮਿਰਜ਼ਾਦਾ ਨੇ ਕਿਹਾ ਕਿ ਜੇਕਰ ਤਾਲਿਬਾਨ ਅਤੀਤ 'ਚ ਕੀਤੇ ਵਾਅਦੇ ਨੂੰ ਨਿਭਾਉਂਦੇ ਹਨ ਤਾਂ ਜਨਤਾ ਅਤੇ ਸਰਕਾਰ ਵਿਚਕਾਰ ਭਰੋਸਾ ਪੈਦਾ ਹੋ ਜਾਵੇਗਾ।  ਵੀਡੀਓ ਸਾਹਮਣੇ ਆਉਂਦੇ ਹੀ ਤਾਲਿਬਾਨ ਦੇ ਚੋਟੀ ਦੇ ਨੇਤਾਵਾਂ 'ਚੋਂ ਇਕ ਅਨਸ ਹੱਕਾਨੀ ਦਾ ਬਿਆਨ ਵੀ ਸਾਹਮਣੇ ਆਇਆ ਹੈ।

ਹੱਕਾਨੀ ਨੇ ਕਿਹਾ ਹੈ ਕਿ ਤਾਲਿਬਾਨ ਨੂੰ ਨਿੱਜੀ ਬਦਲਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਾਲਿਬਾਨ ਸਰਕਾਰ ਵੱਲੋਂ ਆਮ ਮੁਆਫ਼ੀ ਦਾ ਐਲਾਨ ਕੀਤਾ ਗਿਆ ਹੈ ਤਾਂ ਸਾਰੇ ਲੋਕਾਂ ਨਾਲ ਨਿਰਪੱਖ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। 

ਤਾਲਿਬਾਨ ਵਾਰ-ਵਾਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਾ ਰਿਹਾ ਹੈ ਕਿ ਮਨੁੱਖੀ ਅਧਿਕਾਰ ਸੰਗਠਨਾਂ ਅਤੇ ਕਈ ਦੇਸ਼ਾਂ ਵੱਲੋਂ ਪਿਛਲੇ ਸਮੇਂ ਵਿੱਚ ਇੱਕ ਰਿਪੋਰਟ ਜਾਰੀ ਕੀਤੀ ਗਈ ਸੀ। ਰਿਪੋਰਟ ਵਿੱਚ ਤਾਲਿਬਾਨ ਦੁਆਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਸਾਬਕਾ ਸਰਕਾਰੀ ਸੈਨਿਕਾਂ ਅਤੇ ਅਧਿਕਾਰੀਆਂ ਦੀਆਂ ਗ੍ਰਿਫਤਾਰੀਆਂ ਅਤੇ ਹੱਤਿਆਵਾਂ ਦਾ ਹਵਾਲਾ ਦਿੱਤਾ ਗਿਆ ਹੈ। ਹਾਲਾਂਕਿ ਤਾਲਿਬਾਨ ਇਸ ਰਿਪੋਰਟ ਤੋਂ ਇਨਕਾਰ ਕਰਦਾ ਰਿਹਾ ਹੈ।