ਨਿਊਜ਼ੀਲੈਂਡ ’ਚ ਕੋਰੋਨਾ ਦੇ 32 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਦਰਜ, 78 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

413 ਸੰਕਰਮਿਤ ਮਰੀਜ਼ਾਂ ਦਾ ਹਸਪਤਾਲਾਂ ਵਿਚ ਇਲਾਜ ਕੀਤਾ ਜਾ ਰਿਹਾ

photo

 

ਵੈਲਿੰਗਟਨ : ਨਿਊਜ਼ੀਲੈਂਡ ਵਿਚ ਵੀ ਕੋਰੋਨਾ ਮਹਾਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਇਥੇ 25 ਦਸੰਬਰ ਨੂੰ ਖ਼ਤਮ ਹੋਏ ਹਫ਼ਤੇ ਵਿਚ ਕੋਵਿਡ-19 ਦੇ 32,010 ਨਵੇਂ ਭਾਈਚਾਰਕ ਮਾਮਲੇ ਦਰਜ ਕੀਤੇ ਗਏ ਅਤੇ 78 ਮੌਤਾਂ ਹੋਈਆਂ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਪਿਛਲੇ ਹਫ਼ਤੇ ਔਸਤਨ ਪ੍ਰਤੀ ਦਿਨ ਨਵੇਂ ਕੇਸ 4,565 ਤਕ ਪਹੁੰਚ ਗਏ।

ਮੰਤਰਾਲੇ ਨੇ ਕਿਹਾ ਕਿ ਤਾਜ਼ਾ ਮਾਮਲਿਆਂ ਨਾਲ ਨਿਊਜ਼ੀਲੈਂਡ ਵਿਚ ਕੋਵਿਡ-19 ਦੇ 2,094,354 ਪੁਸ਼ਟੀ ਕੀਤੇ ਕੇਸ ਅਤੇ  2020 ਦੇ ਸ਼ੁਰੂ ਵਿਚ ਦੇਸ਼ ਦੇ ਮਹਾਮਾਰੀ ਦੀ ਲਪੇਟ ਵਿਚ ਆਉਣ ਤੋਂ ਬਾਅਦ 2,331 ਮੌਤਾਂ ਹੋਈਆਂ। ਅਧਿਕਾਰਤ ਅੰਕੜੇ ਦਿਖਾਉਂਦੇ ਹਨ ਕਿ ਵਰਤਮਾਨ ਵਿੱਚ 413 ਸੰਕਰਮਿਤ ਮਰੀਜ਼ਾਂ ਦਾ ਦੇਸ਼ ਦੇ ਹਸਪਤਾਲਾਂ ਵਿਚ ਇਲਾਜ ਕੀਤਾ ਜਾ ਰਿਹਾ ਹੈ, ਜਿਸ ਵਿਚ 15 ਇੰਟੈਂਸਿਵ ਕੇਅਰ ਯੂਨਿਟਾਂ ਜਾਂ ਉੱਚ ਨਿਰਭਰਤਾ ਯੂਨਿਟਾਂ ਵਿਚ ਸ਼ਾਮਲ ਹਨ।