South Korea Plane Crash: ਲੈਂਡਿੰਗ ਦੌਰਾਨ ਕਰੈਸ਼ ਹੋਇਆ ਜਹਾਜ਼, 179 ਯਾਤਰੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

South Korea Plane Crash: 2 ਲੋਕਾਂ ਨੂੰ ਜ਼ਿੰਦਾ ਬਚਾਇਆ

South Korea Plane Crash News in punjabi

South Korea Plane Crash News in punjabi : ਦੱਖਣੀ ਕੋਰੀਆ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਐਤਵਾਰ ਨੂੰ ਦੱਖਣੀ ਕੋਰੀਆ ਦੇ ਮੁਆਨ ਏਅਰਪੋਰਟ 'ਤੇ ਇਕ ਜਹਾਜ਼ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 179 ਯਾਤਰੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਜਦਕਿ 2 ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ।

ਜਾਣਕਾਰੀ ਮੁਤਾਬਕ ਜਹਾਜ਼ ਬੈਂਕਾਕ ਤੋਂ ਵਾਪਸ ਆ ਰਿਹਾ ਸੀ। ਫ਼ਲਾਈਟ 'ਚ 175 ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਜਹਾਜ਼ ਵਿਚ ਚਾਲਕ ਦਲ ਦੇ ਛੇ ਮੈਂਬਰ ਵੀ ਸਵਾਰ ਸਨ। ਐਮਰਜੈਂਸੀ ਦਫਤਰ ਅਨੁਸਾਰ, ਜਹਾਜ਼ ਰਨਵੇਅ ਤੋਂ ਤਿਲਕ ਗਿਆ ਅਤੇ ਇੱਕ ਰੇਲਿੰਗ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਵਿਚ ਅੱਗ ਲੱਗ ਗਈ। ਦੱਸ ਦਈਏ ਕਿ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਜਾਣਕਾਰੀ ਮੁਤਾਬਕ ਇਹ ਜਹਾਜ਼ ਜੇਜੂ ਏਅਰ ਦਾ ਸੀ ਅਤੇ ਬੋਇੰਗ 737-800 ਸੀ। ਅੱਗ ਬੁਝਾਉਣ ਤੋਂ ਬਾਅਦ ਬਚਾਅ ਅਧਿਕਾਰੀ ਜਹਾਜ਼ 'ਚੋਂ ਯਾਤਰੀਆਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਮਾਮਲੇ 'ਚ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।