Saudi Arabia accident: ਸਾਊਦੀ ਅਰਬ ਵਿਚ ਸੜਕ ਹਾਦਸੇ ’ਚ 9 ਭਾਰਤੀਆਂ ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

Saudi Arabia accident: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਹਾਦਸੇ ’ਤੇ ਕੀਤਾ ਡੂੰਘੇ ਦੁੱਖ ਪ੍ਰਗਟਾਵਾ 

9 Indians killed in road accident in Saudi Arabia

 

Saudi Arabia accident: ਰਿਆਦ : ਸਾਊਦੀ ਅਰਬ ’ਚ ਬੁਧਵਾਰ ਨੂੰ ਇਕ ਸੜਕ ਹਾਦਸੇ ’ਚ 9 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਜਿਸ ’ਤੇ ਭਾਰਤੀ ਕੌਂਸਲੇਟ ਜਨਰਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਰਤੀ ਕੌਂਸਲੇਟ ਜਨਰਲ ਨੇ ਵੀਰਵਾਰ ਨੂੰ ‘ਐਕਸ’ ’ਤੇ ਇਕ ਪੋਸਟ ਵਿਚ ਲਿਖਿਆ, ‘‘ਅਸੀਂ ਸਾਊਦੀ ਅਰਬ ਦੇ ਪਛਮੀ ਖੇਤਰ ਵਿਚ ਜੀਜ਼ਾਨ ਨੇੜੇ ਇਕ ਸੜਕ ਹਾਦਸੇ ਵਿਚ ਨੌਂ ਭਾਰਤੀ ਨਾਗਰਿਕਾਂ ਦੀ ਦੁਖਦਾਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਪ੍ਰਭਾਵਤ ਪ੍ਰਵਾਰਾਂ ਪ੍ਰਤੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹਾਂ।’’ 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਇਸ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ’ਤੇ ਪੋਸਟ ਕੀਤਾ ਅਤੇ ਕਿਹਾ, ‘‘ਇਸ ਹਾਦਸੇ ਅਤੇ ਇਸ ਵਿਚ ਜਾਨ ਗੁਆਉਣ ਵਾਲਿਆਂ ਬਾਰੇ ਜਾਣ ਕੇ ਮੈਂ ਬਹੁਤ ਦੁਖੀ ਹਾਂ। ਜੇਦਾ ਵਿਚ ਸਾਡੇ ਕੌਂਸਲ ਜਨਰਲ ਨਾਲ ਗੱਲ ਕੀਤੀ, ਜੋ ਪ੍ਰਭਾਵਤ ਪ੍ਰਵਾਰਾਂ ਦੇ ਸੰਪਰਕ ਵਿਚ ਹਨ। ਉਹ ਇਸ ਦੁਖਦਾਈ ਸਥਿਤੀ ਵਿਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।’’

ਜੇਦਾ ਵਿਚ ਭਾਰਤ ਦਾ ਕੌਂਸਲੇਟ ਜਨਰਲ ਜ਼ਖ਼ਮੀਆਂ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ ਅਤੇ ਅਧਿਕਾਰੀਆਂ ਅਤੇ ਪ੍ਰਵਾਰਾਂ ਦੇ ਸੰਪਰਕ ਵਿਚ ਹੈ। ਦੂਤਾਵਾਸ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ ਹੈ ਅਤੇ ਹੋਰ ਪੁਛ ਗਿਛ ਲਈ ਇਕ ਹੈਲਪਲਾਈਨ ਸ਼ੁਰੂ ਕੀਤੀ ਹੈ।
ਹੈਲਪਲਾਈਨ ਨੰਬਰ: 8002440003 (ਟੋਲ ਫਰੀ), 0122614093, 0126614276, 0556122301 (ਵਟਸਐਪ)