Myanmar Earthquake News: ਭੂਚਾਲ ਤੋਂ ਬਾਅਦ ਮਿਆਂਮਾਰ ਅਤੇ ਥਾਈਲੈਂਡ 'ਚ ਤਬਾਹੀ ਦਾ ਮੰਜ਼ਰ, ਹੁਣ ਤੱਕ 1644 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

Myanmar Earthquake News: 3400 ਜ਼ਖ਼ਮੀ, ਕਈ ਲਾਪਤਾ

Myanmar Earthquake Latest Update News

ਮਿਆਂਮਾਰ 'ਚ ਸ਼ਨੀਵਾਰ ਦੁਪਹਿਰ 3:30 ਵਜੇ ਇਕ ਹੋਰ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.1 ਮਾਪੀ ਗਈ। ਇਸ ਤਰ੍ਹਾਂ ਪਿਛਲੇ 2 ਦਿਨਾਂ ਵਿੱਚ 5 ਤੋਂ ਵੱਧ ਤੀਬਰਤਾ ਵਾਲੇ ਤਿੰਨ ਭੂਚਾਲ ਆਏ। ਮਿਆਂਮਾਰ 'ਚ ਸ਼ੁੱਕਰਵਾਰ ਨੂੰ 7.7 ਤੀਬਰਤਾ ਦੇ ਭੂਚਾਲ ਤੋਂ ਬਾਅਦ ਭਾਰੀ ਤਬਾਹੀ ਹੋਈ।

ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਨੇ ਪ੍ਰਗਟਾਇਆ ਹੈ। ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਸ਼ਨੀਵਾਰ ਤੱਕ ਮਰਨ ਵਾਲਿਆਂ ਦੀ ਗਿਣਤੀ 1644 ਤੱਕ ਪਹੁੰਚ ਗਈ ਹੈ, ਜਦੋਂ ਕਿ 3,408 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ ਅਤੇ 139 ਲੋਕ ਲਾਪਤਾ ਹਨ। ਦੂਜੇ ਪਾਸੇ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ 30 ਮੰਜ਼ਿਲਾ ਇਮਾਰਤ ਢਹਿ ਗਈ। ਇਸ 'ਚ 10 ਲੋਕਾਂ ਦੀ ਮੌਤ ਹੋ ਗਈ।

ਮਿਆਂਮਾਰ 'ਚ ਸ਼ੁੱਕਰਵਾਰ ਸਵੇਰੇ 11:50 ਵਜੇ 7.7 ਤੀਬਰਤਾ ਦਾ ਭੂਚਾਲ ਆਇਆ। ਮਿਆਂਮਾਰ ਅਤੇ ਥਾਈਲੈਂਡ ਵਿੱਚ 200 ਸਾਲਾਂ ਵਿੱਚ ਇਹ ਸਭ ਤੋਂ ਵੱਡਾ ਭੂਚਾਲ ਸੀ। ਭਾਰੀ ਤਬਾਹੀ ਕਾਰਨ ਮਿਆਂਮਾਰ ਦੇ 6 ਰਾਜਾਂ ਅਤੇ ਪੂਰੇ ਥਾਈਲੈਂਡ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।