ਅੰਮ੍ਰਿਤਪਾਲ ਸਿੰਘ ਆਸਟ੍ਰੇਲੀਅਨ ਜਲ ਸੈਨਾ ਦੇ ਪਹਿਲੇ ਦਸਤਾਰਧਾਰੀ ਅਫ਼ਸਰ ਬਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਮੂਲ ਰੂਪ 'ਚ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਨੇ ਅੰਮ੍ਰਿਤਪਾਲ ਸਿੰਘ

Amritpal Singh

ਮੈਲਬਾਰਨ- ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਉਚ ਅਹੁਦੇ ਹਾਸਲ ਕੀਤੇ ਹਨ। ਜਿਸ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ ਹੁਣ ਆਸਟ੍ਰੇਲੀਆ ਦੇ ਐਸਪ੍ਰੇਨਸ ਵਿਚ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਵੀ ਇਸ ਲੜੀ ਨੂੰ ਅੱਗੇ ਤੋਰਿਆ ਹੈ।

ਅੰਮ੍ਰਿਤਪਾਲ ਸਿੰਘ ਨੂੰ ਆਸਟ੍ਰੇਲੀਆਈ ਜਲ ਸੈਨਾ ਵਿਚ ਪਹਿਲਾ ਦਸਤਾਰਧਾਰੀ ਗੈਰ ਕਮਿਸ਼ਨਡ ਅਫ਼ਸਰ ਬਣਨ ਦਾ ਵੱਡਾ ਮਾਣ ਹਾਸਲ ਹੋਇਆ। ਜਿਸ ਨਾਲ ਆਸਟ੍ਰੇਲੀਆ ਵਿਚ ਵਸਦੇ ਸਮੂਹ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਪੇਸ਼ੇ ਵਜੋਂ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਨੇ ਅਤੇ ਉਹ ਤਿੰਨ ਸਾਲ ਪਹਿਲਾਂ ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਸਟ੍ਰੇਲੀਆ ਪੁੱਜੇ ਸਨ।

ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਆਸਟ੍ਰੇਲੀਅਨ ਨੇਵੀ ਵਿਚ ਬਤੌਰ ਇੰਸਟਰੱਕਟਰ ਵਜੋਂ ਅਪਣੀਆਂ ਸੇਵਾਵਾਂ ਵੀ ਨਿਭਾਅ ਰਹੇ ਹਨ। ਪੂਰੀ ਸਿੱਖ ਕੌਮ ਨੂੰ ਅੰਮ੍ਰਿਤਪਾਲ ਸਿੰਘ ਦੀ ਇਸ ਪ੍ਰਾਪਤੀ 'ਤੇ ਮਾਣ ਹੈ।