Pakistan Earthquake: ਪਾਕਿਸਤਾਨ ’ਚ ਦੁਪਹਿਰ ਵੇਲੇ ਆਇਆ ਤੇਜ਼ ਭੂਚਾਲ, ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆਏ
Pakistan Earthquake : 4.2 ਤੀਬਰਤਾ ਕੀਤੀ ਗਈ ਦਰਜ, 1: 37 ਵਜੇ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦਿੱਤੀ ਜਾਣਕਾਰੀ
ਪਾਕਿਸਤਾਨ ’ਚ ਦੁਪਹਿਰ ਵੇਲੇ ਆਇਆ ਤੇਜ਼ ਭੂਚਾਲ
Pakistan Earthquake News in Punjabi : ਪਾਕਿਸਤਾਨ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 180 ਕਿਲੋਮੀਟਰ ਡੂੰਘਾਈ ਵਿੱਚ ਸੀ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।
(For more news apart from strong earthquake struck Pakistan in afternoon News in Punjabi, stay tuned to Rozana Spokesman)