ਪਾਕਿਸਤਾਨ: ਡਰਾਈਵਰ ਨੂੰ ਨੀਂਦ ਆਉਣ ਕਾਰਨ ਬੇਕਾਬੂ ਹੋਈ ਬੱਸ; ਪੰਜ ਦੀ ਮੌਤ ਤੇ 20 ਜ਼ਖ਼ਮੀ
ਇਹ ਘਟਨਾ ਪੰਜਾਬ ਦੇ ਰਾਜਨਪੁਰ ਜ਼ਿਲ੍ਹੇ ਦੇ ਫਾਜ਼ਿਲਪੁਲ ਇਲਾਕੇ ਦੀ ਹੈ।
ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰੇ ਇਸ ਹਾਦਸੇ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਇਹ ਘਟਨਾ ਪੰਜਾਬ ਦੇ ਰਾਜਨਪੁਰ ਜ਼ਿਲ੍ਹੇ ਦੇ ਫਾਜ਼ਿਲਪੁਲ ਇਲਾਕੇ ਦੀ ਹੈ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਵਿਚ ਵਿਆਹੁਤਾ ਦੀ ਹੋਈ ਮੌਤ, ਪੇਕੇ ਪ੍ਰਵਾਰ ਨੇ ਸਹੁਰਾ ਪ੍ਰਵਾਰ 'ਤੇ ਲਗਾਏ ਦੋਸ਼
ਸਥਾਨਕ ਅਖ਼ਬਾਰ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਦਸਿਆ ਕਿ ਬੱਸ ਸਖੀ ਸਰਵਰ ਤੋਂ ਸ਼ਰਧਾਲੂਆਂ ਨੂੰ ਜੈਕਬਾਬਾਦ ਵਾਪਸ ਲੈ ਕੇ ਆ ਰਹੀ ਸੀ। ਇਸ ਦੌਰਾਨ ਗੱਡੀ ਬੇਕਾਬੂ ਹੋ ਗਈ। ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ 'ਤੇ ਪਹੁੰਚ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਗੰਭੀਰ ਜ਼ਖਮੀਆਂ ਨੂੰ ਰਾਜਨਪੁਰ ਦੇ ਜ਼ਿਲ੍ਹਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਦਕਿ ਬਾਕੀਆਂ ਨੂੰ ਫਾਜ਼ਿਲਪੁਰ ਦੇ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਦਿੱਲੀ ਸੇਵਾ ਬਿਲ ਲਿਆਉਣ ਨੂੰ ਤਿਆਰ ਸਰਕਾਰ, ਇਸ ਹਫ਼ਤੇ ਵੀ ਸੰਸਦ ’ਚ ਹੰਗਾਮੇ ਦੇ ਆਸਾਰ
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਹਾਦਸੇ 'ਚ ਇਕ ਔਰਤ ਅਤੇ ਦੋ ਬੱਚਿਆਂ ਸਮੇਤ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਬਚਾਅ ਸੇਵਾਵਾਂ ਦੇ ਜ਼ਿਲ੍ਹਾ ਇੰਚਾਰਜ ਡਾਕਟਰ ਅਸਲਮ ਨੇ ਦਸਿਆ ਕਿ ਡਰਾਇਵਰ ਨੀਂਦ ਆਉਣ ਕਾਰਨ ਅਪਣਾ ਕੰਟਰੋਲ ਗੁਆ ਬੈਠਾ ਸੀ।