ਕ੍ਰੀਮੀਆ 'ਚ ਵਾਪਰਿਆ ਸੜਕ ਹਾਦਸਾ, ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਮੈਡੀਕਲ ਦੀ ਪੜ੍ਹਾਈ ਕਰਦੇ ਸਨ ਚਾਰੇ ਵਿਦਿਆਰਥੀ

photo

 

ਕ੍ਰੀਮੀਆ: ਕ੍ਰੀਮੀਆ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਦੇ ਅਲੁਸ਼ਤਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ।  ਮ੍ਰਿਤਕ ਚਾਰੇ ਵਿਦਿਆਕਥੀ ਮੈਡੀਕਲ ਦੀ ਪੜ੍ਹਾਈ ਕਰਨ ਲਈ ਉਥੇ ਰਹਿ ਰਹੇ ਸਨ।

ਮੈਡੀਕਲ ਦੇ 4 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀ ਤੀਜੇ ਸਾਲ ਅਤੇ 2 ਵਿਦਿਆਰਥੀ ਚੌਥੇ ਸਾਲ ਵਿੱਚ ਸਨ। ਸਥਾਨਕ ਪੁਲਿਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਕਰੀਬ ਸਾਢੇ ਤਿੰਨ ਵਜੇ ਵਾਪਰੀ। ਜਾਣਕਾਰੀ ਅਨੁਸਾਰ ਕਾਰ ਚਾਲਕ ਕਾਰ ਤੋਂ ਕੰਟਰੋਲ  ਗੁਆ ਬੈਠਾ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।  ਮ੍ਰਿਤਕ ਚਾਰੇ ਵਿਦਿਆਰਥੀਆਂ ਦਾ ਹਜੇ ਤੱਕ ਪਤਾ ਨਹੀਂ ਲੱਗ ਸਕਿਆ।