Jimmy Carter Death: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਨੋਬਲ ਪੁਰਸਕਾਰ ਜੇਤੂ ਜਿੰਮੀ ਕਾਰਟਰ ਦਾ ਹੋਇਆ ਦਿਹਾਂਤ

ਏਜੰਸੀ

ਖ਼ਬਰਾਂ, ਕੌਮਾਂਤਰੀ

100 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ

America president Jimmy Carter Death news in punjabi

 

America president Jimmy Carter Death news in punjabi: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਜਾਰਜੀਆ ਵਿੱਚ ਉਨ੍ਹਾਂ ਦੇ ਘਰ ਵਿੱਚ ਦਿਹਾਂਤ ਹੋ ਗਿਆ ਹੈ। ਅਜੇ ਤਕ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਮੌਤ ਕਦੋਂ ਹੋਈ।

1 ਅਕਤੂਬਰ 1924 ਨੂੰ ਜਨਮੇ ਕਾਰਟਰ 1977 ਤੋਂ 1981 ਤੱਕ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਰਹੇ। ਉਹ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਰਾਸ਼ਟਰਪਤੀ ਸਨ।

ਕਾਰਟਰ ਪਿਛਲੇ ਕੁਝ ਸਮੇਂ ਤੋਂ ਮੇਲਾਨੋਮਾ ਤੋਂ ਪੀੜਤ ਸਨ। ਇਹ ਚਮੜੀ ਦੇ ਕੈਂਸਰ ਦੀ ਇੱਕ ਕਿਸਮ ਹੈ। ਇਹ ਉਨ੍ਹਾਂ ਦੇ ਜਿਗਰ ਅਤੇ ਦਿਮਾਗ ਵਿੱਚ ਫੈਲ ਗਿਆ ਸੀ।

2023 ਵਿੱਚ ਉਨ੍ਹਾਂ ਨੇ ਹਾਸਪਾਈਸ ਦੇਖਭਾਲ ਲੈਣ ਦਾ ਫ਼ੈਸਲਾ ਕੀਤਾ। ਹਾਸਪਾਈਸ ਕੇਅਰ ਵਿੱਚ ਹਸਪਤਾਲ ਦੇ ਇਲਾਜ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਫਿਰ ਕੁਝ ਨਰਸਿੰਗ ਸਟਾਫ਼ ਅਤੇ ਪਰਿਵਾਰਕ ਮੈਂਬਰ ਘਰ ਵਿਚ ਮਰੀਜ਼ ਦੀ ਦੇਖਭਾਲ ਕਰਦੇ ਹਨ।

ਰਾਸ਼ਟਰਪਤੀ ਦਾ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਸੰਸਥਾ ‘ਕਾਰਟਰ ਸੈਂਟਰ’ ਰਾਹੀਂ ਕਈ ਸਾਲਾਂ ਤੱਕ ਮਾਨਵਤਾ ਦੇ ਕੰਮ ਕੀਤੇ। ਇਸ ਦੇ ਲਈ ਉਨ੍ਹਾਂ ਨੂੰ 2002 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

ਜਿੰਮੀ ਕਾਰਟਰ ਦੇ ਬੇਟੇ ਚਿੱਪ ਕਾਰਟਰ ਨੇ ਰਾਇਟਰਜ਼ ਨੂੰ ਦੱਸਿਆ ਕਿ ਉਹ ਸਿਰਫ਼ ਮੇਰੇ ਲਈ ਹੀ ਨਹੀਂ, ਸਗੋਂ ਸ਼ਾਂਤੀ, ਮਨੁੱਖੀ ਅਧਿਕਾਰਾਂ ਅਤੇ ਨਿਰਸਵਾਰਥ ਪਿਆਰ ਵਿੱਚ ਵਿਸ਼ਵਾਸ ਰੱਖਣ ਵਾਲੇ ਸਾਰੇ ਲੋਕਾਂ ਲਈ ਹੀਰੋ ਸਨ।