ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਦਾ ਦਿਹਾਂਤ
80 ਸਾਲ ਦੀ ਉਮਰ ਲਏ ਆਖ਼ਰੀ ਸਾਹ
Former Bangladesh Prime Minister Begum Khaleda Zia passes away
ਬੰਗਲਾਦੇਸ਼: ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੀ ਮੁਖੀ ਖਾਲਿਦਾ ਜ਼ਿਆ ਦਾ ਅੱਜ ਸਵੇਰੇ 6 ਵਜੇ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ 20 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ।
ਖਾਲਿਦਾ ਕਈ ਸਾਲਾਂ ਤੋਂ ਛਾਤੀ ਦੀ ਇਨਫੈਕਸ਼ਨ, ਜਿਗਰ, ਗੁਰਦੇ, ਸ਼ੂਗਰ, ਗਠੀਆ ਅਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਸੀ। ਉਨ੍ਹਾਂ ਦੇ ਪਰਿਵਾਰ ਅਤੇ ਪਾਰਟੀ ਨੇਤਾਵਾਂ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ।
ਖਾਲਿਦਾ ਨੇ 1991 ਤੋਂ 1996 ਅਤੇ 2001 ਤੋਂ 2006 ਤੱਕ ਦੋ ਵਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਉਹ ਸਾਬਕਾ ਰਾਸ਼ਟਰਪਤੀ ਜ਼ਿਆਉਰ ਰਹਿਮਾਨ ਦੀ ਪਤਨੀ ਸੀ।
ਉਨ੍ਹਾਂ ਦਾ ਵੱਡਾ ਪੁੱਤਰ ਅਤੇ BNP ਦੇ ਕਾਰਜਕਾਰੀ ਚੇਅਰਮੈਨ ਤਾਰਿਕ ਰਹਿਮਾਨ 2008 ਤੋਂ ਲੰਡਨ ਵਿੱਚ ਰਹਿ ਰਹੇ ਸਨ। ਉਹ 25 ਦਸੰਬਰ ਨੂੰ ਬੰਗਲਾਦੇਸ਼ ਵਾਪਸ ਆ ਗਏ। ਉਨ੍ਹਾਂ ਦੇ ਛੋਟੇ ਪੁੱਤਰ ਅਰਾਫਾਤ ਰਹਿਮਾਨ ਦੀ 2015 ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।