ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ WHO ਨੇ ਚੁੱਕਿਆ ਇਹ ਵੱਡਾ ਕਦਮ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਚੀਨ ਤੋਂ ਇਲਾਵਾ ਹੋਰ 18 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੀ ਹੋ ਚੁੱਕੀ ਹੈ ਪੁਸ਼ਟੀ

File Photo

ਨਵੀਂ ਦਿੱਲੀ : ਚੀਨ ਵਿਚ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਕਹਿਰ ਦੁਨੀਆਂ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਜਾਰੀ ਹੈ। ਕੋਰੋਨਾ ਵਾਇਰਸ ਦੇ ਕਾਰਨ ਚੀਨ ਵਿਚ ਮਰਨ ਵਾਲਿਆਂ ਦਾ ਆਂਕੜਾ 200 ਤੋਂ ਵੀ ਵੱਧ ਹੋ ਗਿਆ ਹੈ ਜਿਸ ਨੂੰ ਵੇਖੇਦੇ ਹੋਏ ਵਿਸ਼ਵ ਸਿਹਤ ਸੰਗਠਨ (WHO) ਨੇ ਵੱਡਾ ਕਦਮ ਉਠਾਉਂਦਿਆ ਅੰਤਰਾਸ਼ਟਰੀ ਐਮਰਜੈਂਸੀ ਐਲਾਨ ਦਿੱਤੀ ਹੈ।

ਮੀਡੀਆ ਰਿਪੋਰਟਾ ਅਨੁਸਾਰ WHO ਦੀ ਅੰਤਰਰਾਸ਼ਟਰੀ ਸਿਹਤ ਨਿਯਮ ਸੰਕਟਕਾਲੀਨ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਸੰਯੁਕਤ ਰਾਸ਼ਟਰ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਟੇਡਰਸ ਐਡਹੇਨਮ ਨੇ ਟਵੀਟ ਕਰਦੇ ਹੋਏ ਦੱਸਿਆ ਹੈ ਕਿ ''ਮੈ ਕੋਰੋਨਾ ਵਾਇਰਸ ਨੂੰ ਅੰਤਰਰਾਸ਼ਟਰੀ ਚਿੰਤਾ ਮੰਨਦੇ ਹੋਏ ਇਕ ਜਨਤਕ ਸਿਹਤ ਐਮਰਜੈਂਸੀ ਐਲਾਨ ਦਾ ਹਾਂ।ਮੈ ਇਸ ਨੂੰ ਚੀਨ ਵਿਚ ਜੋ ਹੋ ਰਿਹਾ ਹੈ ਉਸ ਕਰਕੇ ਨਹੀਂ ਬਲਕਿ ਹੋਰ ਦੇਸ਼ਾਂ ਵਿਚ ਜੋ ਹੋ ਰਿਹਾ ਹੈ ਉਸ ਦੇ ਕਾਰਨ ਇਸ ਨੂੰ ਐਮਰਜੈਂਸੀ ਘੋਸ਼ਿਤ ਕਰਦਾ ਹਾਂ''।

ਦੱਸ ਦਈਏ ਕਿ ਚੀਨ ਸਮੇਤ ਦੁਨੀਆਂ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋ ਰਹੇ ਲੋਕਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ ਅਤੇ ਹੁਣ ਤੱਕ ਇਸ ਦੇ 7818 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਚੋਂ 7736 ਮਾਮਲੇ ਇੱਕਲੇ ਚੀਨ ਦੇ ਹਨ ਜਿੱਥੋਂ ਇਸ ਵਾਇਰਸ ਦੀ ਸ਼ੁਰੂਆਤ ਹੋਈ ਹੈ।

ਵਿਸ਼ਵ ਸਿਹਤ ਸੰਗਠਨ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਰਿਪੋਰਟ ਦੀ ਮੰਨੀਏ ਤਾਂ ਚੀਨ ਵਿਚ ਇਸ ਵਾਇਰਸ ਨਾਲ 7736 ਲੋਕਾਂ ਨੂੰ ਸੰਕਰਮਿਤ ਹੋਣ ਦੀ ਪੁਸ਼ਟੀ ਹੋ ਗਈ ਹੈ। ਇਸ ਤੋਂ ਇਲਾਵਾ ਚੀਨ ਵਿਚ 12,167 ਲੋਕਾਂ ਦੇ ਇਸ ਵਾਇਰਸ ਨਾਲ ਪ੍ਰਭਾਵਿਤ ਹੋਣ ਦੀ ਆਸ਼ੰਕਾ ਵੀ ਹੈ ਚੀਨ ਵਿਚ ਇਸ ਵਾਇਰਸ ਨੇ 212 ਲੋਕਾਂ ਦੀ ਜਾਨ ਲੈ ਲਈ ਹੈ। ਰਿਪੋਰਟ ਅਨੁਸਾਰ ਚੀਨ ਤੋਂ ਇਲਾਵਾ ਹੋਰ 18 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ 82 ਮਾਮਲਿਆਂ ਦੀ ਪੁਸ਼ਟੀ ਹੋਈ ਹੈ।