ਡੋਨਾਲਡ ਟਰੰਪ 'ਤੇ ਚੱਲੇਗਾ ਮੁਕੱਦਮਾ: ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ ਬਣੇ

ਏਜੰਸੀ

ਖ਼ਬਰਾਂ, ਕੌਮਾਂਤਰੀ

ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਇਲਜ਼ਾਮ

Donald Trump

 

ਨਿਊਯਾਰਕ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਮੈਨਹਟਨ ਦੀ ਗ੍ਰੈਂਡ ਜਿਊਰੀ ਨੇ 2016 ਵਿਚ ਅਮਰੀਕੀ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਦੋਸ਼ ਵਿਚ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਟਰੰਪ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ। ਇੰਨਾ ਹੀ ਨਹੀਂ ਇਸ ਫੈਸਲੇ ਨੇ 2024 ਵਿਚ ਦੁਬਾਰਾ ਰਾਸ਼ਟਰਪਤੀ ਬਣਨ ਦੀਆਂ ਉਹਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ।

ਇਹ ਵੀ ਪੜ੍ਹੋ: ਬਟਾਲਾ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ

ਮਾਮਲੇ ਦੀ ਜਾਂਚ ਕਰ ਰਹੇ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਐਲਵਿਨ ਬ੍ਰੈਗ ਦੇ ਦਫ਼ਤਰ ਨੇ ਪੁਸ਼ਟੀ ਕੀਤੀ ਕਿ ਉਹਨਾਂ ਨੇ ਇਲਜ਼ਾਮਾਂ ’ਤੇ ਟਰੰਪ ਦੇ  “ਸਮਰਪਣ ਕਰਨ ਲਈ ਤਾਲਮੇਲ” ਦੇ ਇਰਾਦੇ ਨਾਲ ਉਹਨਾਂ ਦੇ ਵਕੀਲਾਂ ਨਾਲ ਸੰਪਰਕ ਕੀਤਾ ਸੀ। ਖ਼ਬਰਾਂ ਅਨੁਸਾਰ ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਪੰਜ ਅਧਿਕਾਰੀਆਂ ਨੇ ਦੱਸਿਆ ਕਿ ਗ੍ਰੈਂਡ ਜਿਊਰੀ ਨੇ ਕਥਿਤ ਤੌਰ 'ਤੇ ਇਕ ਪੋਰਨ ਸਟਾਰ ਨੂੰ ਕਥਿਤ ਸਬੰਧਾਂ ਨੂੰ ਲੈ ਕੇ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ ਵਿਚ 76 ਸਾਲਾ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ:

ਖਬਰਾਂ ਵਿਚ ਕਿਹਾ ਗਿਆ ਹੈ ਕਿ ਇਹ ਫੈਸਲਾ "ਇਕ ਇਤਿਹਾਸਕ ਫੈਸਲਾ ਹੈ, ਜੋ 2024 ਵਿਚ ਹੋਣ ਵਾਲੀ ਰਾਸ਼ਟਰਪਤੀ ਚੋਣ ਦੀ ਪ੍ਰਕਿਰਿਆ ਨੂੰ ਹਿਲਾ ਦੇਵੇਗਾ"। ਟਰੰਪ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ। ਟਰੰਪ 2017 ਤੋਂ 2021 ਤੱਕ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਰਹੇ ਸਨ। ਟਰੰਪ ਨੇ ਇਹਨਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਹਨਾਂ ਨੇ ਦੋਸ਼ਾਂ ਨੂੰ "ਸਿਆਸੀ ਪਰੇਸ਼ਾਨੀ ਅਤੇ ਚੋਣਾਂ ਵਿਚ ਦਖਲ ਦੇਣ ਦੀ ਕੋਸ਼ਿਸ਼" ਕਰਾਰ ਦਿੱਤਾ ਹੈ।