Pakistan Earthquake: ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਭੂਚਾਲ ਦੇ ਝਟਕੇ
ਕੇਂਦਰ ਬਲੋਚਿਸਤਾਨ ਦੇ ਉਥਲ ਸ਼ਹਿਰ ਤੋਂ 65 ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿੱਚ ਸੀ।
Pakistan Earthquake: Earthquake tremors felt in Balochistan, Pakistan
Pakistan Earthquake: ਪਾਕਿਸਤਾਨ ਦੇ ਬਲੋਚਿਸਤਾਨ ਖੇਤਰ ਵਿੱਚ ਸੋਮਵਾਰ ਨੂੰ 4.6 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਯੂਐਸਜੀਐਸ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਬਲੋਚਿਸਤਾਨ ਦੇ ਉਥਲ ਸ਼ਹਿਰ ਤੋਂ 65 ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿੱਚ ਸੀ।
ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਕਾਰਨ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਕੁਝ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਹੈ ਕਿ ਕਰਾਚੀ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।