ਇਸ ਦੇਸ਼ ਵਿਚ ਕੋਰੋਨਾ ਨੇ ਤੋੜੇ ਰਿਕਾਰਡ, ਇਕ ਦਿਨ ਵਿਚ 33 ਹਜ਼ਾਰ ਤੋਂ ਜ਼ਿਆਦਾ ਮਾਮਲੇ

ਏਜੰਸੀ

ਖ਼ਬਰਾਂ, ਕੌਮਾਂਤਰੀ

ਦੱਖਣੀ ਅਮਰੀਕੀ ਦੇਸ਼ ਬ੍ਰਾਜ਼ੀਲ ਕੋਰੋਨਾ ਵਾਇਰਸ ਦੀ ਚਪੇਟ ਵਿਚ ਹੈ।

Brazil Coronavirus Cases

ਬ੍ਰਾਜ਼ੀਲ: ਦੱਖਣੀ ਅਮਰੀਕੀ ਦੇਸ਼ ਬ੍ਰਾਜ਼ੀਲ ਕੋਰੋਨਾ ਵਾਇਰਸ ਦੀ ਚਪੇਟ ਵਿਚ ਹੈ। ਸ਼ਨੀਵਾਰ ਨੂੰ ਉੱਥੇ ਰਿਕਾਰਡ 33,274 ਨਵੇਂ ਸੰਕਰਮਿਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨੇ ਦੇਸ਼ ਦੀ ਚਿੰਤਾ ਵਧਾ ਦਿੱਤੀ ਹੈ। 

ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਹੋਈਆਂ  ਮੌਤਾਂ ਦੇ ਮਾਮਲੇ ਵਿਚ ਬ੍ਰਾਜ਼ੀਲ ਨੇ ਫਰਾਂਸ ਨੂੰ ਪਛਾੜ ਦਿੱਤਾ ਹੈ ਅਤੇ ਹੁਣ ਉਹ ਸਿਰਫ ਸੰਯੁਕਤ ਰਾਜ, ਬ੍ਰਿਟੇਨ ਅਤੇ ਇਟਲੀ ਤੋਂ ਹੇਠਾਂ ਹੈ।

ਬ੍ਰਾਜ਼ੀਲ ਵਿਚ ਹੁਣ ਤੱਕ ਕੁੱਲ 498,440 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨਾਲ ਬ੍ਰਾਜ਼ੀਲ ਵਿਚ ਸਾਹ ਦੀ ਬਿਮਾਰੀ ਵਿਚ ਵਾਧਾ ਹੋਇਆ ਹੈ ਅਤੇ ਬਿਮਾਰਾਂ ਦੀ ਗਿਣਤੀ ਵਧ ਕੇ 28,834 ਤੱਕ ਪਹੁੰਚ ਚੁੱਕੀ ਹੈ। ਬੀਤੇ 24 ਘੰਟਿਆਂ ਵਿਚ ਬ੍ਰਾਜ਼ੀਲ ਵਿਚ 956 ਲੋਕਾਂ ਦੀ ਮੌਤ ਹੋਈ ਹੈ।

ਸਿਹਤ ਮਾਹਿਰਾਂ ਨੇ ਸਥਿਤੀ ਹੋਰ ਖਰਾਬ ਹੋਣ ਦੀ ਚੇਤਾਵਨੀ ਦਿੱਤੀ ਹੈ। ਇਸ ਤੋਂ ਬਾਅਦ ਵੀ ਕੁਆਰੰਟੀਨ ਨਿਯਮਾਂ ਵਿਚ ਢਿੱਲ ਦੇਣ ਦੀ ਤਿਆਰੀ ਚੱਲ ਰਹੀ ਹੈ।
ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਅਰਥਵਿਵਸਥਾ ਨੂੰ ਵਿਗਾੜਨ ਅਤੇ ਬੇਰੁਜ਼ਗਾਰੀ ਲਈ ਮਹਾਂਮਾਰੀ ਨੂੰ ਦੋਸ਼ੀ ਠਹਿਰਾਇਆ ਅਤੇ ਅਲੋਚਨਾ ਕੀਤੀ ਹੈ।