Dewali Celebrate: ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ  ਮਰੀਅਮ ਨਵਾਜ਼ ਨੇ ਮਨਾਈ ਦੀਵਾਲੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਸ ਤੋਂ ਇਲਾਵਾ 1400 ਹਿੰਦੂ ਪਰਿਵਾਰਾਂ ਨੂੰ 15-15 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।

Dewali Celebrate: The Chief Minister of Pakistan's Punjab province Maryam Nawaz celebrated Diwali

 

Dewali Celebrate: ਰੌਸ਼ਨੀਆਂ ਦੇ ਤਿਉਹਾਰ ਯਾਨੀ ਦੀਵਾਲੀ ਦੇ ਸਬੰਧ ਵਿੱਚ ਭਾਰਤ ਸਮੇਤ ਦੁਨੀਆ ਭਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਗੁਆਂਢੀ ਦੇਸ਼ ਪਾਕਿਸਤਾਨ 'ਚ ਵੀ ਬੁੱਧਵਾਰ ਨੂੰ ਦੀਵਾਲੀ ਮਨਾਈ ਗਈ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਹਿੰਦੂਆਂ ਅਤੇ ਸਿੱਖਾਂ ਦੇ ਨਾਲ ਜਸ਼ਨਾਂ ਵਿੱਚ ਸ਼ਾਮਲ ਹੋਈ।

ਸੀਐਮ ਮਰੀਅਮ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਵਰਚੁਅਲ ਆਤਿਸ਼ਬਾਜ਼ੀ ਵੀ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਰੀਅਮ ਨੇ ਕਿਹਾ ਕਿ ਜੇਕਰ ਕੋਈ ਘੱਟ ਗਿਣਤੀਆਂ 'ਤੇ ਅੱਤਿਆਚਾਰ ਕਰਦਾ ਹੈ ਤਾਂ ਉਹ ਪੀੜਤਾਂ ਦੇ ਨਾਲ ਖੜ੍ਹੀ ਹੋਵੇਗੀ।

ਮਰੀਅਮ ਨੇ ਪ੍ਰੋਗਰਾਮ ਦੌਰਾਨ ਹਿੰਦੂ ਔਰਤਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ 1400 ਹਿੰਦੂ ਪਰਿਵਾਰਾਂ ਨੂੰ 15-15 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।
ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਬੁੱਧਵਾਰ ਨੂੰ ਦਿੱਲੀ ਸਥਿਤ ਦੂਤਾਵਾਸ ਵਿੱਚ ਦੀਵਾਲੀ ਮਨਾਈ। ਅਮਰੀਕਨ ਅੰਬੈਸੀ ਵਿਖੇ ਦੀਵਾਲੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਕੁੜਤਾ ਪਜਾਮੇ ਵਿੱਚ ਦੇਸੀ ਅੰਦਾਜ਼ ਵਿੱਚ ਨਜ਼ਰ ਆਏ।

ਇੱਥੇ ਐਰਿਕ ਨੇ ਬਾਲੀਵੁੱਡ ਫਿਲਮ ਬੈਡ ਨਿਊਜ਼ ਦੇ ਗੀਤ ਤੌਬਾ-ਤੌਬਾ 'ਤੇ ਡਾਂਸ ਵੀ ਕੀਤਾ। ਐਰਿਕ ਦਾ ਡਾਂਸ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ 28 ਅਕਤੂਬਰ ਨੂੰ ਰਾਸ਼ਟਰਪਤੀ ਦੀ ਰਿਹਾਇਸ਼ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਈ। ਇਸ ਦੌਰਾਨ ਵ੍ਹਾਈਟ ਹਾਊਸ 'ਚ ਭਾਰਤੀ ਮੂਲ ਦੇ ਕਰੀਬ 600 ਲੋਕ ਮੌਜੂਦ ਸਨ।

ਭਾਰਤੀ-ਅਮਰੀਕੀ ਸੰਸਦ ਮੈਂਬਰਾਂ, ਅਧਿਕਾਰੀਆਂ ਅਤੇ ਵਪਾਰਕ ਨੇਤਾਵਾਂ ਨੂੰ ਸੰਬੋਧਿਤ ਕਰਦੇ ਹੋਏ, ਬਿਡੇਨ ਨੇ ਕਿਹਾ ਕਿ ਵ੍ਹਾਈਟ ਹਾਊਸ ਵਿਚ ਹੁਣ ਤੱਕ ਦੇ ਸਭ ਤੋਂ ਵੱਡੇ ਦੀਵਾਲੀ ਸਮਾਗਮ ਦੀ ਮੇਜ਼ਬਾਨੀ ਕਰਨਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ।