ਮੋਦੀ ਦਾ ਦਾਅਵਾ ਸਿਰਫ਼ ਬਿਆਨਬਾਜ਼ੀ: ਓਵੈਸੀ

ਹੈਦਰਾਬਾਦ, 29 ਜੂਨ: ਆਲ ਇੰਡੀਆ ਮਜਲਿਸ ਏ ਇਤੇਹਾਦ ਉਲ ਮੁਸਲੀਮੀਨ (ਏ. ਆਈ. ਐਮ. ਆਈ. ਐਮ.) ਦੇ ਮੁਖੀ ਅਸਦੁਦੀਨ ਓਵੈਸੀ ਨੇ ਗਊ ਰਖਿਆ ਦੇ ਨਾਮ 'ਤੇ ਹਿੰਸਾ ਵਿਰੁਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਾਅਵੇ ਨੂੰ ਸਿਰਫ਼ ਬਿਆਨਬਾਜ਼ੀ ਕਰਾਰ ਦਿਤਾ ਅਤੇ ਕਿਹਾ ਕਿ ਭਾਜਪਾ ਅਤੇ ਸੰਘ ਨਾਲ ਸਬੰਧਤ ਜਥੇਬੰਦੀਆਂ ਨੇ ਇਨਸਾਨੀ ਜ਼ਿੰਦਗੀ ਦੀ ਕੀਮਤ ਬਹੁਤ ਘਟਾ ਦਿਤੀ ਹੈ।

ਹੈਦਰਾਬਾਦ ਤੋਂ ਲੋਕ ਸਭਾ ਮੈਂਬਰ ਓਵੈਸੀ ਨੇ ਕਿਹਾ ਕਿ ਇਹ ਵਖਰੀ ਗੱਲ ਹੈ ਕਿ ਪ੍ਰਧਾਨ ਮੰਤਰੀ ਵਲੋਂ ਇਸ ਮੁੱਦੇ 'ਤੇ ਕੀਤੀ ਗਈ ਹਦਾਇਤ ਦਾ ਗਉੂ ਰਖਿਅਕਾਂ 'ਤੇ ਕੋਈ ਅਸਰ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਕਥਨੀ ਅਤੇ ਕਰਨੀ ਵਿਚ ਫ਼ਰਕ ਹੈ ਅਤੇ ਜ਼ਿਆਦਾਤਰ ਘਟਨਾਵਾਂ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿਚ ਵਾਪਰ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ, ''ਇਹ ਕਿਵੇਂ ਹੋ ਸਕਦਾ ਹੈ ਕਿ ਕੋਈ ਸਰਕਾਰ ਅਜਿਹੀਆਂ ਘਟਨਾਵਾਂ ਰੋਕਣ ਵਿਚ ਸਫ਼ਲ ਨਹੀਂ ਹੋ ਰਹੀ?
ਓਵੈਸੀ ਨੇ ਆਖਿਆ ਕਿ ਅਜਿਹੀਆਂ ਘਟਨਾਵਾਂ ਜਾਰੀ ਰਹਿਣਗੀਆਂ ਕਿਉਂਕਿ ਭਾਜਪਾ ਅਤੇ ਸੰਘ ਨਾਲ ਸਬੰਧਤ ਜਥੇਬੰਦੀਆਂ ਪਸ਼ੂ ਦੀ ਤੁਲਨਾ ਇਨਸਾਨੀ ਜ਼ਿੰਦਗੀ ਨਾਲ ਕਰ ਰਹੀਆਂ ਹਨ। (ਪੀਟੀਆਈ)