ਪੰਜਾਬ ਵਿਚ ਨਸ਼ਿਆਂ ਦਾ ਕਹਿਰ

ਸਪੋਕਸਮੈਨ ਸਮਾਚਾਰ ਸੇਵਾ

ਵਿਚਾਰ, ਸੰਪਾਦਕੀ

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਨਿਰੰਤਰ ਜਾਰੀ ਹੈ, ਜੋ ਰੁਕਣ ਦਾ ਨਾਂ ਨਹੀਂ ਲੈ ਰਿਹਾ।

file photo

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਨਿਰੰਤਰ ਜਾਰੀ ਹੈ, ਜੋ ਰੁਕਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ 2-3 ਨੌਜੁਆਨ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ।

ਬੀਤੀ 30 ਅਗੱਸਤ ਦੀ ਅਖ਼ਬਾਰ ਵਿਚ ਹੀ ਤਿੰਨ ਨੌਜੁਆਨਾਂ ਦੀਆਂ ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਹੋਈਆਂ ਮੌਤਾਂ ਦੀ ਖ਼ਬਰ ਪੜ੍ਹੀ। ਇਨ੍ਹਾਂ ਵਿਚ ਇਕ ਨੌਜੁਆਨ ਕੋਕਰੀ ਕਲਾਂ ਦਾ ਮੁਹੰਮਦ ਅਸਲਮ ਵੀ ਸੀ ਜੋ ਗੀਤਕਾਰ ਤੇ ਕਹਾਣੀਕਾਰ ਵੀ ਸੀ, ਨਸ਼ੇ ਕਾਰਨ ਮੌਤ ਦੇ ਮੂੰਹ ਵਿਚ ਚਲਾ ਗਿਆ।

ਹੁਣ ਪੰਜਾਬ ਦੀਆਂ ਮੁਟਿਆਰਾਂ ਵੀ ਨਸ਼ੇ ਦੀ ਦਲਦਲ ਵਿਚ ਧੱਸ ਚੁਕੀਆਂ ਹਨ। ਕੀ ਬਣੇਗਾ ਸਾਡੇ ਪੰਜਾਬ ਦੀ ਇਸ ਜਵਾਨੀ ਦਾ? ਕਦੋਂ ਰੁਕੇਗਾ ਇਹ ਪੰਜਾਬ ਵਿਚੋਂ ਨਸ਼ਿਆਂ ਦਾ ਕਹਿਰ?

ਨੌਜੁਆਨਾਂ ਦਾ ਨਸ਼ਿਆਂ ਦੀ ਦਲਦਲ ਵਿਚ ਫਸਣ ਦਾ ਕਾਰਨ ਬੇਰੁਜ਼ਗਾਰੀ ਹੈ ਤੇ ਬੇਰੁਜ਼ਗਾਰੀ ਦੀ ਸਮੱਸਿਆ ਦਾ ਹੱਲ ਹੋ ਜਾਵੇ ਤੇ ਇਨ੍ਹਾਂ ਨੂੰ ਰੁਜ਼ਗਾਰ ਦਿਤਾ ਜਾਵੇ ਤਾਂ ਇਸ ਸਮੱਸਿਆ ਦਾ ਹੱਲ ਹੋ ਸਕਦੀ ਹੈ।

ਹੁਣ ਜ਼ਰੂਰਤ ਹੈ ਇਨ੍ਹਾਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦੀ। ਪਿੰਡਾਂ ਦੇ ਨੌਜੁਆਨਾਂ ਨੂੰ ਨਸ਼ਿਆਂ ਦੇ ਵਿਰੋਧ ਵਿਚ ਅੱਗੇ ਆਉਣਾ ਚਾਹੀਦਾ ਹੈ ਤੇ ਇਨ੍ਹਾਂ ਨੌਜੁਆਨਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। -ਸੁਖਚੈਨ ਸਿੰਘ ਢਿੱਲੋਂ, ਸੰਪਰਕ : 98152-5894