ਦੀਵਾਲੀ ਸਪੈਸ਼ਲ : ਦੀਵਾਲੀ ’ਤੇ ਬੱਚਿਆਂ ਨੂੰ ਰੱਖੋ ਪਟਾਕਿਆਂ ਤੋਂ ਦੂਰ

ਸਪੋਕਸਮੈਨ ਸਮਾਚਾਰ ਸੇਵਾ

ਵਿਚਾਰ, ਵਿਸ਼ੇਸ਼ ਲੇਖ

ਦੀਵਾਲੀ ਭਾਰਤ ਦਾ ਇੱਕ ਅਜਿਹਾ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸ਼ਾਂ ਵਿਚ ਮਨਾਇਆ ਜਾਂਦਾ ਹੈ।

Diwali

ਨਵੀਂ ਦਿੱਲੀ : ਦੀਵਾਲੀ ਭਾਰਤ ਦਾ ਇੱਕ ਅਜਿਹਾ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸ਼ਾਂ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਹਿੰਦੂ ਇਸ ਨੂੰ ਭਗਵਾਨ ਰਾਮ ਦੇ 14 ਸਾਲਾਂ ਬਨਵਾਸ ਤੋਂ ਮੁੜਨ ਦੀ ਖੁਸ਼ੀ ਵਿਚ ਮਨਾਉਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਕਵਿਲਯਾ (ਗਿਆਨ ਪ੍ਰਾਪਤੀ) ਦੀ ਖੁਸ਼ੀ ਵਿਚ ਇਸ ਨੂੰ ਮਨਾਉਂਦੇ ਹਨ।

ਸਿੱਖ ਧਰਮ ਦੇ ਲੋਕ ਇਹ ਤਿਉਹਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਵਿੱਚੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿਚੋਂ 52 ਰਾਜਿਆਂ ਨੂੰ ਛੁਡਵਾ ਕੇ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤਣ ਦੀ ਖੁਸ਼ੀ ਵਿਚ ਮਨਾਉਂਦੇ ਹਨ ਜਿਸ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਪੂਰੇ ਦੇਸ਼ ਵਿਚ ਤਿਉਹਾਰਾਂ ਦਾ ਮੌਸਮ ਹੈ ਅਤੇ ਹੁਣ ਥੋੜੇ ਹੀ ਦਿਨਾਂ 'ਚ ਦੀਵਾਲੀ ਵੀ ਆਉਣ ਵਾਲੀ ਹੈ।

ਦੀਵਾਲੀ ਦਾ ਤਿਉਹਾਰ ਹਿੰਦੂਆਂ ਦੇ ਸਭ ਤੋਂ ਵੱਡੇ ਪੁਰਬਾਂ ਵਿਚੋਂ ਇੱਕ ਹੈ। ਰੌਸ਼ਨੀ, ਦੀਵਾ ਅਤੇ ਲਕਸ਼ਮੀ-ਗਣੇਸ਼ ਪੂਜਾ ਦੇ ਨਾਲ ਉਝ ਤਾਂ ਅਸੀਂ ਸਾਰੇ ਦਿਵਾਲੀ ਨੂੰ ਧੂੰਮ-ਧਾਮ ਨਾਲ ਮਨਾਉਂਦੇ ਹਾਂ। ਉਝ ਤਾਂ ਪਟਾਕੇ ਦੀਵਾਲੀ ਮਨਾਉਣ ਦੇ ਪ੍ਰੰਪਰਾਗਤ ਤਰੀਕੇ ਦਾ ਹਿੱਸਾ ਨਹੀਂ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਦੀਵਾਲੀ ਦੀ ਰਾਤ ਪਟਾਕੇ ਚਲਾਉਣਾ ਹੁਣ ਇੱਕ ਰਿਵਾਜ਼ ਦੇ ਰੂਪ ਵਿਚ ਹੋ ਗਿਆ ਹੈ। ਬਿਨਾਂ ਪਟਾਕਿਆਂ ਤੋਂ ਦੀਵਾਲੀ ਦੇ ਬਾਰੇ ਸੋਚ ਕੇ ਥੋੜਾ ਅਜੀਬ ਵੀ ਲੱਗਦਾ ਹੈ ਪਰ ਇੱਕ ਲਿਮਟ ਤੋਂ ਜਿਆਦਾ ਪਟਾਕੇ ਜਲਾਉਣ ਦਾ ਖਿਆਲ ਵੀ ਕਿਸੇ ਖੌਫ਼ ਤੋਂ ਘੱਟ ਨਹੀਂ।

ਵੱਡੇ ਲੋਕ ਫਿਰ ਵੀ ਪਟਾਕਿਆਂ ਤੋਂ ਦੂਰੀ ਬਣਾ ਲੈਣ ਪਰ ਬੱਚੇ ਤਾਂ ਬੱਚੇ ਹੀ ਹਨ, ਉਨ੍ਹਾਂ ਨੂੰ ਸਮਝਾਉਣ ਲਈ ਕੁੱਝ ਨਾ ਕੁੱਝ ਕਰਨਾ ਚਾਹੀਦਾ ਹੈ। ਘਰ ਦੇ ਬੱਚਿਆਂ ਨੂੰ ਦੀਵੇ ਅਤੇ ਮੋਮਬੱਤੀਆਂ ਜਗਾਉਣ ਲਈ ਕਹੋ, ਹੋ ਸਕੇ ਤਾਂ ਘਰ 'ਚ ਉਨ੍ਹਾਂ ਦੇ ਦੋਸਤ ਨੂੰ ਵੀ ਬੁਲਾ ਲਓ। ਖੇਡ-ਖੇਡ 'ਚ ਉਹ ਕ੍ਰਿਏਟਿਵ ਵੀ ਹੋ ਜਾਣਗੇ ਤੇ ਪਟਾਕੇ ਖਰੀਦਣ ਦਾ ਖਿਆਲ ਉਨ੍ਹਾਂ ਦੇ ਮਨ ਵਿੱਚ ਵੀ ਨਹੀਂ ਆਵੇਗਾ। ਬੱਚਿਆਂ ਨੂੰ ਕਹਾਣੀਆਂ ਪਸੰਦ ਹਨ, ਇਸੇ ਬਹਾਨੇ ਦੀਵਾਲੀ ਨਾਲ ਜੁੜੀਆਂ ਕਹਾਣੀਆਂ ਸੁਣਾਓ।

ਨਾਲ ਹੀ ਕਹਾਣੀਆਂ ਨਾਲ ਉਨ੍ਹਾਂ ਦੇ ਗਿਆਨ 'ਚ ਵੀ ਵਾਧਾ ਹੁੰਦਾ ਹੈ ਤੇ ਆਪਣੇ ਇਤਿਹਾਸ ਬਾਰੇ ਵੀ ਜਾਣਕਾਰੀ ਮਿਲਦੀ ਰਹਿੰਦੀ ਹੈ। ਅਕਸਰ ਅਜਿਹਾ ਹੁੰਦਾ ਹੈ ਕਿ ਰੰਗੋਲੀ ਸਿਰਫ ਲੜਕੀਆਂ ਦੇ ਸ਼ੌਕ ਹਨ ਪਰ ਜੇਕਰ ਤੁਹਾਨੂੰ ਆਪਣੇ ਬੇਟੇ ਨੂੰ ਅਜਿਹੀ ਵਿਚਾਰਧਾਰਾ ਨਾਲ ਜੋੜਨਾ ਹੈ ਤਾਂ ਦੀਵਾਲੀ ਇਸ ਕੰਮ ਲਈ ਸਹੀ ਸਮਾਂ ਹੈ। ਇਸ ਦੀਵਾਲੀ ਸਿਰਫ ਬੇਟੀ ਨਾਲ ਨਹੀਂ, ਬੇਟੇ ਨਾਲ ਵੀ ਮਿਲ ਕੇ ਰੰਗੋਲੀ ਬਣਾਓ। ਫਿਰ ਦੇਖਣਾ ਸਜਾਵਟ ਦੇਖ ਕੇ ਸਾਰਿਆਂ ਦੇ ਚਿਹਰੇ 'ਤੇ ਮੁਸਕਾਨ ਜ਼ਰੂਰ ਆਵੇਗੀ।

ਬੱਚਿਆਂ ਦੇ ਨਾਲ ਮਿਲ ਕੇ ਦੀਵਾਲੀ ਦੇ ਮੌਕੇ ਉੱਤੇ ਇੱਕ ਡਿਸ਼ ਬਣਾਓ। ਇਸ ਨਾਲ ਘਰ ਦੇ ਕੰਮ ਵਿੱਚ ਮਦਦ ਵੀ ਹੋ ਜਾਵੇਗੀ ਅਤੇ ਬੱਚਿਆਂ ਨਾਲ ਤੁਹਾਡੇ ਸਬੰਧ ਵੀ ਮਜਬੂਤ ਹੋਣਗੇ। ਸ਼ਾਮ ਹੁੰਦੇ ਹੀ ਜਦੋਂ ਮਹਿਮਾਨ ਘਰ ਆਉਣ, ਤਾਂ ਬੱਚੇ ਨੂੰ ਇੱਕ ਜ਼ਿੰਮੇਦਾਰੀ ਸੌਂਪਣ। ਉਨ੍ਹਾਂ ਨੂੰ ਕਹੋ ਕਿ ਉਹ ਹਰ ਮਹਿਮਾਨ ਤੋਂ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਲਿਖਵਾਉਣ ਅਤੇ ਉਨ੍ਹਾਂ ਨੂੰ ਤੋਹਫ਼ੇ ਦੇਣ।

ਜੇਕਰ ਤੁਹਾਨੂੰ ਲੱਗੇ ਕਿ ਤੁਹਾਡਾ ਬੱਚਾ ਇਨ੍ਹਾਂ ਸਭ ਗੱਲਾਂ ਤੋਂ ਬਹਿਲਾੳੇਣ ਵਾਲਾ ਨਹੀਂ, ਤਾਂ ਉਨ੍ਹਾਂ ਨੂੰ ਕੋਲ ਦੇ ਕਿਸੇ ਪਟਾਕਾ ਫੈਕਟਰੀ ਵਿੱਚ ਲੈ ਜਾਓ ਅਤੇ ਦਿਖਾਓ ਕਿ ਇਸ ਨੂੰ ਬਣਾਉਣ ਲਈ ਲੋਕਾਂ ਨੂੰ ਕਿਸ ਤਰ੍ਹਾਂ ਆਪਣੀ ਜਾਨ ਜੋਖ਼ਮ ਵਿੱਚ ਪਾਉਣੀ ਪੈਂਦੀ ਹੈ।