ਨਕੋਦਰ ਬੇਅਦਬੀ ਕਾਂਡ ਦੇ 37 ਸਾਲਾਂ ਬਾਅਦ ਵੀ ਇਨਸਾਫ਼ ਦੀ ਉਡੀਕ ’ਚ ਪੀੜਤ ਪਰਿਵਾਰ

ਏਜੰਸੀ

ਵਿਚਾਰ, ਵਿਸ਼ੇਸ਼ ਲੇਖ

ਤਿੰਨ ਨੌਜਵਾਨਾਂ ਦੇ ਮਾਪੇ ਇਨਸਾਫ ਦੀ ਉਡੀਕ ਕਰਦੇ ਕਰਦੇ ਹੀ ਦੁਨੀਆਂ ਤੋਂ ਰੁਖਸਤ ਹੋ ਗਏ।

Nakodar firing Case

 

4 ਫਰਵਰੀ 1986 ਨੂੰ ਨਕੋਦਰ ਵਿਚ ਵਾਪਰੇ ਬੇਅਦਬੀ ਕਾਂਡ ਮਗਰੋਂ ਹੋਈ ਗੋਲੀਬਾਰੀ ਵਿਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰ 37 ਸਾਲਾਂ ਬਾਅਦ ਵੀ ਇਨਸਾਫ ਦੀ ਉਡੀਕ ਵਿਚ ਹਨ। 4 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਲਈ ਇਕੱਠੀ ਹੋਈ ਸਿੱਖ ਸੰਗਤ ’ਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ, ਜਿਸ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਇਹਨਾਂ ਵਿਚ ਵਿਦਿਆਰਥੀ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਲਮਣ ਸਿੰਘ ਗੌਰਸੀਆਂ ਅਤੇ ਹਰਮਿੰਦਰ ਸਿੰਘ ਰਾਏਪੁਰ ਸ਼ਾਮਲ ਸਨ। ਇਹਨਾਂ ਵਿਚੋਂ ਤਿੰਨ ਨੌਜਵਾਨਾਂ ਦੇ ਮਾਪੇ ਇਨਸਾਫ ਦੀ ਉਡੀਕ ਕਰਦੇ ਕਰਦੇ ਹੀ ਦੁਨੀਆਂ ਤੋਂ ਰੁਖਸਤ ਹੋ ਗਏ।

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਤਾਈਕਵਾਂਡੋ ਖਿਡਾਰਨ ਤਰੁਸ਼ੀ ਗੌੜ ਨੂੰ ਮਿਲਿਆ ਬਾਲ ਸ਼ਕਤੀ ਪੁਰਸਕਾਰ

1986 ਵਿਚ ਵਾਪਰੀ ਇਸ ਘਟਨਾ ਤੋਂ ਬਾਅਦ ਭਗਵੰਤ ਮਾਨ 8ਵੇਂ ਮੁੱਖ ਮੰਤਰੀ ਬਣੇ ਹਨ ਜਿਨ੍ਹਾਂ ਅੱਗੇ ਪੀੜਤ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।  
ਸਾਕਾ ਨਕੋਦਰ ਦੇ 37 ਵੇਂ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਪੀੜਤ ਪਰਿਵਾਰਾਂ ਨੇ ਕਿਹਾ ਕਿ ਅੱਜ ਸਾਨੂੰ ਇਸ ਇਨਸਾਫ ਦੀ ਲੜਾਈ ਲੜਦਿਆਂ 37 ਸਾਲ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਸਾਨੂੰ 33 ਸਾਲ ਸੰਘਰਸ਼ ਕਰਨ ਉਪਰੰਤ ਰਿਕਾਰਡ ਮਿਲਿਆ ਹੈ ਪਰ ਅਜੇ ਇਨਸਾਫ ਨਹੀ ਮਿਲਿਆ।

ਇਹ ਵੀ ਪੜ੍ਹੋ: ਮੋਬਾਈਲ ਅਤੇ 350 ਰੁਪਏ ਖੋਹਣ ਦੇ ਮਾਮਲੇ 'ਚ 3 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ

ਉਹਨਾਂ ਕਿਹਾ ਕਿ ਰਿਕਾਰਡ ਤੋਂ ਸਾਬਿਤ ਹੁੰਦਾ ਹੈ ਕਿ ਸਾਡੇ ਬੱਚਿਆਂ ਦਾ ਝੂਠਾ ਮੁਕਾਬਲਾ ਕੀਤਾ ਗਿਆ ਅਤੇ ਸਾਨੂੰ ਸਸਕਾਰ ਲਈ ਦੇਹਾਂ ਤੱਕ ਨਹੀਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੇ ਉਹਨਾਂ ਨੂੰ ਕਈ ਵਾਰ ਗੁੰਮਰਾਹ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ। ਪੀੜਤ ਪਰਿਵਾਰ ਨੇ ਕੌਮ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲਿਆਂ ਦਾ ਇਨਸਾਫ ਲੈਣ ਲਈ ਇਕਜੁੱਟ ਹੋਇਆ ਜਾਵੇ।  

ਇਹ ਵੀ ਪੜ੍ਹੋ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਿਵੇਸ਼ਕਾਂ ਨੂੰ ਦਿੱਤਾ ਭਰੋਸਾ- ‘ਸਹੀ ਸਥਿਤੀ ਵਿਚ ਹੈ ਬੈਂਕਿੰਗ ਸੈਕਟਰ’

ਦੱਸ ਦੇਈਏ ਕਿ ਦੁਨੀਆਂ ਦੇ ਕਈ ਦੇਸ਼ਾਂ ਵਿਚ ਇਸ ਦਿਨ ਨੂੰ ਸਾਕਾ ਨਕੋਦਰ ਦਿਵਸ ਵਜੋਂ ਮਾਨਤਾ ਦਿੱਤੀ ਜਾ ਚੁੱਕੀ ਹੈ। ਬੀਤੇ ਦਿਨੀਂ ਹੀ ਸਾਕਾ ਨਕੋਦਰ ਦੇ 37ਵੇਂ ਸ਼ਹੀਦੀ ਦਿਹਾੜੇ ਮੌਕੇ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਐਲਕ ਗਰੋਵ ਦੀ ਮੇਅਰ ਬੌਬੀ ਸਿੰਘ-ਐਲਨ ਨੇ 4 ਫ਼ਰਵਰੀ ਨੂੰ ਸਾਕਾ ਨਕੋਦਰ ਦਿਵਸ ਵਜੋਂ ਮਾਨਤਾ ਦੇਣ ਦਾ ਐਲਾਨ ਕੀਤਾ ਹੈ।