Fact Check: ਕੀ ਹੋਲੀ ‘ਤੇ ਚੀਨੀ ਸਮਾਨ ਦੀ ਵਰਤੋਂ ਨਾਲ ਵੀ ਹੈ ਕੋਰੋਨਾ ਵਾਇਰਸ ਦਾ ਖਤਰਾ?

ਸਪੋਕਸਮੈਨ ਸਮਾਚਾਰ ਸੇਵਾ

Fact Check

ਚੀਨ ਵਿਚ ਸ਼ੁਰੂ ਹੋਏ ਕੋਰੋਨਾ ਵਾਇਰਸ ਦੇ ਪ੍ਰਭਾਵ ਅਤੇ ਭਾਰਤ ਵਿਚ 10 ਮਾਰਚ ਹੋਣ ਵਾਲੇ ਹੋਲੀ ਦੇ ਤਿਉਹਾਰ ਨੂੰ ਲੈ ਕੇ ਕਈ ਤਰ੍ਹਾਂ ਦੇ ਪੋਸਟ ਸ਼ੇਅਰ ਕੀਤੇ ਜਾ ਰਹੇ ਹਨ।

Photo

ਨਵੀਂ ਦਿੱਲੀ: ਚੀਨ ਵਿਚ ਸ਼ੁਰੂ ਹੋਏ ਕੋਰੋਨਾ ਵਾਇਰਸ ਦੇ ਪ੍ਰਭਾਵ ਅਤੇ ਭਾਰਤ ਵਿਚ 10 ਮਾਰਚ ਨੂੰ ਹੋਣ ਵਾਲੇ ਹੋਲੀ ਦੇ ਤਿਉਹਾਰ ਨੂੰ ਲੈ ਕੇ ਕਈ ਤਰ੍ਹਾਂ ਦੇ ਪੋਸਟ ਸ਼ੇਅਰ ਕੀਤੇ ਜਾ ਰਹੇ ਹਨ। ਇਹਨਾਂ ਪੋਸਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਡੇ ਦੇਸ਼ ਵਿਚ ਰੰਗ, ਗੁਲਾਲ, ਪਿਚਕਾਰੀਆਂ ਸਮੇਤ ਹੋਲੀ ‘ਤੇ ਵਰਤੀਆਂ ਜਾਣ ਵਾਲੀਆਂ ਕਈ ਚੀਜ਼ਾਂ ਚੀਨ ਤੋਂ ਆਉਂਦੀਆਂ ਹਨ, ਜਿੱਥੇ ਕੋਰੋਨਾ ਵਾਇਰਸ ਫੈਲਿਆ ਹੋਇਆ ਹੈ।

ਪੋਸਟ ਵਿਚ ਅਪੀਲ ਕੀਤੀ ਗਈ ਹੈ ਕਿ ਹੋਲੀ ‘ਤੇ ਚੀਨ ਤੋਂ ਆਉਣ ਵਾਲੀਆਂ ਚੀਜ਼ਾਂ ਦਾ ਬਾਈਕਾਟ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਇਕ ਕਾਰਡ ਵੀ ਸੋਸ਼ਲ ਮੀਡੀਆ ‘ਤੇ ਨਜ਼ਰ ਆ ਰਿਹਾ ਹੈ, ਜਿਸ ਵਿਚ ਭਾਰਤ ਸਰਕਾਰ ਅਤੇ ਵਿਸ਼ਵ ਸਿਹਤ ਸੰਗਠਨ ਦਾ ਨਾਂਅ ਲੈਂਦੇ ਹੋਏ ਚੀਨ ਤੋਂ ਆਉਣ ਵਾਲੇ ਸਮਾਨ ਦੀ ਵਰਤੋਂ ਨਾ ਕਰਨ ਦੀ ਗੱਲ ਕਹੀ ਗਈ ਹੈ।

ਇਸ ਤੋਂ ਇਲਾਵਾ ਇਕ ਕਾਰਡ ਵੀ ਸੋਸ਼ਲ ਮੀਡੀਆ ‘ਤੇ ਨਜ਼ਰ ਆ ਰਿਹਾ ਹੈ, ਜਿਸ ਵਿਚ ਭਾਰਤ ਸਰਕਾਰ ਅਤੇ ਵਿਸ਼ਵ ਸਿਹਤ ਸੰਗਠਨ ਦਾ ਨਾਂਅ ਲੈਂਦੇ ਹੋਏ ਚੀਨ ਤੋਂ ਆਉਣ ਵਾਲੇ ਸਮਾਨ ਦੀ ਵਰਤੋਂ ਨਾ ਕਰਨ ਦੀ ਗੱਲ਼ ਕਹੀ ਗਈ ਹੈ। ਫੇਸਬੁੱਕ ਵੱਲੋਂ ਇਸ ਤਰ੍ਹਾਂ ਦੇ ਗਲਤ ਜਾਂ ਫੇਕ ਪੋਸਟ ਦੀ ਪਛਾਣ ਤੋਂ ਬਾਅਦ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਇਸ ਵਿਚ ਕਹੀਆਂ ਗੱਲਾਂ ਸਹੀ ਨਹੀਂ ਹਨ।

ਵਿਸ਼ਵ ਸਿਹਤ ਸੰਗਠਨ ਅਤੇ ਭਾਰਤ ਸਰਕਾਰ ਵੱਲੋਂ ਚੀਨੀ ਸਮਾਨ ਨਾ ਵਰਤਣ ਦੀ ਕੋਈ ਐਡਵਾਇਜ਼ਰੀ ਜਾਰੀ ਨਹੀਂ ਕੀਤੀ ਗਈ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਪਹਿਲਾਂ ਤੋਂ ਹੀ ਸਾਫ਼ ਕੀਤਾ ਜਾ ਚੁੱਕਾ ਹੈ ਕਿ ਚੀਨ ਤੋਂ ਆਏ ਕਿਸੇ ਸਮਾਨ ਨੂੰ ਲੈਣ ਵਿਚ ਕੋਈ ਖਤਰਾ ਨਹੀਂ ਹੈ ਕਿਉਂਕਿ ਕੋਰੋਨਾ ਵਾਇਰਸ ਚੀਜ਼ ਦੀ ਪਰਤ ‘ਤੇ ਇੰਨੀ ਜ਼ਿਆਦਾ ਦੇਰ ਤੱਕ ਨਹੀਂ ਰਹਿ ਸਕਦਾ ਹੈ।

ਹੁਣ ਤੱਕ ਦੀ ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਚੀਨ ਦੇ ਹੁਬੇਈ ਸੂਬੇ ਵਿਚ ਇਕ ਸੀਫੂਡ ਮਾਰਕਿਟ ਤੋਂ ਸੁਰੂ ਹੋਇਆ ਹੈ, ਜਿਨ੍ਹਾਂ ਲੋਕਾਂ ਨੇ ਉੱਥੋਂ ਦੀ ਯਾਤਰਾ ਵਿਚ ਉਹਨਾਂ ਵਿਚੋਂ ਕਈ ਲੋਕ ਇਸ ਨਾਲ ਪ੍ਰਭਾਵਿਤ ਹੋਏ ਅਤੇ ਫਿਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਲੱਗੇ। ਹੁਣ ਤੱਕ ਦੁਨੀਆ ਭਰ ਵਿਚ ਜਿੰਨੇ ਮਾਮਲੇ ਸਾਹਮਣੇ ਆਏ ਹਨ, ਉਸ ਨੂੰ ਦੇਖਦੇ ਹੋਏ ਮਾਹਿਰ ਇਹੀ ਦੱਸ ਰਹੇ ਹਨ ਕਿ ਇਸ ਵਾਇਰਸ ਦਾ ਖਤਰਾ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਪੈਦਾ ਹੋ ਸਕਦਾ ਹੈ।

ਅਮਰੀਕੀ ਸੈਂਟਰਸ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਮੁਤਾਬਕ ਅਜਿਹਾ ਹੋ ਸਕਦਾ ਹੈ ਕਿ ਕੋਈ ਚੀਜ਼ ਜਿਸ ‘ਤੇ ਵਾਇਰਸ ਹੋਵੇ, ਉਸ ਨੂੰ ਛੂਹਣ ਤੋਂ ਬਾਅਦ, ਉਸੇ ਦੌਰਾਨ ਮੂੰਹ, ਨੱਕ ਜਾਂ ਅੱਖਾਂ ਨੂੰ ਛੂਹਣ ਨਾਲ ਵਾਇਰਸ ਹੋ ਸਕਦਾ ਹੈ, ਪਰ ਇਸ ਨੂੰ ਵਾਇਰਸ ਫੈਲਣ ਦਾ ਤਰੀਕਾ ਨਹੀਂ ਮੰਨਿਆ ਜਾ ਸਕਦਾ। ਇਸ ਲਈ ਸਫ਼ਾਈ ਦਾ ਧਿਆਨ ਰੱਖਣ ਦੇ ਨਾਲ-ਨਾਲ ਸਰਦੀ, ਜ਼ੁਕਾਮ, ਬੁਖ਼ਾਰ, ਸਾਹ ਦੀ ਸਮੱਸਿਆ ਵਾਲੇ ਲੋਕਾਂ ਦੇ ਨਜ਼ਦੀਕ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ।

ਹੁਣ ਤੱਕ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਿਸ ਵਿਚ ਕਿਸੇ ਨੂੰ ਚੀਨ ਵਿਚ ਤਿਆਰ ਕੀਤੇ ਗਏ ਸਮਾਨ ਦੀ ਵਰਤੋਂ ਨਾਲ ਵਾਇਰਸ ਹੋਇਆ ਹੈ।ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ ਚੀਜ਼ਾਂ ਦਾ ਦਰਾਮਦ ਅਤੇ ਬਰਾਮਦ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਹੋਲੀ ‘ਤੇ ਕੋਰੋਨਾ ਵਾਇਰਸ ਸੰਬੰਧੀ ਸਾਵਧਾਨੀ

COVID-19 ਦੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਵਾਰ ਹੋਲੀ ਮਿਲਨ ਸਮਾਰੋਹ ਵਿਚ ਸ਼ਾਮਲ ਨਾ ਹੋਣ ਦੀ ਗੱਲ ਕਹੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ‘ਦੁਨੀਆ ਭਰ ਦੇ ਮਾਹਿਰਾਂ ਨੇ COVID-19 ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮੂਹਿਕ ਸਮਾਰੋਹਾਂ ਨੂੰ ਘੱਟ ਕਰਨ ਦੀ ਸਲਾਹ ਦਿੱਤੀ ਹੈ। ਇਸ ਲਈ ਇਸ ਸਾਲ ਮੈਂ ਕਿਸੇ ਵੀ ਹੋਲੀ ਮਿਲਨ ਸਮਾਰੋਹ ਵਿਚ ਭਾਗ ਨਾ ਲੈਣ ਦਾ ਫੈਸਲਾ ਕੀਤਾ ਹੈ’।

ਗ੍ਰਹਿ ਮੰਤਰੀ ਨੇ ਟਵੀਟ ਕੀਤਾ, ‘ਹੋਲੀ ਭਾਰਤੀਆਂ ਲਈ ਬਹੁਤ ਮਹੱਤਵਪੂਰਨ ਤਿਉਹਾਰ ਹੈ ਪਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ, ਮੈਂ ਇਸ ਸਾਲ ਕਿਸੇ ਵੀ ਹੋਲੀ ਮਿਲਨ ਸਮਾਰੋਹ ਤੋਂ ਬਚਣ ਅਤੇ ਚੰਗੀ ਦੇਖਭਾਲ ਕਰਨ ਦੀ ਅਪੀਲ ਕਰਦਾ ਹਾਂ। ਤੁਸੀਂ ਅਪਣਾ ਅਤੇ ਅਪਣੇ ਪਰਿਵਾਰ ਦਾ ਧਿਆਵ ਰੱਖੋ’।