ਬਹਾਦਰੀ ਅਤੇ ਦਲੇਰੀ ਦੀ ਮਿਸਾਲ ਮਾਈ ਭਾਗੋ

ਸਪੋਕਸਮੈਨ ਸਮਾਚਾਰ ਸੇਵਾ

ਵਿਚਾਰ, ਵਿਸ਼ੇਸ਼ ਲੇਖ

ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ......

Brave and courageous women mai Bhaago

ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ।

ਉਹ ਬਹੁਤ ਛੋਟੇ ਸਨ ਜਦੋਂ ਉਹ ਗੁਰੂ ਅਮਰ ਦਾਸ ਜੀ ਦਾ ਸੇਵਕ ਬਣ ਗਏ। ਸਭ ਕੁਝ ਸਿੱਖਣ ਤੋਂ ਬਾਅਦ, ਗੁਰੂ ਨੇ ਉਹਨਾਂ ਨੂੰ ਕਸ਼ਮੀਰ ਦੀ ਮੰਜੀ ਸੋਂਪ ਦਿੱਤੀ। ਇਸ ਦਾ ਮਤਲਬ ਇਹ ਸੀ ਕਿ ਉਹ ਸ਼ੀ੍ਰ੍ ਗੁਰੂ ਅਮਰਦਾਸ ਜੀ ਦੁਆਰਾ ਸ਼ੀ੍ਰ੍ਨਗਰ ਦੇ ਆਲੇ ਦੁਆਲੇ ਕਸ਼ਮੀਰ ਘਾਟੀ ਦੇ ਇਲਾਕੇ ਵਿਚ ਸਿੱਖੀ ਦਾ ਪ੍ਰ੍ਚਾਰ ਕੀਤਾ ਜਾਵੇ।

ਉਹ ਆਪਣੇ ਪਿਤਾ ਨਾਲ ਸ਼ੀ੍ਰ੍ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੇ ਹੁੰਦੇ ਸਨ। ਸ਼ੀ੍ਰ੍ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰਾ੍ਹ੍ਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ ਦਿੱਲੀ ਚਲੀ ਜਾਵਾਂ ਤੇ ਜਾ ਕੇ ਉਹਨਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਹਨਾਂ ਨੇ ਮੇਰੇ ਸ਼ਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰਾ੍ਹ੍ਂ ਸ਼ਹੀਦ ਕੀਤਾ।' ਮਾਈ ਭਾਗੋ ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ।

ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ ਅਤੇ ਉਸ ਤੇ ਆਪਣੀ ਸਹੀ ਪਾ ਦੇਣ।’

ਇਸ ਤਰਾ੍ਹ੍ਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ। ਜੰਗ ਲੜਨ ਵਿਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਨੇ ਸਿੱਖ ਇਤਿਹਾਸ ਨੂੰ ਇਕ ਨਵਾਂ ਹੀ ਮੋੜ ਦਿੱਤਾ। ਸ਼ੀ੍ਰ੍ ਅਨੰਦਪੁਰ ਸਾਹਿਬ ਤੋਂ ਬੇਦਾਵਾ ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪੇ੍ਰ੍ਰਨਾ ਦੇ ਕੇ ਅਤੇ ਉਹਨਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿਚ ਮਾਈ ਭਾਗੋ ਨੇ ਖਿਦਰਾਣੇ ਦੀ ਧਰਤੀ (ਹੁਣ ਸ਼ੀ੍ਰ੍ ਮੁਕਤਸਰ ਸਾਹਿਬ) ਦੇ ਜੰਗੇ ਮੈਦਾਨ ਵਿਚ ਦੁਸ਼ਮਣ ਦੀਆਂ ਫ਼ੌਜਾਂ ਦਾ ਮੁਕਾਬਲਾ ਕੀਤਾ ਤੇ ਜੰਗ ਵਿਚ ਆਪ ਜ਼ਖ਼ਮੀ ਹੋ ਗਏ।

ਸ਼ੀ੍ਰ੍ ਗੁਰੂ ਗੋਬਿੰਦ ਸਿੰਘ ਜੀ ਨੇ ਸਹਿਕਦੀ ਮਾਈ ਭਾਗੋ ਨੂੰ ਵੇਖਿਆ ਤਾਂ ਉਸ ਦੇ ਜ਼ਖਮ ਸਾਫ਼ ਕਰਕੇ ਮਰ੍ਹਮ ਪੱਟੀ ਕਰਕੇ ਉਸ ਨੂੰ ਠੀਕ ਕੀਤਾ। ਸਿੱਖ ਇਤਿਹਾਸ ਵਿਚ ਮਾਈ ਭਾਗੋ ਜੀ ਇਸ ਘਟਨਾ ਕਰਕੇ ਕਾਫੀ ਪ੍ਰ੍ਸਿੱਧ ਸਨ ਕਿ ਉਹਨਾਂ ਨੇ ਮਾਝੇ ਦੇ ਸਿੱਖਾਂ ਨੂੰ  ਮੁੜ ਗੁਰੂ ਜੀ ਦੇ ਲੜ ਲਾਇਆ | ਉਹਨਾਂ ਸਿੱਖਾਂ ਨੇ ਖਿਦਰਾਣੇ ਦੀ ਢਾਬ 'ਤੇ ਪਹੁੰਚ ਕੇ ਭਾਰੀ ਜੰਗ ਕੀਤੀ ਤੇ ਗੁਰੂ ਜੀ ਨਾਲ ਟੁੱਟੀ ਗੰਢੀ ਸੀ।

ਮਾਈ ਭਾਗੋ ਇਸ ਯੁੱਧ ਵਿਚ ਜ਼ਖਮੀ ਹੋ ਗਏ ਸਨ। ਮਾਈ ਭਾਗੋ ਜੀ ਹਜ਼ੂਰ ਸਾਹਿਬ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਗਏ ਅਤੇ ਉਸ ਇਲਾਕੇ ਵਿਚ ਵਿਚਰਦੇ ਰਹੇ, ਸਿੱਖੀ ਦਾ ਪ੍ਰ੍ਚਾਰ ਕੀਤਾ ਅਤੇ ਬਿਦਰ  ਕਰਨਾਟਕ) ਦੇ ਇਲਾਕੇ ਵਿਚ ਨਾਨਕਝੀਰਾ ਜੀ ਦੇ ਕੋਲ ਲਗਭਗ 10 ਕਿਲੋਮੀਟਰ ਦੇ ਜਨਵਾੜੇ ਵਿਚ ਆਪਣਾ ਸਰੀਰ ਤਿਆਗਿਆ। ਇਹਨਾਂ ਨੇ ਧਰਮ, ਕੌਮ ਵਾਸਤੇ ਆਪਾ ਵਾਰਿਆ ਅਤੇ ਬੇਮੁੱਖ ਹੋਏ ਸਿੱਖਾਂ ਨੂੰਪੇ੍ਰ੍ਰਨਾ ਦੇ ਕੇ ਦਸਮੇਸ਼ ਪਿਤਾ ਪਾਸ ਲਿਆਂਦਾ।