ਮਹਿਲਾ ਦਿਵਸ 'ਤੇ ਵਿਸ਼ੇਸ਼: ਔਰਤਾਂ ਦੇ ਹੱਕ 'ਚ ਨਿੱਤਰਨ ਵਾਲੀ ਰਾਜਕੁਮਾਰੀ ਸੋਫ਼ੀਆ ਦਲੀਪ ਸਿੰਘ 

ਸਪੋਕਸਮੈਨ ਸਮਾਚਾਰ ਸੇਵਾ

ਵਿਚਾਰ, ਵਿਸ਼ੇਸ਼ ਲੇਖ

ਬ੍ਰਿਟੇਨ ਦੇ ਇਤਿਹਾਸ ਵਿਚ ਔਰਤਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੇ ਸੰਘਰਸ਼ ਨੂੰ ਯਾਦ ਕੀਤਾ ਜਾਵੇ ਤਾਂ ਸਭ ਤੋਂ ਪਹਿਲਾ ਨਾਂ ਮਹਾਰਾਜਾ ਦਲੀਪ ਸਿੰਘ ਦੀ ਬੇਟੀ ਪ੍ਰਿੰਸਿਸ ਸੋਫ਼ੀਆ

Princess Sophia duleep singh

ਰਾਜਕੁਮਾਰੀ ਸੋਫ਼ੀਆ ਦਲੀਪ ਸਿੰਘ (1876–1948)

ਬ੍ਰਿਟੇਨ ਦੇ ਇਤਿਹਾਸ ਵਿਚ ਔਰਤਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੇ ਸੰਘਰਸ਼ ਨੂੰ ਜਦੋਂ ਯਾਦ ਕੀਤਾ ਜਾਵੇ ਤਾਂ ਸਭ ਤੋਂ ਪਹਿਲਾ ਨਾਂ ਮਹਾਰਾਜਾ ਦਲੀਪ ਸਿੰਘ ਦੀ ਬੇਟੀ ਪ੍ਰਿੰਸਿਸ ਸੋਫ਼ੀਆ ਦਲੀਪ ਸਿੰਘ ਦਾ ਆਉਂਦਾ ਹੈ। ਉਹ ਇੰਗਲੈਂਡ ਵਿਚ ਔਰਤਾਂ ਦੇ ਹੱਕਾਂ (ਵੋਟ ਦਾ ਹੱਕ) ਲਈ ਲੜਨ ਵਾਲੇ ਨਾਰੀ ਸੰਗਠਨਾਂ ਦੀ ਸਿਰਕੱਢ ਕਾਰਕੁਨ ਸੀ।

ਉਸਦੇ ਪਿਤਾ ਮਹਾਰਾਜਾ ਦਲੀਪ ਸਿੰਘ ਸ਼ੇਰੇ ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਸਨ । ਜਿਸ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿਚ ਸ਼ਾਮਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ ਸੀ, ਜਿਥੇ ਉਸਨੇ ਇਸਾਈ ਧਰਮ ਤੋਂ ਪ੍ਰਭਾਵਿਤ ਹੋ ਕੇ ਆਪਣਾ ਧਰਮ ਬਦਲ ਲਿਆ। ਸੋਫ਼ੀਆ ਦੀ ਮਾਂ ਮਹਾਰਾਣੀ ਬਾਂਬਾ ਮਿਓਲਰ ਸੀ। ਉਸ ਦੀ ਧਰਮ ਮਾਤਾ ਮਹਾਰਾਣੀ ਵਿਕਟੋਰੀਆ ਸੀ।

ਸੋਫ਼ੀਆ ਇੱਕ ਕੱਟੜ ਨਾਰੀਵਾਦੀ ਸੀ ਅਤੇ ਹੈਂਪਟਨ ਕੋਰਟ ਮਹਿਲ ਦੇ ਇੱਕ ਘਰ ਵਿਚ ਰਹਿੰਦੀ ਸੀ ਜੋ ਮਹਾਰਾਣੀ ਵਿਕਟੋਰੀਆ ਨੇ ਉਸਨੂੰ ਲਿਹਾਜ ਵਿਚ ਦਿੱਤਾ ਹੋਇਆ ਸੀ। ਮਹਾਰਾਜਾ ਰਣਜੀਤ ਸਿੰਘ ਨੂੰ ਨਿਰਪੱਖ ਤੇ ਨਿਆਂ ਦੇਣ ਵਾਲੇ ਮਹਾਰਾਜੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਚਲਾਣੇ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਮਨੁੱਖਤਾ ਲਈ ਕੀਤੇ ਕੰਮਾਂ ਨੂੰ ਉਹਨਾਂ ਦੇ ਪਰਿਵਾਰ ਨੇ ਜਾਰੀ ਰੱਖਿਆ ।