Sri Guru Har Rai Sahib Ji: ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ 'ਤੇ ਵਿਸ਼ੇਸ਼

ਸਪੋਕਸਮੈਨ ਸਮਾਚਾਰ ਸੇਵਾ

ਵਿਚਾਰ, ਵਿਸ਼ੇਸ਼ ਲੇਖ

ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ ਗੁਰੂ ਹਰਿਰਾਏ ਸਾਹਿਬ ਜੀ

Sri Guru Har Rai Sahib Ji Jyoti Jyot Diwas

Sri Guru Har Rai Sahib Ji: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।

ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਹਨਾਂ ਦੀ ਹਜੂਰੀ ਵਿਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ।

ਆਪ ਜੀ ਨੇ ਦਵਾਈ ਖਾਨੇ ਵਿਚ ਅਮੀਰ ਗਰੀਬ ਇਲਾਜ ਕਰਵਾਇਆ ਕਰਦੇ ਸਨ। ਜਦੋਂ ਜਹਾਂਗੀਰ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ ਅਤੇ ਕਿਧਰੇ ਵੀ ਇਲਾਜ ਨਾ ਹੋਇਆ ਤਾਂ ਗੁਰੂ ਸਾਹਿਬ ਜੀ ਦੇ ਦਵਾਈ ਖਾਨੇ ਤੋਂ ਦਵਾਈ ਮੰਗਵਾਈ ਗਈ। ਜਿਸ ਨਾਲ ਉਹ ਤੰਦਰੁਸਤ ਹੋ ਗਏ। 

ਜਦੋਂ ਦਾਰਾ ਸ਼ਿਕੋਹ ਆਪਣੇ ਭਰਾ ਔਰੰਗਜੇਬ ਤੋਂ ਬਚਣ ਲਈ ਗੁਰੂ ਜੀ ਦੀ ਸ਼ਰਨ ਵਿਚ ਗੋਇੰਦਵਾਲ ਵਿਖੇ ਪਹੁੰਚਿਆ ਅਤੇ ਉਸ ਨੇ ਸਹਾਇਤਾ ਦੀ ਪੁਕਾਰ ਕੀਤੀ ਤਾਂ ਗੁਰੂ ਸਾਹਿਬ ਨੇ ਮਗਰ ਆ ਰਹੀ ਔਰੰਗਜੇਬ ਦੀ ਫੌਜ ਨੂੰ ਦਰਿਆ ਤੋਂ ਪਾਰ ਡੱਕ ਦਿੱਤਾ। ਸੰਨ 1661 ਈ: ਵਿਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ। ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ ਅਤੇ ਅੱਠਵੇਂ ਗੁਰੂ ਪ੍ਰਗਟ ਕੀਤੇ।

ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿਚ ਉਹ ਜੋਤੀ ਜੋਤ ਸਮਾ ਗਏ। ਉਹਨਾਂ ਦਾ ਸਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ।