National Girl Child Day: ਪੜ੍ਹੋ ਕੀ ਹੈ ਇਸ ਦਿਨ ਦੀ ਖ਼ਾਸੀਅਤ, ਕਦੋਂ ਤੇ ਕਿਵੇਂ ਹੋਈ ਸੀ ਸ਼ੁਰੂਆਤ  

ਏਜੰਸੀ

ਵਿਚਾਰ, ਵਿਸ਼ੇਸ਼ ਲੇਖ

24 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਹੱਤਵਪੂਰਨ ਹੈ।

National Girl Child Day

ਨਵੀਂ ਦਿੱਲੀ -  ਰਾਸ਼ਟਰੀ ਧੀ ਦਿਵਸ ਭਾਰਤ ( National Girl Child Day) ਵਿਚ ਹਰ ਸਾਲ 24 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਜਿਸ ਨੂੰ ਭਾਰਤ ਸਰਕਾਰ ਨੇ ਸਾਲ 2008 ਵਿਚ ਸ਼ੁਰੂ ਕੀਤਾ ਸੀ। 24 ਜਨਵਰੀ, 1966 ਨੂੰ ਇੰਦਰਾ ਗਾਂਧੀ ਨੇ ਇੱਕ ਮਹਿਲਾ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ, ਇਸ ਲਈ 24 ਜਨਵਰੀ ਨੂੰ ਭਾਰਤ ਵਿਚ ਰਾਸ਼ਟਰੀ ਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਭਾਰਤ ਵਿਚ ਧੀ ਦਿਵਸ ਮਨਾਉਣ ਦੀ ਸ਼ੁਰੂਆਤ ਸਾਲ 2008 ਵਿਚ ਮਹਿਲਾ ਕਲਿਆਣ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਕੀਤੀ ਗਈ ਸੀ ਕਿਉਂਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਇੱਕ ਔਰਤ ਦੇਸ਼ ਦੀ ਪ੍ਰਧਾਨ ਮੰਤਰੀ ਬਣੀ ਸੀ, ਜੋ ਕਿ ਔਰਤਾਂ ਦੇ ਵਿਕਾਸ ਵੱਲ ਇੱਕ ਕਦਮ ਸੀ।  ਇਹ ਇੱਕ ਬੁਨਿਆਦੀ ਤਬਦੀਲੀ ਸੀ। 

ਹਰ ਸਾਲ 24 ਜਨਵਰੀ ਨੂੰ ਗਰਲਜ਼ ਡੇਅ ਮਨਾਉਣ ਦਾ ਸਭ ਤੋਂ ਵੱਡਾ ਕਾਰਨ ਭਾਰਤ ਦੀ ਪਹਿਲੀ ਪ੍ਰਧਾਨ ਮੰਤਰੀ ਬਣੀ ਇੰਦਰਾ ਗਾਂਧੀ ਨਾਲ ਸਬੰਧਤ ਹੈ। ਇਹ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਸੀ। 24 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਹੱਤਵਪੂਰਨ ਹੈ।
ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਦੇਸ਼ ਦੀਆਂ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਸਾਡੇ ਸਮਾਜ ਵਿਚ ਕੁੜੀਆਂ ਨੂੰ ਮੁੰਡਿਆਂ ਨਾਲੋਂ ਘੱਟ ਸਮਝਿਆ ਜਾਂਦਾ ਹੈ।

ਇਹ ਵੀ ਪੜ੍ਹੋ: ਪਾਕਿਸਤਾਨੀ ਮਹਿਲਾ ਨੇ ਅੰਮ੍ਰਿਤਸਰ ਵਿਚ ਦਿੱਤਾ ਪੁੱਤਰ ਨੂੰ ਜਨਮ, ਪਿਤਾ ਨੇ ਨਾਂਅ ਰੱਖਿਆ ਬਾਰਡਰ-2

ਉਨ੍ਹਾਂ ਨੂੰ ਪੜ੍ਹਾਈ ਦੇ ਮੌਕੇ ਨਹੀਂ ਮਿਲਦੇ, ਸਮੇਂ ਤੋਂ ਪਹਿਲਾਂ ਉਨ੍ਹਾਂ ਦਾ ਵਿਆਹ ਹੋ ਜਾਂਦਾ ਹੈ ਅਤੇ ਫਿਰ ਬੱਚੇ ਦੀ ਜ਼ਿੰਮੇਵਾਰੀ। ਉਨ੍ਹਾਂ ਨੂੰ ਆਪਣੇ ਮਾਣ-ਸਨਮਾਨ ਅਤੇ ਹੱਕਾਂ ਲਈ ਵੀ ਲੜਨਾ ਪੈਂਦਾ ਹੈ। ਇਸ ਲਈ ਇਸ ਦਿਨ ਲੜਕੀਆਂ ਦੇ ਨਾਲ-ਨਾਲ ਸਮਾਜ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸ ਦਿਨ ਹਰ ਸਾਲ ਸੂਬਾ ਸਰਕਾਰਾਂ ਆਪਣੇ-ਆਪਣੇ ਰਾਜਾਂ ਵਿੱਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਦੀਆਂ ਹਨ।

ਅੱਜ ਦੇਸ਼ ਦੀਆਂ ਧੀਆਂ ਹਰ ਖੇਤਰ ਵਿਚ ਆਪਣਾ ਝੰਡਾ ਲਹਿਰਾ ਰਹੀਆਂ ਹਨ। ਲਿੰਗ ਅਸਮਾਨਤਾ ਅੱਜ ਤੋਂ ਨਹੀਂ ਸਗੋਂ ਬਹੁਤ ਪੁਰਾਣੇ ਸਮੇਂ ਤੋਂ ਭਾਰਤੀ ਸਮਾਜ ਵਿਚ ਇੱਕ ਵੱਡੀ ਚੁਣੌਤੀ ਰਹੀ ਹੈ। ਭਾਰਤ ਸਰਕਾਰ ਨੇ ਔਰਤਾਂ ਪ੍ਰਤੀ ਵਿਤਕਰੇ ਦੀ ਇਸ ਸਥਿਤੀ ਨੂੰ ਬਦਲਣ ਅਤੇ ਸਮਾਜਿਕ ਪੱਧਰ 'ਤੇ ਲੜਕੀਆਂ ਦੀ ਸਥਿਤੀ ਨੂੰ ਸੁਧਾਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਇਹ ਵੀ ਪੜ੍ਹੋ: ਪੰਜਾਬ ’ਚ ਕਪਾਹ, ਮੱਕੀ ਦੀ ਪੈਦਾਵਾਰ 2050 ਤੱਕ 11 ਤੇ 13 ਫ਼ੀਸਦੀ ਘਟਣ ਦਾ ਅਨੁਮਾਨ

ਇਨ੍ਹਾਂ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ, 'ਸੁਕੰਨਿਆ ਸਮ੍ਰਿਧੀ ਯੋਜਨਾ', ਲੜਕੀਆਂ ਲਈ ਮੁਫ਼ਤ ਜਾਂ ਰਿਆਇਤੀ ਸਿੱਖਿਆ ਅਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸੀਟਾਂ ਦਾ ਰਾਖਵਾਂਕਰਨ ਸ਼ਾਮਲ ਹੈ। ਭਾਰਤ ਵਿੱਚ, ਰਾਸ਼ਟਰੀ ਬਾਲਿਕਾ ਦਿਵਸ 24 ਜਨਵਰੀ ਅਤੇ 11 ਅਕਤੂਬਰ ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ।