ਸ਼੍ਰੋਮਣੀ ਕਮੇਟੀ ਨੂੰ ਅਕਾਲੀ ਦਲ ਦੇ ਚੁੰਗਲ ਤੋਂ ਆਜ਼ਾਦ ਕਰਵਾਉਣਾ ਸਮੇਂ ਦੀ ਮੁੱਖ ਲੋੜ
ਆਮ ਵੇਖਣ ਵਿਚ ਆਉਂਦਾ ਹੈ ਕਿ ਜਦੋਂ ਕੋਈ ਸਿੱਖ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਸੁਧਾਰ ਬਾਰੇ ਗੱਲ ਕਰਦਾ ਹੈ ਤਾਂ ਬਾਦਲ ਦਲ ਦੇ ਆਗੂ ਉਸ ਨੂੰ ਕਾਂਗਰਸ ਦਾ ਹਿੱਸਾ.......
ਆਮ ਵੇਖਣ ਵਿਚ ਆਉਂਦਾ ਹੈ ਕਿ ਜਦੋਂ ਕੋਈ ਸਿੱਖ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਸੁਧਾਰ ਬਾਰੇ ਗੱਲ ਕਰਦਾ ਹੈ ਤਾਂ ਬਾਦਲ ਦਲ ਦੇ ਆਗੂ ਉਸ ਨੂੰ ਕਾਂਗਰਸ ਦਾ ਹਿੱਸਾ ਦੱਸਣ ਲੱਗ ਜਾਂਦੇ ਹਨ। ਸਿੱਖ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦੀ ਅਸਲੀਅਤ ਨੂੰ ਸਮਝਣ ਦੀ ਬਹੁਤ ਲੋੜ ਹੈ। ਸ਼੍ਰੋਮਣੀ ਕਮੇਟੀ ਦੇ ਵੋਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਕਮੇਟੀ ਦੀ ਕਾਰਗੁਜ਼ਾਰੀ ਦਾ ਪੂਰਾ ਖਿਆਲ ਰੱਖਣ ਤੇ ਅਪਣੇ ਚੁਣੇ ਮੈਂਬਰਾਂ ਕੋਲੋਂ ਗੁਰਦਵਾਰਿਆਂ ਵਿਚ ਸੁਧਾਰ ਲਿਆਉਣ ਤੇ ਧਰਮ ਸੰਚਾਰ ਵਿਚ ਸਿਆਸੀ ਦਖ਼ਲ ਅੰਦਾਜ਼ੀ ਬੰਦ ਕਰਨ ਦੀ ਮੰਗ ਕਰਨ।
ਬਾਦਲਾਂ ਦੇ ਪ੍ਰਵਾਰਵਾਦ ਤੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾ ਕੇ ਮਹੱਤਵਪੂਰਨ ਕਾਰਜ ਕਰਨ ਲਈ ਯਤਨਸ਼ੀਲ ਹੋਣ ਦੀ ਲੋੜ ਹੈ ਤੇ ਦਿਤੇ ਗਏ ਸੁਝਾਵਾਂ ਨੂੰ ਲਾਗੂ ਕਰਨ ਬਾਰੇ ਵਿਚਾਰ ਕੀਤੀ ਜਾਣੀ ਸਮੇਂ ਦੀ ਮੁੱਖ ਮੰਗ ਹੈ। ਅੱਜ ਦੀ ਪੀੜ੍ਹੀ ਕੌਮ ਦਾ ਅਗਲਾ ਭਵਿੱਖ ਹੈ ਅਤੇ ਇਹ ਨੌਜੁਆਨ ਪੀੜ੍ਹੀ ਸਿੱਖੀ ਨਾਲੋਂ ਟੁੱਟ ਰਹੀ ਹੈ। ਸਿੱਖੀ ਦਾ ਪ੍ਰਚਾਰ ਕਰਨ ਵਾਲੀ ਮੁੱਖ ਸੰਸਥਾ ਦੀ ਅਗਵਾਈ ਕਰਨ ਵਾਲੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਸਿੱਖੀ ਦਾ ਪ੍ਰਚਾਰ ਜ਼ਿਆਦਾ ਕਰਨਾ ਚਾਹੀਦਾ ਹੈ। ਹੁਣ ਆਧੁਨਿਕ ਤਕਨਾਲੋਜੀ ਦਾ ਦੌਰ ਚੱਲ ਰਿਹਾ ਹੈ,
ਸ਼ੋਸਲ ਮੀਡੀਆ ਤੋਂ ਇਲਾਵਾ ਹੋਰ ਕਈ ਸਾਧਨਾਂ ਰਾਹੀਂ ਸਿੱਖੀ ਦਾ ਪ੍ਰਚਾਰ ਹੋਣਾ ਚਾਹੀਦਾ ਹੈ। ਨੌਜੁਆਨ ਪੀੜ੍ਹੀ ਨੂੰ ਸਿੱਖੀ ਨਾਲ ਜੋੜੀ ਰੱਖਣ ਲਈ ਬਹੁਤ ਵੱਡੇ ਉਪਰਾਲੇ ਕਰਨ ਦੀ ਲੋੜ ਹੈ। ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਵੇਂ ਪ੍ਰਚਾਰਕ ਤਿਆਰ ਕਰਨੇ ਜ਼ਰੂਰੀ ਹਨ ਤੇ ਪ੍ਰਚਾਰਕਾਂ ਨੂੰ ਵੀ ਵੱਧ ਸਹੂਲਤਾਂ ਦਿਤੀਆਂ ਜਾਣੀਆਂ ਲਾਜ਼ਮੀ ਹਨ। ਦੇਸ਼ ਦੇ ਸਾਰੇ ਰਾਜਾਂ ਵਿਚ ਸਿੱਖੀ ਦਾ ਪ੍ਰਚਾਰ ਲਗਾਤਾਰ ਕਰਵਾਇਆ ਜਾਣਾ ਜ਼ਰੂਰੀ ਹੈ, ਖ਼ਾਸ ਕਰ ਕੇ ਛੋਟੇ ਬੱਚਿਆਂ ਨੂੰ ਵੀ ਸਿੱਖੀ ਦੇ ਇਤਿਹਾਸ ਤੋਂ ਜਾਣੂ ਕਰਾਇਆ ਜਾਵੇ ਤਾਕਿ ਉਹ ਪਤਿਤ ਨਾ ਹੋਣ ਤੇ ਸਿੱਖੀ ਨਾਲ ਜੁੜੇ ਰਹਿਣ।
ਗੁਰਧਾਮਾਂ ਵਿਚ ਲਾਗੂ ਕੀਤੀ ਜਾਣ ਵਾਲੀ ਮਰਯਾਦਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਕਈ ਸਿੱਖਾਂ ਨੇ ਅਪਣੀਆਂ ਕੁਰਬਾਨੀਆਂ ਦੇ ਕੇ ਅੰਗਰੇਜ਼ਾਂ ਤੇ ਮਹੰਤਾਂ ਪਾਸੋਂ ਗੁਰਦਵਾਰਿਆਂ ਦਾ ਪ੍ਰਬੰਧ ਅਪਣੇ ਅਧੀਨ ਲੈਣ ਲਈ ਤੇ ਸ਼੍ਰੋਮਣੀ ਕਮੇਟੀ ਬਣਾਉਣ ਲਈ ਜਦੋ-ਜਹਿਦ ਕੀਤੀ। ਪਰ ਹੁਣ ਇਸ ਸਮੇਂ ਸਿੱਖ ਕੌਮ ਨੂੰ ਵੱਡੇ ਪੱਧਰ ਉਤੇ ਢਾਹ ਲਾਉਣ ਵਾਲੇ ਅਤੇ ਆਰ.ਐਸ.ਐਸ. ਦੇ ਇਸ਼ਾਰੇ ਉਤੇ ਕੰਮ ਕਰਨ ਵਾਲੇ ਅੱਜ ਦੇ ਅਕਾਲੀ ਦਲ ਦੀ ਸਿਆਸਤ ਵਿਚੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਬਾਹਰ ਕੱਢ ਕੇ ਪੂਰਨ ਤੇ ਧਾਰਮਕ ਰਖਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ।
ਬਾਦਲ ਦਲ ਨੇ ਸ਼੍ਰੋਮਣੀ ਕਮੇਟੀ ਨੂੰ ਵੋਟਾਂ ਸਮੇਂ ਹਰ ਤਰੀਕੇ ਨਾਲ ਢਾਲ ਬਣਾਇਆ ਹੈ ਤੇ ਨਿਜੀ ਤੌਰ 'ਤੇ ਗੰਦੀ ਰਾਜਨੀਤੀ ਖੇਡੀ ਹੈ। ਅਜੋਕੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਵਿਚ ਧਰਮ ਨੂੰ ਨੀਵਾਂ ਤੇ ਸਿਆਸਤ ਨੂੰ ਉੱਚਾ ਕੀਤਾ ਹੋਇਆ ਹੈ। ਸਾਰੇ ਗੁਰਧਾਮਾਂ ਤੇ ਵਿਦਿਅਕ ਅਦਾਰਿਆਂ ਵਿਚ ਬਾਦਲ ਦਲ ਦੀ ਬੋਲਦੀ ਹੈ। ਸ਼੍ਰੋਮਣੀ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਸਿੱਖਾਂ ਨੂੰ ਚਾਹੀਦਾ ਹੈ ਕਿ ਸਾਫ਼ ਸੁਥਰੇ ਅਕਸ ਵਾਲੇ ਮੈਂਬਰਾਂ ਨੂੰ ਜਿਤਾਉਣ ਤਾਕਿ ਉਹ ਕੇਵਲ ਧਾਰਮਕ ਤੌਰ ਉਤੇ ਕਮੇਟੀ ਦੇ ਪ੍ਰਬੰਧ ਦੀ ਦੇਖ-ਰੇਖ ਕਰਨ ਤੇ ਸ਼੍ਰੋਮਣੀ ਕਮੇਟੀ ਵਿਚੋਂ ਸਿਆਸਤ ਦਾ ਬੋਲ ਬਾਲਾ ਖ਼ਤਮ ਹੋਵੇ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿਚ ਆਈ ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦਾ ਸਿੱਖ ਗੁਰਦਵਾਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿਚ 1920 ਤੋਂ ਲੈ ਕੇ 1925 ਈ. ਤਕ ਗੁਰਦਵਾਰਾ ਸੁਧਾਰ ਲਹਿਰ ਵੀ ਸ਼੍ਰੋਮਣੀ ਦੀ ਦੇਖ-ਰੇਖ ਹੇਠ ਚੱਲੀ ਜਿਸ ਸਦਕਾ ਗੁਰਦਵਾਰਿਆਂ ਤੋਂ ਮਹੰਤਾਂ ਦਾ ਕਬਜ਼ਾ ਖ਼ਤਮ ਕੀਤਾ ਜਾ ਸਕਿਆ ਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 86 ਸਾਲਾਂ ਤੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਿੱਖ ਗੁਰਦਵਾਰਿਆਂ ਦਾ ਪ੍ਰਬੰਧ ਚਲਾ ਰਹੀ ਹੈ। ਪਰ ਹੁਣ ਬਾਦਲ ਦਲ ਨੇ ਧਰਮ ਨੂੰ ਨੀਵਾਂ ਕਰ ਦਿਤਾ ਹੈ ਤੇ ਸਿਆਸਤ ਭਾਰੂ ਕਰ ਦਿਤੀ ਹੈ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਬਣਨ ਵੇਲੇ ਇਸ ਦਾ ਘੇਰਾ ਉਸ ਵੇਲੇ ਦੇ ਸਮੁੱਚੇ ਪੰਜਾਬ ਤਕ ਫੈਲਿਆ ਸੀ ਜਿਸ ਵਿਚ ਪਾਕਿਸਤਾਨ ਦਾ ਪੰਜਾਬ ਵੀ ਸ਼ਾਮਲ ਸੀ ਪਰ 1947 ਦੀ ਦੇਸ਼ ਵੰਡ ਨਾਲ 178 ਦੇ ਕਰੀਬ ਗੁਰਦਵਾਰੇ ਪਾਕਿਸਤਾਨ ਵਿਚ ਰਹਿ ਗਏ। ਆਜ਼ਾਦੀ ਤੋਂ ਬਾਅਦ ਪੰਜਾਬ ਦੀ ਦੂਜੀ ਵੰਡ 1966 ਵਿਚ ਹੋਣ ਉਤੇ ਪੰਜਾਬੀ ਸੂਬਾ ਬਣਨ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਹੋਂਦ ਵਿਚ ਆਏ। ਇਸ ਵੰਡ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਇਕ ਅੰਤਰਰਾਜੀ ਸੰਸਥਾ ਬਣਾ ਦਿਤਾ। ਪਹਿਲਾਂ ਇਸ ਸੰਸਥਾ ਦੀਆਂ ਚੋਣਾਂ ਆਦਿ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਸੀ,
ਪਰ 1966 ਤੋਂ ਬਾਅਦ ਇਹ ਜ਼ਿੰਮੇਵਾਰੀ ਕੇਂਦਰ ਸਰਕਾਰ ਦੇ ਹੱਥਾਂ ਵਿਚ ਚਲੀ ਗਈ। ਇਸ ਤਰ੍ਹਾਂ ਭਾਰਤ ਵਿਚ ਵੀ ਪੰਜਾਬ ਤੋਂ ਬਾਹਰ ਖ਼ਾਸ ਕਰ ਕੇ ਦਿੱਲੀ, ਪਟਨਾ, ਨੰਦੇੜ ਸਾਹਿਬ ਅਤੇ ਜੰਮੂ-ਕਸ਼ਮੀਰ ਵਿਚ ਸਿੱਖ ਗੁਰਦਵਾਰਿਆਂ ਦਾ ਪ੍ਰਬੰਧ ਕਰਨ ਲਈ ਅਲੱਗ-ਅਲੱਗ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਬਣੀਆਂ ਹਨ।
ਸਾਰੇ ਦੇਸ਼ ਵਿਚ ਸਥਿਤ ਇਤਿਹਾਸਕ ਗੁਰਦਵਾਰਿਆਂ ਦੇ ਪ੍ਰਬੰਧ ਲਈ ਆਲ ਇੰਡੀਆ ਗੁਰਦਵਾਰਾ ਐਕਟ ਬਣਾਇਆ ਜਾਵੇ ਤਾਂ ਵਖਰੀਆਂ ਕਮੇਟੀਆਂ ਦੇ ਰੋਜ਼-ਰੋਜ਼ ਦੇ ਝਗੜੇ 'ਤੇ ਵਿਵਾਦ ਮੁੱਕ ਜਾਣ। ਅਕਾਲੀ ਦਲ ਵਲੋਂ 26 ਜੁਲਾਈ 1981 ਨੂੰ ਦੀਵਾਨ ਹਾਲ ਮੰਜੀ ਸਾਹਿਬ, ਅੰਮ੍ਰਿਤਸਰ ਵਿਖੇ
ਵਿਸ਼ਵ ਸਿੱਖ ਕਨਵੈਨਸ਼ਨ ਵਿਚ ਜੋ ਸਿੱਖ ਮੰਗਾਂ ਦਾ ਚਾਰਟਰ ਤਿਆਰ ਕਰ ਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਵਲੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਭੇਜਿਆ ਗਿਆ ਸੀ, ਉਸ ਦੀ ਇਹ ਇਕ ਪ੍ਰਮੁੱਖ ਮੰਗ ਸੀ। ਚਾਰ ਅਗੱਸਤ 1982 ਤੋਂ 'ਧਰਮ ਯੁੱਧ ਮੋਰਚਾ' ਲਗਾਉਣ ਸਮੇਂ ਵੀ ਇਹ ਮੁੱਖ ਮੰਗ ਸੀ। ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੇ ਲੌਂਗੋਵਾਲ ਦਰਮਿਆਨ 24 ਜੁਲਾਈ 1985 ਨੂੰ ਹੋਏ 'ਪੰਜਾਬ ਸਮਝੌਤੇ' ਵਿਚ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਸੀ। ਇਸੇ ਦੌਰਾਨ ਜਸਟਿਸ ਹਰਬੰਸ ਸਿੰਘ ਦੀ ਅਗਵਾਈ ਵਿਚ ਇਕ ਸਬ-ਕਮੇਟੀ ਨੇ ਆਲ ਇੰਡੀਆ ਗੁਰਦਵਾਰਾ ਐਕਟ ਲਈ ਬਿੱਲ ਦਾ ਖਰੜਾ ਤਿਆਰ ਕਰ ਕੇ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਅਧਿਐਨ ਲਈ ਭੇਜਿਆ ਸੀ। ਸ਼੍ਰੋਮਣੀ ਕਮੇਟੀ ਨੇ ਕੁੱਝ ਸਿੱਖ ਵਿਦਵਾਨਾਂ ਤੇ ਕਾਨੂੰਨਦਾਨਾਂ ਨਾਲ ਸਲਾਹ ਮਸ਼ਵਰਾ ਕਰ ਕੇ ਇਸ ਵਿਚ ਕੁੱਝ ਸੋਧਾਂ ਕਰਨ ਲਈ ਕਿਹਾ ਸੀ। ਸ਼੍ਰੋਮਣੀ ਕਮੇਟੀ ਨੇ ਸੋਧਾਂ ਸਮੇਤ ਬਿੱਲ ਨੂੰ ਪ੍ਰਵਾਨਗੀ ਦੇ ਕੇ ਸਾਲ 1998 ਵਿਚ ਪੰਜਾਬ ਸਰਕਾਰ ਨੂੰ ਭੇਜਿਆ ਤਾਕਿ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪਾਰਲੀਮੈਂਟ ਤੋਂ ਪਾਸ ਕਰਵਾਉਣ ਲਈ ਭੇਜਿਆ ਜਾਵੇ ਪਰ ਹਾਲੇ ਤਕ ਇਹ ਪਤਾ ਨਹੀਂ ਲੱਗ ਸਕਿਆ ਕਿ ਹੁਣ ਬਿੱਲ ਦਾ ਇਹ ਖਰੜਾ ਪੰਜਾਬ ਸਰਕਾਰ ਕੋਲ ਹੈ ਜਾਂ ਕੇਂਦਰੀ ਗ੍ਰੀਹ ਮੰਤਰਾਲੇ ਵਿਚ ਧੂੜ ਚੱਟ ਰਿਹਾ ਹੈ।
ਪਿਛਲੇ ਦਿਨੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਟਕਸਾਲੀ ਦੇ ਆਗੂਆਂ ਵਲੋਂ ਪ੍ਰੈਸ ਨੂੰ ਦਸਿਆ ਗਿਆ ਕਿ ਸ. ਬਾਦਲ ਆਲ ਇੰਡੀਆ ਗੁਰਦਵਾਰਾ ਐਕਟ ਬਣਾਉਣ ਦੇ ਹੱਕ ਵਿਚ ਨਹੀਂ ਸਨ ਕਿਉਂਕਿ ਐਕਟ ਬਣਨ ਨਾਲ ਬਾਦਲ ਦਲ ਦਾ ਬਹੁਤਾ ਦਖ਼ਲ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਿਚ ਨਹੀਂ ਸੀ ਰਹਿ ਜਾਣਾ। ਇਸੇ ਕਾਰਨ ਇਹ ਐਕਟ ਫਾਈਲਾਂ ਵਿਚ ਦਬਿਆ ਪਿਆ ਹੈ। ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਦਾ ਬਾਦਲ ਦਲ ਨੇ ਪੂਰੀ ਤਰ੍ਹਾਂ ਘਾਣ ਕਰ ਦਿਤਾ ਹੈ।
ਬਾਦਲ ਪ੍ਰਵਾਰ ਨੇ ਅਕਾਲ ਤਖ਼ਤ ਨੂੰ ਵੀ ਅਪਣੀ ਨਿਜੀ ਜਾਇਦਾਦ ਬਣਾ ਲਿਆ ਹੈ, ਅਪਣੀ ਮਰਜ਼ੀ ਦੇ ਜਥੇਦਾਰ ਨੂੰ ਲਗਾਉਂਦੇ ਤੇ ਫਿਰ ਉਸ ਪਾਸੋਂ ਮਰਿਯਾਦਾ ਦੇ ਉਲਟ ਹੁਕਮਨਾਮੇ ਜਾਰੀ ਕਰਵਾਉਂਦੇ ਹਨ। ਇਸ ਨਾਲ ਸੰਗਤਾਂ ਦੁਬਿਧਾ ਵਿਚ ਪੈਂ ਜਾਂਦੀਆਂ ਹਨ ਕਿ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਇਆ ਹੈ ਜਾਂ ਬਾਦਲ ਪ੍ਰਵਾਰ ਵਲੋਂ ਕਰਵਾਇਆ ਗਿਆ ਹੈ। ਅੱਜ ਜਥੇਦਾਰ ਬਣਨ ਦੇ ਚਾਹਵਾਨ ਬਾਦਲ ਦੀ ਚਾਪਲੂਸੀ ਕਰਨ ਵਲ ਬਹੁਤ ਜ਼ਿਆਦਾ ਕੇਂਦਰਿਤ ਰਹਿੰਦੇ ਹਨ। ਸਿੱਖਾਂ ਦੇ ਮਸਲੇ ਉਠਾਉਣ ਤੇ ਉਨ੍ਹਾਂ ਨੂੰ ਹੱਲ ਕਰਨ ਉਤੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਖ਼ਿਆਲ ਨਹੀਂ ਕਰਦੇ।
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਨ ਦਾ ਹੱਕ ਸਿੱਖ ਕੌਮ ਨੂੰ ਚਾਹੀਦਾ ਹੈ ਨਾ ਕਿ ਬਾਦਲ ਦੇ ਲਿਫ਼ਾਫ਼ੇ ਨੂੰ। ਸ਼੍ਰੋਮਣੀ ਕੇਮਟੀ ਦੇ ਪ੍ਰਧਾਨ ਕੌਮੀ ਮਸਲੇ ਛੱਡ ਕੇ ਬਾਦਲ ਦੀ ਬੋਲੀ ਬੋਲਦੇ ਹਨ ਤੇ ਅਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾ ਰਹੇ। ਪੰਜਾਬ ਦੇ ਸਿੱਖਾਂ ਦਾ ਅਕਾਲੀ ਦਲ ਤੋਂ ਭਰੋਸਾ ਉਠ ਜਾਣ ਤੇ ਅਕਾਲੀ ਦਲ ਬਾਦਲ ਹੁਣ ਨਕਲੀ ਧਾਰਮਕਪੁਣੇ ਦਾ ਵਿਖਾਵਾ ਕਰ ਰਿਹਾ ਹੈ। ਇਸੇ ਹੀ ਅਕਾਲੀ ਸਰਕਾਰ ਨੇ ਸੌਦੇ ਸਾਧ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਦੇ ਉਲਟ ਮਾਫ਼ੀ ਦਿਵਾਈ ਤੇ ਲੱਖਾਂ ਸ਼ਰਧਾਲੂਆਂ ਦੀ ਗੁਰੂ ਸਾਹਿਬਾਨ ਨੂੰ ਭੇਂਟਾ ਕੀਤੀ ਮਾਇਆ ਦੀ ਦੁਰਵਰਤੋਂ ਕਰ ਕੇ
ਬਹੁਤ ਸਾਰੀਆਂ ਅਖ਼ਬਾਰਾਂ ਵਿਚ ਲਗਭਗ 92 ਲੱਖ ਰੁਪਏ ਦੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਸੰਗਤਾਂ ਦਾ ਭਾਰੀ ਵਿਰੋਧ ਹੋਇਆ ਤਾਂ ਇਨ੍ਹਾਂ ਨੇ ਮਾਫ਼ੀ ਵਾਪਸ ਕਰਵਾਈ। ਜਦੋਂ ਸਾਧ ਨੂੰ ਮਾਫ਼ੀ ਦੇਣ ਜਾਂ ਹੋਰ ਗ਼ਲਤ ਕੰਮ ਬਾਦਲ ਦਲ ਵਲੋਂ ਸ਼੍ਰੋਮਣੀ ਵਿਚ ਕਰਵਾਏ ਜਾਂਦੇ ਹਨ ਤਾਂ ਉਸ ਸਮੇਂ ਚੁਣੇ ਹੋਏ ਮੈਂਬਰਾਂ ਨੂੰ ਸਿੱਖ ਧਰਮ ਨੂੰ ਸਮਰਪਿਤ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ ਪਰ ਅਫ਼ਸੋਸ ਸਾਰੇ ਮੈਂਬਰ ਨਿਜੀ ਸੁਆਰਥਾਂ ਲਈ ਬਾਦਲ ਦੀ ਚਾਕਰੀ ਕਰਨ ਵਿਚ ਲੱਗੇ ਰਹਿੰਦੇ ਹਨ। ਆਮ ਵੇਖਣ ਵਿਚ ਆਉਂਦਾ ਹੈ ਕਿ ਜਦੋਂ ਕੋਈ ਸਿੱਖ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਸੁਧਾਰ ਬਾਰੇ ਗੱਲ ਕਰਦਾ ਹੈ
ਤਾਂ ਬਾਦਲ ਦਲ ਦੇ ਆਗੂ ਉਸ ਨੂੰ ਕਾਂਗਰਸ ਦਾ ਹਿੱਸਾ ਦੱਸਣ ਲੱਗ ਜਾਂਦੇ ਹਨ। ਸਿੱਖ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦੀ ਅਸਲੀਅਤ ਨੂੰ ਸਮਝਣ ਦੀ ਬਹੁਤ ਲੋੜ ਹੈ। ਸ਼੍ਰੋਮਣੀ ਕਮੇਟੀ ਦੇ ਵੋਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਕਮੇਟੀ ਦੀ ਕਾਰਗੁਜ਼ਾਰੀ ਦਾ ਪੂਰਾ ਖਿਆਲ ਰੱਖਣ ਤੇ ਅਪਣੇ ਚੁਣੇ ਮੈਂਬਰਾਂ ਕੋਲੋਂ ਗੁਰਦਵਾਰਿਆਂ ਵਿਚ ਸੁਧਾਰ ਲਿਆਉਣ ਤੇ ਧਰਮ ਸੰਚਾਰ ਵਿਚ ਸਿਆਸੀ ਦਖ਼ਲ ਅੰਦਾਜ਼ੀ ਬੰਦ ਕਰਨ ਦੀ ਮੰਗ ਕਰਨ। ਬਾਦਲਾਂ ਦੇ ਪ੍ਰਵਾਰਵਾਦ ਤੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾ ਕੇ ਮਹੱਤਵਪੂਰਨ ਕਾਰਜ ਕਰਨ ਲਈ ਯਤਨਸ਼ੀਲ ਹੋਣ ਦੀ ਲੋੜ ਹੈ ਤੇ ਦਿਤੇ ਗਏ
ਸੁਝਾਵਾਂ ਨੂੰ ਲਾਗੂ ਕਰਨ ਬਾਰੇ ਵਿਚਾਰ ਕੀਤੀ ਜਾਣੀ ਸਮੇਂ ਦੀ ਮੁੱਖ ਮੰਗ ਹੈ। ਅੱਜ ਦੀ ਪੀੜ੍ਹੀ ਕੌਮ ਦਾ ਅਗਲਾ ਭਵਿੱਖ ਹੈ ਅਤੇ ਇਹ ਨੌਜੁਆਨ ਪੀੜ੍ਹੀ ਸਿੱਖੀ ਨਾਲੋਂ ਟੁੱਟ ਰਹੀ ਹੈ। ਸਿੱਖੀ ਦਾ ਪ੍ਰਚਾਰ ਕਰਨ ਵਾਲੀ ਮੁੱਖ ਸੰਸਥਾ ਦੀ ਅਗਵਾਈ ਕਰਨ ਵਾਲੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਸਿੱਖੀ ਦਾ ਪ੍ਰਚਾਰ ਜ਼ਿਆਦਾ ਕਰਨਾ ਚਾਹੀਦਾ ਹੈ। ਹੁਣ ਆਧੁਨਿਕ ਤਕਨਾਲੋਜੀ ਦਾ ਦੌਰ ਚੱਲ ਰਿਹਾ ਹੈ, ਸ਼ੋਸਲ ਮੀਡੀਆ ਤੋਂ ਇਲਾਵਾ ਹੋਰ ਕਈ ਸਾਧਨਾਂ ਰਾਹੀਂ ਸਿੱਖੀ ਦਾ ਪ੍ਰਚਾਰ ਹੋਣਾ ਚਾਹੀਦਾ ਹੈ। ਨੌਜੁਆਨ ਪੀੜ੍ਹੀ ਨੂੰ ਸਿੱਖੀ ਨਾਲ ਜੋੜੀ ਰੱਖਣ ਲਈ ਬਹੁਤ ਵੱਡੇ ਉਪਰਾਲੇ ਕਰਨ ਦੀ ਲੋੜ ਹੈ।
ਸਿੱਖੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਵੇਂ ਪ੍ਰਚਾਰਕ ਤਿਆਰ ਕਰਨੇ ਜ਼ਰੂਰੀ ਹਨ ਤੇ ਪ੍ਰਚਾਰਕਾਂ ਨੂੰ ਵੀ ਵੱਧ ਸਹੂਲਤਾਂ ਦਿਤੀਆਂ ਜਾਣੀਆਂ ਲਾਜ਼ਮੀ ਹਨ। ਦੇਸ਼ ਦੇ ਸਾਰੇ ਰਾਜਾਂ ਵਿਚ ਸਿੱਖੀ ਦਾ ਪ੍ਰਚਾਰ ਲਗਾਤਾਰ ਕਰਵਾਇਆ ਜਾਣਾ ਜ਼ਰੂਰੀ ਹੈ, ਖ਼ਾਸ ਕਰ ਕੇ ਛੋਟੇ ਬੱਚਿਆਂ ਨੂੰ ਵੀ ਸਿੱਖੀ ਦੇ ਇਤਿਹਾਸ ਤੋਂ ਜਾਣੂ ਕਰਾਇਆ ਜਾਵੇ ਤਾਕਿ ਉਹ ਪਤਿਤ ਨਾ ਹੋਣ ਤੇ ਸਿੱਖੀ ਨਾਲ ਜੁੜੇ ਰਹਿਣ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਮੇਤ ਸਾਰੀਆਂ ਸੰਸਥਾਵਾਂ ਵਿਚ ਨਿਰੋਲ ਮੈਰਿਟ ਦੇ ਅਧਾਰ ਉਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਹੋਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਬਣਦੀ ਤਰੱਕੀ ਸਮੇਂ ਸਿਰ ਮਿਲਣੀ ਚਾਹੀਦੀ ਹੈ।
ਵਿਦਿਅਕ ਅਦਾਰਿਆਂ ਵਿਚ ਸਿੱਖਾਂ ਦੇ ਬੱਚਿਆਂ ਨੂੰ ਫ਼ੀਸਾਂ ਤੇ ਦਾਖਲਿਆਂ ਵਿਚ ਰਾਹਤ ਹੋਣੀ ਚਾਹੀਦੀ ਹੈ ਤੇ ਚੰਗੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਸਾਰੀ ਫ਼ੀਸ ਮਾਫ਼ ਹੋਣੀ ਚਾਹੀਦੀ ਹੈ। ਜਿਹੜੇ ਕਮਜ਼ੋਰ ਵਰਗ ਦੇ ਪ੍ਰਵਾਰ ਹਨ, ਉਨ੍ਹਾਂ ਬੱਚਿਆਂ ਦੀ ਸਾਰੀ ਪੜ੍ਹਾਈ ਮੁਫ਼ਤ ਕਰਵਾਈ ਜਾਣੀ ਚਾਹੀਦੀ ਹੈ। ਸਿੱਖ ਅਫ਼ਸਰ ਤਿਆਰ ਕਰਨ ਲਈ ਉੱਚ ਪੱਧਰ ਦੀ ਪੜ੍ਹਾਈ ਕਰਵਾਉਣ ਲਈ ਅਕੈਡਮੀਆਂ ਚਲਾਉਣੀਆਂ ਚਾਹੀਦੀਆਂ ਹਨ। ਵੱਖ-ਵੱਖ ਤਰ੍ਹਾਂ ਦੀਆਂ ਖੇਡ ਅਕੈਡਮੀਆਂ ਖੋਲ੍ਹ ਕੇ ਉਨ੍ਹਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਾਬਤ ਸੂਰਤ ਸਿੱਖ ਖਿਡਾਰੀ ਤਿਆਰ ਕਰਨੇ ਚਾਹੀਦੇ ਹਨ
ਤੇ ਉਨ੍ਹਾਂ ਦਾ ਸਾਰਾ ਖ਼ਰਚਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਬੀਮਾਰ ਵਿਅਕਤੀਆਂ ਦਾ ਇਲਾਜ ਮੁਫ਼ਤ ਹੋਣਾ ਚਾਹੀਦਾ ਹੈ। ਸਸਤੇ ਟੈਸਟ, ਦਵਾਈਆਂ ਉਪਲੱਬਧ ਹੋਣੀਆਂ ਚਾਹੀਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਨਿਰੋਲ ਸਿੱਖੀ ਦੀ ਮਰਿਯਾਦਾ ਵਿਚ ਰਹਿ ਕੇ ਸੰਗਤਾਂ ਨੂੰ ਹੁਕਮਨਾਮੇ ਜਾਰੀ ਕਰਨੇ ਚਾਹੀਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੁਰਾਤਨ ਮਰਿਯਾਦਾ ਨੂੰ ਹਰ ਹੀਲੇ ਬਰਕਰਾਰ ਰਖਿਆ ਜਾਣਾ ਜ਼ਰੂਰੀ ਹੈ। ਸ੍ਰੀ ਅਕਾਲ ਸਾਹਿਬ ਤੇ ਜਥੇਦਾਰ ਬਣਨ ਉਪਰੰਤ ਰਿਟਾਇਰਮੈਂਟ ਦਾ ਸਮਾਂ ਨਿਸ਼ਚਿਤ ਹੋਣਾ ਚਾਹੀਦਾ ਹੈ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਕਾਰਜਕਾਲ ਦਾ ਸਮਾਂ ਵੀ ਬੁਧੀਜੀਵੀਆਂ ਨਾਲ ਸਲਾਹ ਕਰ ਕੇ ਵਧਾਉਣਾ ਚਾਹੀਦਾ ਹੈ। ਦੇਸ਼-ਵਿਦੇਸ਼ ਵਿਚ ਗੁਰਦਵਾਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਝਗੜੇ ਘਟਾਉਣ ਦੇ ਯਤਨ ਕਰਨੇ ਚਾਹੀਦੇ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਦੂਰ ਦੂਰਾਡੇ ਤੋਂ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਨੂੰ ਸਰਾਵਾਂ ਵਿਚ ਕਮਰੇ ਬਗੈਰ ਸਿਫ਼ਾਰਸ਼ ਦੇ ਮਿਲਣੇ ਚਾਹੀਦੇ ਹਨ। ਪੰਜਾਬ ਵਿਚ ਵੱਧ ਰਹੇ ਡੇਰਾਵਾਦ ਨੂੰ ਘਟਾਇਆ ਜਾਇਆ ਜਾਵੇ ਕਿਉਂਕਿ ਇਨ੍ਹਾਂ ਡੇਰਿਆਂ ਵਿਚ ਅਪਣੀਆਂ ਵਖਰੀਆਂ ਮਰਿਯਾਦਾ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੂੰ ਬੰਦ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਤ ਸਿੱਖ ਰਹਿਤ ਮਰਿਯਾਦਾ ਨੂੰ ਲਾਗੂ ਕਰਵਾਇਆ ਜਾਵੇ। ਵੱਖ-ਵੱਖ ਜੇਲਾਂ ਵਿਚ ਬੰਦ ਕੀਤੇ ਸਿੱਖਾਂ ਦੀ ਜਲਦੀ ਰਿਹਾਈ ਵਾਸਤੇ ਸੁਹਿਰਦਤਾ ਨਾਲ ਯਤਨ ਕੀਤੇ ਜਾਣ ਤੇ ਜਿਥੇ ਕੋਈ ਹੋਰ ਵੀ ਮੁਸ਼ਕਲਾਂ ਆਉਂਦੀਆਂ ਹਨ, ਉਨ੍ਹਾਂ ਨੂੰ ਤੁਰਤ ਹੱਲ ਕਰਨ ਲਈ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਇਕ ਕਮੇਟੀ ਬਣਾਉਣੀ ਚਾਹੀਦੀ ਹੈ ਜੋ ਜਲਦੀ ਹੱਲ ਕਰਨ ਦਾ ਯਤਨ ਕਰੇ।
ਅੰਗਰੇਜ਼ ਸਿੰਘ ਹੁੰਦਲ
ਸੰਪਰਕ : 98767-85672