ਲੰਮੇ ਸਮੇਂ ਤੋਂ ਹੱਥ ਲਿਖਤ ਬੀੜਾਂ ਦੀ ਸੇਵਾ ਸੰਭਾਲ ਕਰਨ ਵਾਲੀ ਬੀਬੀ ਬੀਬੀ ਬਲਬੀਰ ਕੌਰ ਸੇਵਾਮੁਕਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਸੇਵਾਦਾਰ ਬੀਬੀ ਬਲਬੀਰ ਕੌਰ ਨੂੰ ਸੇਵਾਮੁਕਤ ਹੋਣ 'ਤੇ ਨਿੱਘੀ...

Bibi Balbir Kaur

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਸੇਵਾਦਾਰ ਬੀਬੀ ਬਲਬੀਰ ਕੌਰ ਨੂੰ ਸੇਵਾਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਦਿਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਟਾਫ਼ ਵਲੋਂ ਬੀਬੀ ਬਲਬੀਰ ਕੌਰ ਨੂੰ ਸਨਮਾਨਤ ਕੀਤਾ ਗਿਆ। 1991 ਵਿਚ ਭਰਤੀ ਹੋਏ ਬੀਬੀ ਬਲਬੀਰ ਕੌਰ ਪਿਛਲੇ 9 ਸਾਲਾਂ ਤੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਬੀੜਾਂ ਦੀ ਸੇਵਾ ਸੰਭਾਲ ਦਾ ਕਾਰਜ ਕਰ ਰਹੇ ਸਨ। ਉਨ੍ਹਾਂ ਦੇ ਪਤੀ ਧਰਮੀ ਫ਼ੌਜੀ ਸ. ਬਲਵਿੰਦਰ ਸਿੰਘ ਨੇ 1984 ਦੌਰਾਨ ਭਾਰਤੀ ਫ਼ੌਜ ਵਿਚੋਂ ਬੈਰਕ ਛੱਡੀ ਸੀ ਅਤੇ ਉਨ੍ਹਾਂ ਨੇ ਉਮਰ ਕੈਦ ਵੀ ਕੱਟੀ। ਵਿਦਾਇਗੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੀਬੀ ਬਲਬੀਰ ਕੌਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਪਰਵਾਰ ਵਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਵੀ ਯਾਦ ਕੀਤਾ।

ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ ਅਤੇ ਬੀਬੀ ਬਲਬੀਰ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰ ਡਾ. ਰਣਜੀਤ ਕੌਰ ਪੰਨਵਾਂ ਤੇ ਸ. ਅਰਮਨਜੀਤ ਸਿੰਘ ਨੇ ਵੀ ਅਪਣੇ ਵਿਚਾਰ ਸਾਂਝੇ ਕੀਤੇ।