ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਤਾਇਨਾਤ ਕੀਤੇ ਪੰਜ ਗਾਈਡ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦੇਸ਼-ਵਿਦੇਸ਼ ਤੋਂ ਆਈ ਸੰਗਤ ਨੂੰ ਦੇਣਗੇ ਲੋੜੀਂਦੀ ਜਾਣਕਾਰੀ

photo

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੀਆਂ ਦੇਸ਼-ਵਿਦੇਸ਼ ਤੋਂ ਸੰਗਤਾਂ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਪਰਕਰਮਾ ਵਿਖੇ ਪੰਜ ਗਾਈਡ ਤਾਇਨਾਤ ਕੀਤੇ ਹਨ। ਕੁਝ ਦਿਨ ਪਹਿਲਾਂ ਨਿਯੁਕਤ ਕੀਤੇ ਗਏ ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਤੋਂ ਬਾਹਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸਥਿਤ ਸਿੱਖ ਇਤਿਹਾਸ ਅਤੇ ਇਤਿਹਾਸਕ ਧਾਰਮਿਕ ਸਥਾਨਾਂ, ਰਿਹਾਇਸ਼ ਅਤੇ ਲੰਗਰ ਆਦਿ ਬਾਰੇ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
 

ਪੜ੍ਹੋ ਪੂਰੀ ਖਬਰ: ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਪੀ. ਅਥਾਰਟੀ ਦੀਆਂ ਨਵੀਆਂ ਹਦਾਇਤਾਂ ਅੱਜ ਤੋਂ ਲਾਗੂ  

ਇਸ ਦੇ ਨਾਲ ਹੀ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਤਿਕਾਰ ਅਤੇ ਆਚਰਣ ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਨ੍ਹਾਂ ਗਾਈਡਾਂ ਨਾਲ ਮਿਲ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਕਿਹਾ ਕਿ ਹਰ ਸ਼ਰਧਾਲੂ ਨੂੰ ਸਤਿਕਾਰ ਸਹਿਤ ਲੋੜੀਂਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਿੱਖ ਸੱਭਿਆਚਾਰ ਅਤੇ ਰੀਤੀ-ਰਿਵਾਜਾਂ ਤੋਂ ਅਣਜਾਣ ਸ਼ਰਧਾਲੂਆਂ ਨੂੰ ਗੁਰੂ ਘਰ ਦੇ ਅੰਦਰ ਸਤਿਕਾਰ ਦਿੰਦੇ ਹੋਏ ਰਵਾਇਤਾਂ ਅਤੇ ਮਰਿਆਦਾਵਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਸਬੰਧੀ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਦੁਨੀਆਂ ਭਰ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ।
 

ਪੜ੍ਹੋ ਪੂਰੀ ਖਬਰ: ਤਲਵੰਡੀ ਭਾਈ 'ਚ ਗੱਡੀ ਵਿਚੋਂ ਮਿਲੀ ASI ਦੀ ਲਾਸ਼

ਉਨ੍ਹਾਂ ਕਿਹਾ ਕਿ ਇਨ੍ਹਾਂ ਗਾਈਡਾਂ ਦੀ ਚੋਣ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ ਵਿੱਚੋਂ ਕੀਤੀ ਗਈ ਹੈ ਜੋ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਫੈਸਲੇ ਅਨੁਸਾਰ ਕੰਮ ਕਰ ਰਹੇ ਹਨ। ਜਿਨ੍ਹਾਂ ਦੀਆਂ ਯੋਗਤਾਵਾਂ ਤਸੱਲੀਬਖਸ਼ ਹਨ। ਉਨ੍ਹਾਂ ਕਿਹਾ ਕਿ ਇਹਨਾਂ ਗਾਈਡਾਂ ਨੂੰ ਲਗਾਉਣ ਤੋਂ ਬਾਅਦ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸੰਗਤਾਂ ਸੰਤੁਸ਼ਟ ਹਨ।