ਗਿਆਨੀ ਤਰਲੋਚਨ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਅੱਜ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੱਚਖੰਡ ਵਾਸੀ ਗਿਆਨੀ ਤਰਲੋਚਨ ਸਿੰਘ ਜੀ ਜੋ 31 ਜੁਲਾਈ 2013 ਨੂੰ ਗੁਰਪੁਰੀ ਪਿਆਨਾ ਕਰ ਗਏ ਸਨ। ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ
ਸ੍ਰੀ ਅਨੰਦਪੁਰ ਸਾਹਿਬ, 30 ਜੁਲਾਈ (ਸੁਖਵਿੰਦਰਪਾਲ ਸਿੰਘ ਸੁੱਖੂ, ਦਲਜੀਤ ਸਿੰਘ ਅਰੋੜਾ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੱਚਖੰਡ ਵਾਸੀ ਗਿਆਨੀ ਤਰਲੋਚਨ ਸਿੰਘ ਜੀ ਜੋ 31 ਜੁਲਾਈ 2013 ਨੂੰ ਗੁਰਪੁਰੀ ਪਿਆਨਾ ਕਰ ਗਏ ਸਨ। ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਾਲਾਨਾ ਗੁਰਮਤਿ ਸਮਾਗਮ 31 ਜੁਲਾਈ ਨੂੰ ਦਸ਼ਮੇਸ਼ ਦੀਵਾਨ ਹਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਜਾਰੀ ਦਿੰਦਿਆਂ ਗਿਆਨੀ ਤਰਲੋਚਨ ਸਿੰਘ ਦੇ ਸਪੁੱਤਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਸੂਚਨਾ ਅਫ਼ਸਰ ਐਡ: ਹਰਦੇਵ ਸਿੰਘ ਨੇ ਦਸਿਆ ਕਿ 31 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸਮਾਗਮ ਆਰੰਭ ਹੋਵੇਗਾ ਜਿਸ ਵਿਚ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ, ਉਪਰੰਤ ਸਮਾਗਮ ਦੌਰਾਨ ਪਹੁੰਚੀਆਂ ਮਹਾਨ ਸ਼ਖ਼ਸੀਅਤਾਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੀਆਂ।
ਇਸ ਮੌਕੇ ਉਨ੍ਹਾਂ ਦਸਿਆ ਕਿ ਸਮਾਗਮ ਦੌਰਾਨ ਤਖ਼ਤਾਂ ਦੇ 'ਜਥੇਦਾਰ', ਪੰਥਕ ਸ਼ਖ਼ਸੀਅਤਾਂ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਿੰਘ ਸਭਾਵਾਂ, ਟਕਸਾਲਾਂ ਤੇ ਹੋਰ ਧਾਰਮਕ, ਸਮਾਜਕ ਤੇ ਰਾਜਨੀਤਕ ਜਥੇਬੰਦੀਆਂ ਮਰਹੂਮ ਗਿਆਨੀ ਤਰਲੋਚਨ ਸਿੰਘ ਦੀਆਂ ਪੰਥ ਪ੍ਰਤੀ ਤੇ ਸਮੁੱਚੀ ਲੋਕਾਈ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕਰਨਗੇ। ਉਨ੍ਹਾਂ ਸੰਗਤਾਂ ਨੂੰ ਹੁਮ ਹੁੰਮਾ ਕੇ ਤਖ਼ਤ ਸਾਹਿਬ ਪਹੁੰਚਣ ਦੀ ਅਪੀਲ ਕੀਤੀ।