ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲ ਕਰੇ ਸੁਖਬੀਰ: ਮੋਹਕਮ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਚਰਨਜੀਤ ਸਿੰਘ ਯੂਨਾਇਟੇਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ

Mohkam Singh

ਤਰਨ ਤਾਰਨ 31 ਮਾਰਚ:  ਚਰਨਜੀਤ ਸਿੰਘ ਯੂਨਾਇਟੇਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲ ਕਰਨ। ਭਾਈ ਗੁਰਬਖਸ਼ ਸਿੰਘ ਦੀਆਂ ਅਸਥੀਆਂ ਨਾਲ ਚੱਲ ਰਹੇ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਿਚ ਬਾਦਲ ਦਲ ਭਾਈਵਾਲ ਹੈ ਤੇ ਅਕਾਲੀ ਦਲ ਵਲੋਂ ਬੀਬੀ ਹਰਸਿਮਰਤ ਕੌਰ ਬਾਦਲ ਵਜ਼ੀਰ ਵੀ ਹਨ। ਬਾਦਲ ਦਲ ਨੇ 10 ਸਾਲ ਪੰਜਾਬ ਵਿੱਚ ਸਰਕਾਰ ਵੀ ਹੰਢਾਈ ਹੈ ਇਸ ਕਰਕੇ ਬਾਦਲ ਦਲ ਦਾ ਇਖਲਾਕੀ ਫਰਜ਼ ਬਣਦਾ ਹੈ ਕਿ ਉਹ ਕੇਂਦਰ ਨਾਲ ਬੰਦੀ ਸਿੰਘਾਂ ਦੇ ਮਾਮਲੇ ਤੇ ਗੱਲਬਾਤ ਕਰੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਿੱਖ ਭਾਵਨਾਵਾਂ ਤੇ ਖਰੇ ਨਹੀਂ ਉਤਰੇ। ਸਿੱਖਾਂ ਨੇ ਕੈਪਟਨ ਸਰਕਾਰ ਦੀ ਚੋਣ ਬਾਦਲ ਸਰਕਾਰ ਦੇ ਬਦਲ ਵਜੋਂ ਕੀਤੀ ਸੀ, ਪਰ ਕੈਪਟਨ ਨੇ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕੋਈ ਢੁਕਵਾਂ ਕੰਮ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਯੂਨਾਈਟਿਡ ਅਕਾਲੀ ਦਲ 2019 ਦੀਆਂ ਲੋਕ ਸਭਾ ਚੋਣਾਂ ਨੂੰ ਪੂਰੇ ਜੋਸ਼ੋਖਰੋਸ਼ ਨਾਲ ਲੜੇਗਾ ਤੇ ਲੋਕ ਸਭਾ ਵਿਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰੇਗਾ।