ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ 400 ਸਾਲਾ ਪ੍ਰਕਾਸ਼ ਪੁਰਬ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

400th birth anniversary celebration at anandpur sahib

ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ): ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨੌਵੇਂ ਪਾਤਸ਼ਾਹ ਵੱਲੋਂ ਵਸਾਏ ਗਏ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਸੰਗਤਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਉਪਰੰਤ ਰਾਗੀ ਸਿੰਘਾਂ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਵਿਚ ਨਤਮਸਤਕ ਹੋਈਆਂ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਹੈ ਸ੍ਰੀ ਅਨੰਦਪੁਰ ਸਾਹਿਬ ਉਹ ਮੁਕੱਦਸ ਅਸਥਾਨ ਹੈ ਜਿਸ ਅਸਥਾਨ ਤੇ ਨੌਵੇਂ ਪਾਤਸਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਨਿਵਾਸ ਅਸਥਾਨ ਬਣਾਏ ਸਨ ਅਤੇ ਇਸ ਤੋਂ ਇਲਾਵਾ ਸੰਨ 1675 ਈਸਵੀ ਵਿਚ ਕਸ਼ਮੀਰੀ ਪੰਡਤ ਇਸ ਅਸਥਾਨ ‘ਤੇ ਚੱਲ ਕੇ ਗੁਰੂ ਸਾਹਿਬ ਕੋਲ ਫ਼ਰਿਆਦ ਲੈ ਕੇ ਆਏ ਸਨ। ਉਹਨਾਂ ਦੱਸਿਆ ਕਿ ਇਸ ਅਸਥਾਨ ਤੋਂ ਹੀ ਗੁਰੂ ਸਾਹਿਬ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦੀ ਦੇਣ ਲਈ ਗਏ ਸਨ। ਉਹਨਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ।