ਖ਼ਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਪੋਸਟਰ
ਕਿਸੇ ਸ਼ਰਾਰਤੀ ਅਨਸਰਾਂ ਵਲੋ ਪਿੰਡ ਬੁਰਜ ਰਾਏਕੇ ਦੇ ਸਰਕਾਰੀ ਹਾਈ ਸਕੂਲ ਦੇ ਬਾਹਰ ਕੰਧਾ 'ਤੇ 2020 ਖ਼ਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਏ ਗਏ ਹਨ। ਪੰਜਾਬ....
Posters of Khalistan Zindabad
ਹਰੀਕੇ ਪੱਤਣ/ਸਰਹਾਲੀ ਕਲਾਂ: ਕਿਸੇ ਸ਼ਰਾਰਤੀ ਅਨਸਰਾਂ ਵਲੋ ਪਿੰਡ ਬੁਰਜ ਰਾਏਕੇ ਦੇ ਸਰਕਾਰੀ ਹਾਈ ਸਕੂਲ ਦੇ ਬਾਹਰ ਕੰਧਾ 'ਤੇ 2020 ਖ਼ਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਏ ਗਏ ਹਨ। ਪੰਜਾਬ ਵਿਚ ਕੁੱਝ ਸ਼ਰਾਰਤੀ ਅਨਸਰ ਹਿੰਦੂ ਅਤੇ ਸਿੱਖਾਂ ਨੂੰ ਭੜਕਾਉਣ ਵਿਚ ਕੋਈ ਕਸਰ ਨਹੀ ਛੱਡ ਰਹੇ।
ਇਹ ਸ਼ਰਾਰਤੀ ਅਨਸਰ ਸਿੱਖਾਂ ਅਤੇ ਹਿੰਦੂਆਂ ਵਿਚ ਪਾੜਾ ਪਾਉਣ ਲਈ ਕੋਈ ਵੀ ਕਸਰ ਨਹੀਂ ਛਡਣਾ ਚਾਹੁੰਦੇ ਕਿਉਂਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ, ਇਸ ਲਈ ਕੁੱਝ ਸ਼ਰਾਰਤੀ ਅਨਸਰ ਉਸ ਵਿਚ ਖਲਲ ਪਾਉਣਾ ਚਾਹੂੰਦੇ ਹਨ। ਇਸ ਮਾਮਲੇ ਬਾਰੇ ਗੰਭਰੀਤਾ ਨਾਲ ਵਿਚਾਰ ਕਰਨ ਦੀ ਲੋੜ ਹੈ ਅਤੇ ਸੱਭ ਤੋਂ ਪਹਿਲਾਂ ਭਾਈਚਾਰਕ ਸਾਂਝ ਕਾਇਮ ਰਹਿਣੀ ਚਾਹੀਦੀ ਹੈ ਅਤੇ ਇਨ੍ਹਾਂ ਸ਼ਰਾਰਤੀ ਅਨਸਰਾਂ ਵਿਰੁਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।