Giani Harpreet Singh's statement :ਅਕਾਲੀ ਦਲ ਦੀ ਬਗਾਵਤ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
‘ਸ਼੍ਰੋਮਣੀ ਅਕਾਲੀ ਦਲ ਦੋਫਾੜ ਨਹੀਂ ਹੋਣੀ ਚਾਹੀਦੀ’
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਖ਼ਿਲਾਫ਼ ਪੰਜਾਬ 'ਚ ਵੱਡੀ ਬਗਾਵਤ ਹੋ ਗਈ ਹੈ। ਅਕਾਲੀ ਦਲ ਦਾ ਬਾਗੀ ਧੜਾ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਇੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਅਤੇ ਮੁਆਫ਼ੀ ਮੰਗ ਲਈ।
ਇਸ ਦੌਰਾਨ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠ ਕੇ ਕੋਈ ਹੱਲ ਕੱਢਣ ਲਈ ਕਿਹਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੋਫਾੜ ਨਹੀਂ ਹੋਣੀ ਚਾਹੀਦੀ ਸਗੋਂ ਦੋਵਾਂ ਧਿਰਾਂ ਨੂੰ ਬੰਦ ਕਮਰਾ ਮੀਟਿੰਗ ਕਰਨੀ ਚਾਹੀਦੀ ਤੇ ਆਪਣੇ ਮਤਭੇਦ ਦੂਰ ਕਰਨੇ ਚਾਹੀਦੇ ਹਨ’।
ਬਾਗੀ ਧੜੇ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੀ ਮੰਗ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਵੀ ਪਹੁੰਚ ਨਹੀਂ ਕੀਤੀ। ਜੇਕਰ ਸਮੁੱਚੀ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਦੀ ਹੈ ਤਾਂ ਉਹ ਇਸ 'ਤੇ ਵਿਚਾਰ ਕਰਨਗੇ। ਨਹੀਂ ਤਾਂ ਉਹ ਧੜੇਬੰਦੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ।