SAD Political Crisis : ਬਾਗੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਭੁੱਲਾਂ ਬਖਸ਼ਾਉਣ ਲਈ ਕੀਤੀ ਅਰਦਾਸ
SAD Political Crisis ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਖਿਮਾ ਜਾਚਨਾ ਪੱਤਰ ਸੌਪਿਆ ਗਿਆ
SAD political crisis Baghi leaders did ardas in Sri akal takht sahib: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਨੂੰ ਲੈ ਕੇ ਨਰਾਜ਼ ਚੱਲ ਰਹੇ ਸੀਨੀਅਰ ਅਕਾਲੀ ਆਗੂਆਂ ਵਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਖਿਮਾ ਜਾਚਨਾ ਹਿੱਤ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਖਿਮਾ ਜਾਚਨਾ ਪੱਤਰ ਸੌਪਿਆ ਗਿਆ।
ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਭਾਈ ਮਨਜੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸਰਵਨ ਸਿੰਘ ਫਿਲੌਰ ਤੇ ਕਰਨੈਲ ਸਿੰਘ ਪੰਜੋਲੀ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।