Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (01 ਸਤੰਬਰ 2024) Sep 1, 2024, 6:54 am IST ਸਪੋਕਸਮੈਨ ਸਮਾਚਾਰ ਸੇਵਾ ਪੰਥਕ, ਪੰਥਕ/ਗੁਰਬਾਣੀ Ajj da Hukamnama Sri Darbar Sahib: ਰਾਗੁ ਬਿਹਾਗੜਾ ਮਹਲਾ ੫ ॥ Ajj da Hukamnama Sri Darbar Sahib Ajj da Hukamnama Sri Darbar Sahib: ਰਾਗੁ ਬਿਹਾਗੜਾ ਮਹਲਾ ੫ ॥ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ਰਾਗੁ ਬਿਹਾਗੜਾ ਮਹਲਾ ੫ ॥ (ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ । ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ । ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ । ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ । ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ #hukamnamasahib #darbarsahib #amritsar #rozanaspokesman #waheguru #mukhwak