ਅਲੌਕਿਕ ਦ੍ਰਿਸ਼ ਪੇਸ਼ ਕਰ ਰਹੀ ਦਰਬਾਰ ਸਾਹਿਬ ਵਿਖੇ ਮਨਮੋਹਕ ਫੁੱਲਾਂ ਦੀ ਸਜਾਵਟ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਲੌਕਿਕ ਦ੍ਰਿਸ਼ ਪੇਸ਼ ਕਰ ਰਹੀ ਦਰਬਾਰ ਸਾਹਿਬ ਵਿਖੇ ਮਨਮੋਹਕ ਫੁੱਲਾਂ ਦੀ ਸਜਾਵਟ

Decoration at Darbar Sahib

ਅੰਮ੍ਰਿਤਸਰ:  ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ ਗਈ ਹੈ। ਫੁੱਲਾਂ ਦੀ ਸਜਾਵਟ ਦੀ ਇਹ ਸੇਵਾ ਸੰਗਤਾਂ ਵਲੋਂ ਹਰ ਸਾਲ ਕਰਵਾਈ ਜਾਂਦੀ ਹੈ।

ਰੰਗ-ਬਿਰੰਗੇ ਅਤੇ ਤਾਜ਼ੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। 

ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ।

ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਸੰਗਤਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ ਸੀ।