ਗੁਰਮਤਿ ਸਮਾਗਮ 'ਚ CM Yogi ਸਾਹਮਣੇ ਬਾਬਾ ਬੰਤਾ ਸਿੰਘ ਨੇ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ- ਕਿਸਾਨਾਂ ਦੀ ਫਰਿਆਦ ਸੁਣਨੀ ਚਾਹੀਦੀ ਹੈ ਕਿਉਂਕਿ ਸਾਰਿਆਂ ਦੀ ਥਾਲੀ ਵਿਚ ਕਿਸਾਨ ਹੀ ਰੋਟੀ ਪਾਉਂਦੇ ਹਨ

Baba Banta Singh and CM Yogi

ਲਖਨਊ: ਉੱਘੇ ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਾਹਮਣੇ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਭਾਰਤ ਕਿਸਾਨਾਂ ਦਾ ਦੇਸ਼ ਹੈ ਤੇ ਉਹਨਾਂ ਦੇ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ।

ਹੋਰ ਪੜ੍ਹੋ: ਲਾਲੂ ਯਾਦਵ ਦਾ ਬਿਆਨ, ‘2-4 ਸਾਲ ਬਾਅਦ ਦਿਖੇਗਾ ਕਾਲੇ ਖੇਤੀ ਕਾਨੂੰਨਾਂ ਦਾ ਅਸਰ’

ਦਰਅਸਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲਖਨਊ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ ਵਲੋਂ ਮਹਾਨ ਗੁਰਮਤਿ ਸਮਾਗਮ ਉਲੀਕੇ ਗਏ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਸ਼ਿਰਕਤ ਕੀਤੀ। ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਹੋਰ ਪੜ੍ਹੋ: ਆਪਣੀ ਜਾਨ ਨੂੰ ਦਾਅ 'ਤੇ ਲਗਾ ਬਿਜਲੀ ਦੇ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ

ਬਾਬਾ ਬੰਤਾ ਸਿੰਘ ਨੇ ਕਿਹਾ ਕਿ ਭਾਰਤ ਕਿਸਾਨਾਂ ਦਾ ਦੇਸ਼ ਹੈ ਅਤੇ ਭਾਜਪਾ ਵਿਚ ਸੀਐਮ ਯੋਗੀ ਦੀ ਕਾਫੀ ਚੰਗੀ ਪਕੜ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਫਰਿਆਦ ਸੁਣਨੀ ਚਾਹੀਦੀ ਹੈ ਅਤੇ ਕੋਈ ਹੱਲ ਜ਼ਰੂਰ ਕੱਢਣਾ ਚਾਹੀਦਾ ਹੈ ਕਿਉਂਕਿ ਸਾਰਿਆਂ ਦੀ ਥਾਲੀ ਵਿਚ ਕਿਸਾਨ ਹੀ ਰੋਟੀ ਪਾਉਂਦੇ ਹਨ।

ਹੋਰ ਪੜ੍ਹੋ: 26 ਨਵੰਬਰ ਤੱਕ ਕਾਨੂੰਨ ਰੱਦ ਨਾ ਹੋਏ ਤਾਂ ਮੁੜ ਟਰੈਕਟਰਾਂ ਨਾਲ ਘੇਰਾਂਗੇ ਦਿੱਲੀ- ਰਾਕੇਸ਼ ਟਿਕੈਤ

ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਵੀ ਇਹੀ ਕਿਹਾ ਸੀ ਕਿ ਅਜਿਹਾ ਰਾਜ ਹੋਣਾ ਚਾਹੀਦਾ ਹੈ, ਜਿਸ ਵਿਚ ਸਾਰੇ ਲੋਕ ਸੁਖੀ ਰਹਿਣ। ਇਸ ਤੋਂ ਇਲਾਵਾ ਭਾਈ ਬੰਤਾ ਸਿੰਘ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਸਾਰੇ ਸਕੂਲਾਂ ਵਿਚ ਗੁਰੂ ਤੇਗ ਬਹਾਦਰ ਜੀ ਦਾ ਇਤਿਹਾਸ ਪੜ੍ਹਾਇਆ ਜਾਵੇਗਾ। ਇਹ ਬਹੁਤ ਵੱਡਾ ਉਪਰਾਲਾ ਹੈ।